Gee 98News

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ…!

ਚੰਡੀਗੜ੍ਹ,24 ਅਕਤੂਬਰ, Gee98 news service
-ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ‘ਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੀ ਉੱਚ ਪੱਧਰੀ ਮੀਟਿੰਗ ਵਿੱਚ ਲੰਮੀ ਵਿਚਾਰ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਨਹੀਂ ਲੜੇਗਾ।‌ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਸੰਦਰਭ ਵਿੱਚ ਪੰਜਾਬ ਦੀ ਰਾਜਨੀਤੀ ਦੇ ਪਰਿਖੇਪ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਸ ਐਲਾਨ ਨੂੰ ਵੱਡਾ ਫੈਸਲਾ ਵੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੂਤਰਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਉੱਪਰ ਲਗਾਈਆਂ ਰਾਜਨੀਤਿਕ ਸਰਗਰਮੀਆਂ ਦੀ ਪਾਬੰਦੀ ਦੇ ਮੱਦੇਨਜ਼ਰ ਪਾਰਟੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਕੁਝ ਉੱਚ ਆਗੂਆਂ ਨੇ ਗੱਲਬਾਤ ਕਰਨ ‘ਤੇ ਟਿੱਪਣੀ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੋਈ ਉਂਗਲ ਨਾ ਉੱਠੇ, ਚੋਣ ਪ੍ਰਚਾਰ ਦੌਰਾਨ ਕੋਈ ਇਤਰਾਜਯੋਗ ਟਿੱਪਣੀ ਨਾ ਹੋਵੇ, ਇਸ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਹਨਾਂ ਜ਼ਿਮਨੀ ਚੋਣਾਂ ਲਈ ਚੋਣ ਮੈਦਾਨ ਵਿੱਚੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ।

error: Content is protected !!