Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਮੀਤ ਹੇਅਰ ਦੀ ਕੋਠੀ ਦੇ ਬਾਹਰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨਾਲ ਪੁਲਿਸ ਦੀ ਧੱਕਾਮੁੱਕੀ…ਕੁਝ ਅਧਿਆਪਕ ਜ਼ਖਮੀ ਵੀ ਹੋਏ

Nirmal Pandori by Nirmal Pandori
10/27/2024
in ਬਰਨਾਲਾ ਆਸ-ਪਾਸ
Reading Time: 1 min read
A A
0
MP ਮੀਤ ਹੇਅਰ ਦੀ ਕੋਠੀ ਦੇ ਬਾਹਰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨਾਲ ਪੁਲਿਸ ਦੀ ਧੱਕਾਮੁੱਕੀ…ਕੁਝ ਅਧਿਆਪਕ ਜ਼ਖਮੀ ਵੀ ਹੋਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਅਕਤੂਬਰ,(ਨਿਰਮਲ ਸਿੰਘ ਪੰਡੋਰੀ)-
-ਸਥਾਨਕ ਕਚਹਿਰੀ ਚੌਂਕ ਨੇੜੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਸਥਿਤੀ ਉਸ ਵੇਲੇ ਤਨਾਅਪੂਰਨ ਬਣ ਗਈ ਜਦੋਂ ਆਦਰਸ਼ ਸਕੂਲਾਂ ਦੇ ਅਧਿਆਪਕ ਵੱਡੀ ਗਿਣਤੀ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਮੀਤ ਹੇਅਰ ਦੀ ਕੋਠੀ ਦੇ ਸਾਹਮਣੇ ਪੁੱਜੇ ਪ੍ਰੰਤੂ ਪੁਲਿਸ ਨੇ ਵੱਡੇ ਬੈਰੀਗੇਡ ਲਗਾ ਕੇ ਅਧਿਆਪਕਾਂ ਨੂੰ ਰੋਕਣ ਦਾ ਯਤਨ ਕੀਤਾ। ‌ ਇਸ ਦੌਰਾਨ ਅਧਿਆਪਕ ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਤੋੜ ਕੇ ਅੱਗੇ ਵਧੇ ਤਾਂ ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਬਲ ਦਾ ਪ੍ਰਯੋਗ ਵੀ ਕੀਤਾ ਗਿਆ। ਪੁਲਿਸ ਕਰਮਚਾਰੀਆਂ ਤੇ ਅਧਿਆਪਕਾਂ ਦੀ ਝੜਪ ਦੇ ਦੌਰਾਨ ਕੁਝ ਅਧਿਆਪਕਾਂ ਦੇ ਜਖਮੀ ਹੋਣ ਦੀ ਵੀ ਖ਼ਬਰ ਹੈ। ਇਸ ਮੌਕੇ ਜ਼ਖਮੀ ਹੋਈ ਅਧਿਆਪਕਾ ਸੁਖਦੀਪ ਕੌਰ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੇ ਹੱਕ ਵਿੱਚ ਮੈਂਬਰ ਪਾਰਲੀਮੈਂਟ ਦੇ ਘਰ ਦੇ ਸਾਹਮਣੇ ਸ਼ਾਂਤੀਪੂਰਵਕ ਧਰਨਾ ਦੇਣ ਪੁੱਜੇ ਸਨ ਜਿੱਥੇ ਪੁਲਿਸ ਨੇ ਉਹਨਾਂ ਨੂੰ ਰੋਕਾਂ ਲਗਾ ਕੇ ਰੋਕਿਆ ਅਤੇ ਉਹਨਾਂ ਨਾਲ ਧੱਕਾ ਮੁੱਕੀ ਵੀ ਕੀਤੀ ਜਿਸ ਦੌਰਾਨ ਕਈ ਅਧਿਆਪਕ ਜ਼ਖਮੀ ਹੋ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹ ਤੇ ਆਦਰਸ਼ ਸਕੂਲਾਂ ਵਿੱਚ ਕੰਮ ਕਰ ਰਹੇ ਹਨ। ਅਤੇ ਉਹ ਆਪਣੀ ਤਨਖਾਹ ਵਧਾਉਣ ਲਈ ਕਈ ਸਾਲਾਂ ਤੋਂ ਸੰਘਰਸ਼ ਵੀ ਕਰ ਰਹੇ ਹਨ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸਿੱਖਿਆ ਮੰਤਰੀ, ਮੁੱਖ ਮੰਤਰੀ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਸਿੱਖਿਆ ਮੰਤਰੀ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੇ ਮੁੱਦਿਆਂ ਦੀ ਫਾਈਲ ਮੁੱਖ ਮੰਤਰੀ ਦੇ ਮੇਜ਼ ‘ਤੇ ਪਈ ਹੈ। ਅਧਿਆਪਕਾਂ ਨੇ ਕਿਹਾ ਕਿ ਉਹਨਾਂ ਨੂੰ ਲਾਰੇ ਹੀ ਲਗਾ ਰਹੇ ਲਗਾਏ ਜਾ ਰਹੇ ਹਨ ਪਰ ਉਹਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਅਧਿਆਪਕਾਂ ਨੇ ਦੱਸਿਆ ਕਿ ਉਹ ਸਿਰਫ 10-12,000 ਪ੍ਰਤੀ ਮਹੀਨਾ ਤਨਖਾਹ ‘ਤੇ ਕੰਮ ਕਰ ਰਹੇ ਹਨ ਜੋ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਬਹੁਤ ਘੱਟ ਹੈ ਅਤੇ ਇੰਨੇ ਘੱਟ ਵੇਤਨ ਨਾਲ ਘਰ ਚਲਾਉਣਾ ਬਹੁਤ ਔਖਾ ਹੈ। ‌ ਉਹਨਾਂ ਕਿਹਾ ਕਿ ਇੱਕ ਪਾਸੇ ਦਾ ਸਰਕਾਰ ਸਕੂਲ ਆਫ ਐਮੀਨੈਂਸ ਖੋਲ ਰਹੀ ਹੈ ਤੇ ਖੇਡਾਂ ਦੇ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ ਪਰੰਤੂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕਰਨਾ ਜਾਰੀ ਰੱਖਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੋਲ ਪੰਡੋਰੀ ਦੇ

Next Post

ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend