Skip to main content

Gee 98News

ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੇ ਵਿਸ਼ਾਲ ਕਾਫਲੇ ਨਾਲ ਦਾਖਲ ਕੀਤੇ ਨਾਮਜ਼ਦਗੀ ਪੱਤਰ

-ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੇ ਅੱਜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਪਿੰਡ ਸੰਘੇੜਾ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ। ਜਿੱਥੇ ਉਚੇਚੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਸ. ਗੁਰਦੀਪ ਸਿੰਘ ਬਠਿੰਡਾ,ਲੱਖਾ ਸਿੰਘ ਸਿਧਾਣਾ,ਬੀਬੀ ਅੰਮ੍ਰਿਤ ਕੌਰ ਮਲੋਆ,ਬੀਬੀ ਨਵਜੋਤ ਕੌਰ ਲੰਬੀ, ਕੁਲਦੀਪ ਸਿੰਘ ਬਰਾੜ ਵਾਰਿਸ ਪੰਜਾਬ ਦੇ ਸਮੇਤ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਆਪ ਮੁਹਾਰੇ ਪੁੱਜੇ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦੀ ਸਮਾਪਤੀ ਉਪਰੰਤ ਸ. ਗੋਵਿੰਦ ਸਿੰਘ ਸੰਧੂ ਨੇ ਵਿਸ਼ਾਲ ਕਾਫਲੇ ਦੇ ਨਾਲ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਬਰਨਾਲਾ ਸ਼ਹਿਰ ਵਿੱਚ ਸ਼ਾਨਦਾਰ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਪਿੰਡ ਸੰਘੇੜਾ ਤੋਂ ਸ਼ੁਰੂ ਹੋ ਕੇ ਦਫਤਰ ਬਰਨਾਲਾ 22 ਏਕੜ, ਸ੍ਰੀ ਵਾਲਮੀਕੀ ਚੌਂਕ, ਗੱਡਾ ਖੰਨਾ ਚੌਂਕ, ਗੁਰਦੁਆਰਾ ਸਾਹਿਬ ਸਿੰਘ ਸਭਾ, ਸਦਰ ਬਾਜ਼ਾਰ, ਰੇਲਵੇ ਸਟੇਸ਼ਨ, ਜੋੜੇ ਪੰਪ, ਕਚਹਿਰੀ ਚੌਂਕ, ਆਈਟੀਆਈ ਚੌਂਕ, ਪਿੰਡ ਫਰਵਾਹੀ, ਰਾਜਗੜ੍ਹ, ਉੱਪਲੀ, ਕੱਟੂ, ਭੱਠਲਾਂ, ਹਰੀਗੜ੍ਹ ਹੁੰਦੇ ਹੋਏ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਧਨੌਲਾ ਸਾਹਮਣੇ ਦਾਣਾ ਮੰਡੀ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧੂ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਸੱਤਾਧਾਰੀ ਪਾਰਟੀ ‘ਆਪ’ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਨਿਰਾਸ਼ ਹਨ। ਇਸ ਪਾਰਟੀ ਨੇ ਲੋਕਾਂ ਨਾਲ ਕੀਤੇ ਚੋਣਾਂ ਸਮੇਂ ਵਾਅਦੇ ਪੂਰੇ ਤਾਂ ਕੀ ਕਰਨੇ ਸਨ ਉਲਟਾ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ। ਇਹ ਸਰਕਾਰ ਆਪਣੇ ਸਾਰੇ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਏ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਲੋਕਾਂ ਦੇ ਖੋਹੇ ਜਾ ਰਹੇ ਹੱਕਾਂ ਦੀ ਬਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸਾਥ ਦਿੱਤਾ ਜਾਵੇ। ਉਹਨਾਂ ਦਾਅਵੇ ਨਾਲ ਕਿਹਾ ਕਿ ਹਲਕੇ ਦੇ ਲੋਕ ਮੌਜੂਦਾ ਪੰਜਾਬ ਸਰਕਾਰ ਨੂੰ ਵਾਅਦਾ ਖਿਲਾਫੀ ਲਈ ਸਬਕ ਸਿਖਾਉਣ ਵਾਸਤੇ ਜ਼ਿਮਨੀ ਚੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

error: Content is protected !!