Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜਿਮਨੀ ਚੋਣ AAP ਦੇ “ਰਾਮ ਲਕਸ਼ਮਣ” ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!

Nirmal Pandori by Nirmal Pandori
10/22/2024
in ਪੰਜਾਬ
Reading Time: 1 min read
A A
0
ਬਰਨਾਲਾ ਜਿਮਨੀ ਚੋਣ AAP ਦੇ “ਰਾਮ ਲਕਸ਼ਮਣ” ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਅਕਤੂਬਰ, Gee98 news service
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਦਿਲਚਸਪ ਬਣਦੀ ਜਾ ਰਹੀ ਹੈ। 2017 ਤੋਂ ਲੈ ਕੇ ਪਿਛਲੀਆਂ ਸਾਰੀਆਂ ਚੋਣਾਂ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਕਰਾਰੀ ਮਾਤ ਦੇਣ ਵਾਲੀ ਆਮ ਆਦਮੀ ਪਾਰਟੀ ਜ਼ਿਮਨੀ ਚੋਣ ਦੌਰਾਨ ਅੰਦਰੂਨੀ ਪਾਟੋਧਾੜ ਦਾ ਸ਼ਿਕਾਰ ਹੋ ਗਈ। ਪਾਰਟੀ ਹਾਈਕਮਾਂਡ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਬਗਾਵਤ ਦਾ ਝੰਡਾ ਚੁੱਕ ਲਿਆ ਸੀ, ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਹਾਈਕਮਾਂਡ ਬਾਠ ਨੂੰ ਮਨਾ ਲਵੇਗੀ ਪ੍ਰੰਤੂ ਹੁਣ ਗੁਰਦੀਪ ਸਿੰਘ ਬਾਠ ਨੇ ਇੱਕ ਹੈਰਾਨੀਜਨਕ ਫੈਸਲਾ ਲੈਂਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਤੌਰ ‘ਤੇ ਚੋਣ ਮੈਦਾਨ ਵਿੱਚ ਕੁੱਦਣ ਦਾ ਐਲਾਨ ਕਰ ਦਿੱਤਾ ਹੈ। ਬਾਠ ਵੱਲੋਂ ਚੋਣ ਲੜਨ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ ਲਈ ਇੱਕ ਕਰਾਰਾ ਝਟਕਾ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਸਿਆਸੀ ਮਾਹਰਾਂ ਵੱਲੋਂ ਗੁਰਦੀਪ ਸਿੰਘ ਬਾਠ ਦੇ ਵੱਡੇ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਇੱਕ ਸਮਰਪਿਤ ਪਾਰਟੀ ਵਰਕਰ ਐਨਾ ਵੱਡਾ ਫੈਸਲਾ ਆਪਣੇ ਪੱਧਰ ‘ਤੇ ਨਹੀਂ ਲੈ ਸਕਦਾ। ਚਰਚਾ ਇਹ ਵੀ ਹੈ ਕਿ ਗੁਰਦੀਪ ਸਿੰਘ ਬਾਠ ਨੇ ਪਾਰਟੀ ਵਿਚਲੇ ਹੀ ਕਿਸੇ ਵੱਡੇ ਆਗੂ ਦੇ ਥਾਪੜੇ ਤੋਂ ਬਾਅਦ ਬਗਾਵਤ ਦਾ ਝੰਡਾ ਚੁੱਕਿਆ ਤੇ ਹੁਣ ਬਾਠ ਨੇ ਇਹ ਝੰਡਾ ਲੈ ਕੇ ਚੋਣ ਸੱਥਾਂ ਵਿੱਚ ਜਾਣ ਦਾ ਐਲਾਨ ਵੀ ਕਰ ਦਿੱਤਾ ਹੈ। ਰਾਜਨੀਤੀ ਵਿੱਚ ਰੁਚੀ ਰੱਖਣ ਵਾਲੇ ਲੋਕ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੰਗਰੂਰ ਲੋਕ ਸਭਾ ਹਲਕਾ ਪੰਜਾਬ ‘ਚ ਕਿਸੇ ਵੀ ਪਾਰਟੀ ਦੀ ਸਰਕਾਰ ਹੋਣ ਸਮੇਂ ਦੋ ਵੱਡੇ ਆਗੂਆਂ ਦੀ ਗਰੁੱਪਬਾਜ਼ੀ ਵਿੱਚ ਹੀ ਘਿਰਿਆ ਰਿਹਾ ਹੈ। ਮਿਸਾਲ ਵਜੋਂ ਅਕਾਲੀ ਦਲ ਦੀ ਸਰਕਾਰ ਮੌਕੇ ਢੀਂਡਸਾ ਗਰੁੱਪ ਅਤੇ ਬਰਨਾਲਾ ਗਰੁੱਪ ਇੱਕ ਦੂਜੇ ਦੀਆਂ ਲੱਤਾਂ ਖਿੱਚਦੇ ਰਹੇ ਹਨ। ਕਾਂਗਰਸ ਦੀ ਸਰਕਾਰ ਮੌਕੇ ਕੇਵਲ ਸਿੰਘ ਢਿੱਲੋ ਗਰੁੱਪ ਅਤੇ ਵਿਜੇਇੰਦਰ ਸਿੰਗਲਾ ਦਾ ਗਰੁੱਪ ਵੀ ਆਹਮੋ ਸਾਹਮਣੇ ਰਹੇ ਹਨ ਅਤੇ ਹੁਣ ਆਪ ਦੀ ਸਰਕਾਰ ਵਿੱਚ ਸਾਬਕਾ ਮੰਤਰੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ ਮੀਤ ਹੇਅਰ ਅਤੇ ਪਰਦੇ ਦੇ ਪਿੱਛੇ ਬਾਠ ਦੀ ਪਿੱਠ ‘ਤੇ ਹੱਥ ਰੱਖਣ ਵਾਲੇ ਵੱਡੇ ਆਗੂ ਦਾ ਗਰੁੱਪ ਆਹਮੋ ਸਾਹਮਣੇ ਹੈ। ਇਸ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਇੱਕ ਵੱਡੇ ਆਗੂ ਵੱਲੋਂ ਬਗਾਵਤ ਕੀਤੇ ਜਾਣ ਤੋਂ ਬਾਅਦ “ਡੈਮੇਜ ਕੰਟਰੋਲ” ਕਰਨਾ ਮੀਤ ਹੇਅਰ ਲਈ ਵੱਡੀ ਚੁਣੌਤੀ ਹੋਵੇਗੀ। ਇਹ ਕਿਸੇ ਤੋਂ ਭੁੱਲਿਆ ਨਹੀਂ ਕਿ ਬਰਨਾਲਾ ‘ਚ ਆਮ ਆਦਮੀ ਪਾਰਟੀ ਨੂੰ ਸਥਾਪਿਤ ਕਰਨ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਅਤੇ ਗੁਰਦੀਪ ਸਿੰਘ ਬਾਠ ਦੀ ਜੋੜੀ ਨੇ ਮਿਲ ਕੇ ਕੰਮ ਕੀਤਾ ਅਤੇ ਕਈ ਦਿੱਗਜ ਆਗੂਆਂ ਨੂੰ ਵੀ ਕਰਾਰੀ ਹਾਰ ਦਿੱਤੀ। ਆਮ ਆਦਮੀ ਪਾਰਟੀ ਦੇ ਪਲੇਟਫਾਰਮ ਤੋਂ ਇਹਨਾਂ ਦੋਵੇਂ ਆਗੂਆਂ ਨੂੰ “ਰਾਮ ਲਕਸ਼ਮਣ” ਦੀ ਜੋੜੀ ਵੀ ਕਿਹਾ ਜਾਂਦਾ ਰਿਹਾ ਹੈ ਪ੍ਰੰਤੂ ਅਜੋਕੇ ਦੌਰ ਦੀ ਰਾਜਨੀਤੀ ਇੱਕ ਅਜਿਹੀ ਖੇਡ ਬਣ ਚੁੱਕੀ ਹੈ ਜਿੱਥੇ ਆਪਣੀ ਟੀਮ ਦੇ ਖਿਡਾਰੀ ਹੀ “ਡੀ ਵਿੱਚ ਗੇਂਦ” ਲੈ ਕੇ ਪੁੱਜ ਜਾਂਦੇ ਹਨ ਅਤੇ ਬਰਨਾਲਾ ਜ਼ਿਮਨੀ ਚੋਣ ਦੇ ਮੈਦਾਨ ਵਿੱਚ “ਆਪ” ਲਈ ਇਹੋ ਸਥਿਤੀ ਬਣ ਚੁੱਕੀ ਹੈ।
ਫੋਟੋ ਕੈਪਸ਼ਨ-ਗੁਰਦੀਪ ਸਿੰਘ ਬਾਠ ਦੀ ਜ਼ਿਲਾ ਯੋਜਨਾ ਕਮੇਟੀ ਦੀ ਚੇਅਰਮੈਨੀ ਮੌਕੇ ਤਾਜਪੋਸ਼ੀ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਧੂਰੀ ਵਾਲੇ ਗੋਲਡੀ ਦਾ ਚਾਅ ਉਤਰਿਆ…ਭਗਵੰਤ ਮਾਨ ਨੂੰ ਵੰਗਾਰਿਆ

Next Post

ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ

ਭਾਜਪਾ ਨੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋ ਨੂੰ ਬਣਾਇਆ ਆਪਣਾ ਉਮੀਦਵਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend