Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਾਮਜ਼ਦਗੀ ਪੱਤਰ ਭਰਨ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਦੇ ਖਾਸਮ ਖਾਸ ਗੁਰਮੇਲ ਘਰਾਚੋ ਨੇ ਬਾਠ ਨੂੰ ਦਿੱਤਾ ਮੁੱਖ ਮੰਤਰੀ ਦਾ ਸੁਨੇਹਾ…!

Nirmal Pandori by Nirmal Pandori
10/25/2024
in ਬਰਨਾਲਾ ਆਸ-ਪਾਸ
Reading Time: 1 min read
A A
0
ਨਾਮਜ਼ਦਗੀ ਪੱਤਰ ਭਰਨ ਤੋਂ ਕੁਝ ਮਿੰਟ ਪਹਿਲਾਂ ਮੁੱਖ ਮੰਤਰੀ ਦੇ ਖਾਸਮ ਖਾਸ ਗੁਰਮੇਲ ਘਰਾਚੋ ਨੇ ਬਾਠ ਨੂੰ ਦਿੱਤਾ ਮੁੱਖ ਮੰਤਰੀ ਦਾ ਸੁਨੇਹਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਅਕਤੂਬਰ, (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਬਾਗੀ ਉਮੀਦਵਾਰ ਗੁਰਦੀਪ ਸਿੰਘ ਬਾਠ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਦੋਂ ਗੁਰਦੀਪ ਸਿੰਘ ਬਾਠ ਆਪਣੇ ਨਾਮਜਦਗੀ ਪੱਤਰ ਦਾਖਲ ਕਰਨ ਪੁੱਜੇ ਤਾਂ ਸਥਿਤੀ ਉਸ ਵੇਲੇ ਦਿਲਚਸਪ ਬਣ ਗਈ ਜਦ ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸਮ ਖਾਸ ਗੁਰਮੇਲ ਸਿੰਘ ਘਰਾਚੋਂ ਉਹਨਾਂ ਨੂੰ ਮਨਾਉਣ ਪੁੱਜ ਗਏ। ਜ਼ਿਮਨੀ ਚੋਣ ਲਈ ਰਿਟਰਨਿੰਗ ਅਧਿਕਾਰੀ ਸ ਗੁਰਬੀਰ ਸਿੰਘ ਕੋਹਲੀ ਦੇ ਦਫ਼ਤਰ ਦੇ ਬਾਹਰ ਆਮ ਲੋਕਾਂ ਲਈ ਬੈਠਣ ਵਾਲੇ ਬੈਂਚਾਂ ‘ਤੇ ਗੁਰਮੇਲ ਘਰਾਚੋ ਨੇ ਬਾਠ ਨਾਲ ਘੁਸਰ ਮੁਸਰ ਕੀਤੀ। ਇਸ ਦੌਰਾਨ ਗੁਰਮੇਲ ਘਰਾਚੋ ਨੇ ਬਾਠ ਦੀ ਆਪਣੇ ਫੋਨ ‘ਤੇ ਕਿਸੇ ਨਾਲ ਗੱਲ ਵੀ ਕਰਵਾਈ। ਚਰਚਾ ਹੈ ਕਿ ਗੁਰਮੇਲ ਘਰਾਚੋ ਨੇ ਫੋਨ ‘ਤੇ ਗੁਰਦੀਪ ਸਿੰਘ ਬਾਠ ਦੀ ਗੱਲ ਮੁੱਖ ਮੰਤਰੀ ਭਗਵੰਤ ਨਾਲ ਮਾਨ ਨਾਲ ਕਰਵਾਈ ਹੋ ਸਕਦੀ ਹੈ। ਬੈਂਚ ‘ਤੇ ਬਿਲਕੁਲ ਨਾਲ ਜੁੜ ਕੇ ਬੈਠੇ ਦੋਵੇਂ ਆਗੂਆਂ ਦੀ ਗੱਲਬਾਤ ਕਰਨ ਦੇ ਅੰਦਾਜ਼ ਅਤੇ ਚਿਹਰੇ ਦੇ ਹਾਵ ਭਾਵਾਂ ਤੋਂ ਲੱਗਦਾ ਸੀ ਕਿ ਘਰਾਚੋਂ ਕੋਈ ਖਾਸ ਸੁਨੇਹਾ ਲੈ ਕੇ ਗੁਰਦੀਪ ਸਿੰਘ ਬਾਠ ਕੋਲ ਪੁੱਜੇ ਹਨ, ਪ੍ਰੰਤੂ ਬਾਠ ਘਰਾਚੋਂ ਦੇ ਇਸ ਖਾਸ ਸੁਨੇਹੇ ਨੂੰ ਪ੍ਰਵਾਨ ਕਰਦੇ ਨਜ਼ਰ ਨਹੀਂ ਆਏ। ਦੋਵੇਂ ਆਗੂ ਭਾਵੇਂ ਪੱਤਰਕਾਰਾਂ ਤੋਂ ਕੁਝ ਦੂਰੀ ਤੇ ਬੈਠੇ ਸਨ ਪ੍ਰੰਤੂ ਦੋਵਾਂ ਦੀ ਮੁਲਾਕਾਤ ਦੀਆਂ ਘੜੀਆਂ ਨੂੰ ਪੱਤਰਕਾਰਾਂ ਨੇ ਆਪਣੇ ਕੈਮਰਿਆਂ ਵਿੱਚ ਕੈਦ ਕਰ ਹੀ ਲਿਆ।
ਇਸ ਤੋਂ ਬਾਅਦ ਪੱਤਰਕਾਰਾਂ ਨੇ ਜਦ ਗੁਰਦੀਪ ਸਿੰਘ ਬਾਠ ਨੂੰ ਘਰਾਚੋ ਦੀ ਆਮਦ ਸਬੰਧੀ ਪੁੱਛਿਆ ਤਾਂ ਥੋੜੀ ਜਿਹੀ ਹਿਚਕਚਾਹਟ ਤੋਂ ਬਾਅਦ ਬਾਠ ਨੇ ਪੱਤਰਕਾਰਾਂ ਸਾਹਮਣੇ ਮੰਨਿਆ ਕਿ ਘਰਾਚੋ ਉਹਨਾਂ ਨੂੰ ਮਨਾਉਣ ਹੀ ਆਏ ਸਨ ਪਰੰਤੂ ਹੁਣ ਸਮਾਂ ਨਿਕਲ ਚੁੱਕਾ ਹੈ। ਬਾਠ ਨੇ ਕਿਹਾ ਕਿ ਉਹਨਾਂ ਦੀ ਲੜਾਈ ਕੁਰਸੀ ਦੀ ਨਹੀਂ ਸਗੋਂ ਸਿਧਾਂਤਾਂ ਦੀ ਹੈ ਤੇ ਇਹਨਾਂ ਸਿਧਾਂਤਾਂ ਵਿੱਚੋਂ ਸਭ ਤੋਂ ਵੱਡਾ ਸਿਧਾਂਤ ਪਰਿਵਾਰਵਾਦ ਦੀ ਰਾਜਨੀਤੀ ਨੂੰ ਖਤਮ ਕਰਨਾ ਹੈ। ਜਿਸ ਵੇਲੇ ਗੁਰਮੇਲ ਸਿੰਘ ਘਰਾਚੋ ਦੀ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਿੱਚ ਐਂਟਰੀ ਹੋਈ ਤਾਂ ਇੱਕ ਵੇਲੇ ਪੱਤਰਕਾਰਾਂ ਨੂੰ ਵੀ ਅਜਿਹਾ ਲੱਗਿਆ ਕਿ ਗੁਰਮੇਲ ਘਰਾਚੋਂ ਬਾਠ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਉਹਨਾਂ ਦੀ ਹਮਾਇਤ ਵਿੱਚ ਆਏ ਹਨ ਪ੍ਰੰਤੂ ਕੁਝ ਹੀ ਪਲਾਂ ‘ਚ ਇਹ ਸਥਿਤੀ ਸਪੱਸ਼ਟ ਹੋ ਗਈ ਕਿ ਘਰਾਚੋ ਮੁੱਖ ਮੰਤਰੀ ਦਾ ਸੁਨੇਹਾ ਲੈ ਕੇ ਗੁਰਦੀਪ ਬਾਠ ਨੂੰ ਮਨਾਉਣ ਆਏ ਸਨ ਪਰ ਬਾਠ ਨੇ ਰਿਟਰਨਿੰਗ ਅਧਿਕਾਰੀ ਦੇ ਦਰਵਾਜ਼ੇ ‘ਤੇ ਖੜ ਕੇ ਹਾਈ ਕਮਾਂਡ ਵੱਲੋਂ ਭੇਜਿਆ ਲੌਲੀਪੌਪ ਚੂਸਣ ਤੋਂ ਕੋਰੀ ਨਾਂਹ ਕਰ ਦਿੱਤੀ ਜਿਸ ਤੋਂ ਬਾਅਦ ਗੁਰਮੇਲ ਘਰਾਚੋਂ ਵਾਪਸ ਚਲੇ ਗਏ। ਦੱਸ ਦੇਈਏ ਕਿ ਗੁਰਦੀਪ ਸਿੰਘ ਬਾਠ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਨਜ਼ਦੀਕੀ ਸਾਥੀਆਂ ਵਿੱਚੋਂ ਮੰਨਿਆ ਜਾਂਦਾ ਹੈ। ‌ ਜਦੋਂ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਸੂਬੇ ‘ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦੀ ਗੱਲ ਚੱਲੀ ਤਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਮੋਢੀਆਂ ਵਿੱਚੋਂ ਗੁਰਦੀਪ ਸਿੰਘ ਬਾਠ ਵੀ ਇੱਕ ਸਨ, ਜਿਨ੍ਹਾਂ ਨੇ ਬਰਨਾਲੇ ਦੇ ਇਕੱਲੇ ਇਕੱਲੇ ਵਲੰਟੀਅਰ ਨੂੰ ਨਾਲ ਲੈ ਕੇ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਹਾਈ ਕਮਾਂਡ ‘ਤੇ ਦਬਾਅ ਬਣਾਉਣ ਲਈ ਭਗਵੰਤ ਮਾਨ ਦੇ ਹੱਕ ਵਿੱਚ ਤੋਰਿਆ।
ਫੋਟੋ ਕੈਪਸ਼ਨ- ਰਿਟਰਨਿੰਗ ਅਧਿਕਾਰੀ ਦੇ ਬਾਹਰ ਬਾਠ ਨਾਲ ਗੱਲਬਾਤ ਕਰਦੇ ਹੋਏ ਗੁਰਮੇਲ ਘਰਾਚੋਂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

..ਮੈਨੂੰ ਤੁਹਾਡੀ ਲੁਕਸ ਅਤੇ ਕੰਮ ਕਰਨ ਦੇ ਤਰੀਕੇ ਨੇ ਅਟਰੈਕਟ ਕੀਤਾ…ਮਹਿਲਾ SHO ਨੇ ਡੀਐਸਪੀ ”ਤੇ ਲਗਾਏ ਗੰਭੀਰ ਦੋਸ਼

Next Post

ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਵਿਸ਼ਾਲ ਕਾਫਲੇ ਨਾਲ ਦਾਖਲ ਕੀਤੇ ਨਾਮਜ਼ਦਗੀ ਪੱਤਰ

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਵਿਸ਼ਾਲ ਕਾਫਲੇ ਨਾਲ ਦਾਖਲ ਕੀਤੇ ਨਾਮਜ਼ਦਗੀ ਪੱਤਰ

ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਵਿਸ਼ਾਲ ਕਾਫਲੇ ਨਾਲ ਦਾਖਲ ਕੀਤੇ ਨਾਮਜ਼ਦਗੀ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend