Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ

Nirmal Pandori by Nirmal Pandori
10/28/2024
in ਪੰਜਾਬ
Reading Time: 1 min read
A A
0
ਭਗਵੰਤ ਮਾਨ ਦੀ ਸਵੈ ਇੱਛਾ : ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ… ਤੇ ਹਾਈਕਮਾਂਡ ਨੇ ਪੋਲਟਰੀ ਫਾਰਮ ਦੇ….ਪੜ੍ਹੋ ਪੂਰੀ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

— ਭਗਵੰਤ ਮਾਨ ਨੇ ਪੰਜਾਬ ਦੀ ਪ੍ਰਧਾਨਗੀ ਛੱਡਣ ਦੀ ਸਵੈ ਇੱਛਾ ਕਿਉਂ ਪ੍ਰਗਟ ਕੀਤੀ
ਚੰਡੀਗੜ੍ਹ, 28 ਅਕਤੂਬਰ, Gee98 news service
-ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਪਾਰਟੀ ਦੀ ਸੂਬਾ ਪ੍ਰਧਾਨਗੀ ਛੱਡਣ ਦੀ ਸਵੈ ਇੱਛਾ ਦੀਆਂ ਖ਼ਬਰਾਂ ਤੋਂ ਬਾਅਦ ਆਪ ‘ਚ ਸੰਗਠਨ ਪੱਧਰ ‘ਤੇ ਹਲਚਲ ਸ਼ੁਰੂ ਹੋ ਗਈ ਹੈ। ਦਰਅਸਲ,ਲੋਕ ਸਭਾ ਚੋਣਾਂ ‘ਚ ਪੰਜਾਬ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਆਪ ਦੀ ਹਾਈਕਮਾਂਡ ਅਤੇ ਭਗਵੰਤ ਮਾਨ ਵਿਚਕਾਰ ਸਭ ਅੱਛਾ ਨਹੀਂ ਹੈ। ਇਸ ਤੋਂ ਬਾਅਦ ਉੱਪਰ ਥੱਲੇ ਪੰਜਾਬ ‘ਚ ਸੰਗਠਨ ਪੱਧਰ ਅਤੇ ਸਰਕਾਰ ਪੱਧਰ ‘ਤੇ ਕੁਝ ਅਜਿਹੀਆਂ ਤਬਦੀਲੀਆਂ ਕੀਤੀਆਂ ਗਈਆਂ ਜਿਨਾਂ ਨੇ ਇਹਨਾਂ ਚਰਚਾਵਾਂ ਨੂੰ ਹੋਰ ਬਲ ਦਿੱਤਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਬਦਲਿਆ ਜਾ ਸਕਦਾ ਹੈ।‌ ਉੰਝ ਭਾਵੇਂ ਭਗਵੰਤ ਮਾਨ ਨੇ ਸਵੈ ਇੱਛਾ ਨਾਲ ਪ੍ਰਧਾਨਗੀ ਛੱਡਣ ਦੀ ਗੱਲ ਕੀਤੀ ਪ੍ਰੰਤੂ ਪਰਦੇ ਦੇ ਪਿਛਲੀ ਕਹਾਣੀ ਕੁਝ ਹੋਰ ਹੀ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ‘ਚ ਕਿਸਾਨ ਜਥੇਬੰਦੀਆਂ ਦੀ ਆਪ ਪ੍ਰਤੀ ਨਾਰਾਜ਼ਗੀ ਤੋਂ ਚਿੰਤਤ ਹਨ। ਸ਼੍ਰੀ ਅਰਵਿੰਦ ਕੇਜਰੀਵਾਲ ਇਸ ਗੱਲੋਂ ਵੀ ਨਾਰਾਜ਼ ਹਨ ਕਿ ‌ ਸੂਬੇ ‘ਚ ਸਮੇਂ ਸਿਰ ਝੋਨੇ ਦੀ ਖਰੀਦ ਸਬੰਧੀ ਉਚਿੱਤ ਪ੍ਰਬੰਧ ਨਹੀਂ ਕੀਤੇ ਜਾ ਸਕੇ, ਜਦ ਕਿ ਇਸ ਵਾਰ ਕੇਂਦਰ ਨੇ ਸੀਸੀਐਲ ਦੀ ਰਕਮ ਵੀ ਸਮੇਂ ਸਿਰ ਜਾਰੀ ਕਰ ਦਿੱਤੀ ਸੀ। ਚਾਰ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਵਿੱਚ ਬਗਾਵਤ ਨੇ ਬਲਦੀ ‘ਤੇ ਤੇਲ ਪਾਉਣ ਵਾਲੀ ਗੱਲ ਕੀਤੀ ਹੈ। ਇਹ ਸਮਝ ਤੋਂ ਪਰ੍ਹੇ ਹੈ ਕਿ ਜ਼ਿਮਨੀ ਚੋਣਾਂ ਦੇ ਅਮਲ ਦੌਰਾਨ ਹੀ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਪ੍ਰਗਟ ਕਰ ਦਿੱਤੀ, ਜਦ ਕਿ ਇਸ ਸਪੱਸ਼ਟ ਹੈ ਕਿ ਪਾਰਟੀ ਜਿਮਨੀ ਚੋਣਾਂ ‘ਚ ਟਿਕਟਾਂ ਦੀ ਵੰਡ ਇਹ ਕਾਰਨ ਪਹਿਲਾਂ ਹੀ ਸੰਗਠਨ ਪੱਧਰ ‘ਤੇ ਬਗਾਵਤ ਦਾ ਸਾਹਮਣਾ ਕਰ ਰਹੀ ਹੈ। ਦੱਸ ਦੇਈਏ ਕਿ ਜ਼ਿਮਨੀ ਚੋਣਾਂ ਦੀਆਂ ਟਿਕਟਾਂ ਨੇ ਆਮ ਆਦਮੀ ਪਾਰਟੀ ਨੂੰ ਪਰਿਵਾਰਵਾਦ ਦੇ ਘੇਰੇ ਵਿੱਚ ਖੜਾ ਕਰ ਦਿੱਤਾ ਹੈ। ‌ ਹੁਣ ਪਾਰਟੀ ਹਾਈਕਮਾਂਡ ਜਾਂ ਖੁਦ ਭਗਵੰਤ ਮਾਨ ਬਾਦਲ ਪਰਿਵਾਰ, ਕੈਪਟਨ ਪਰਿਵਾਰ ਜਾਂ ਕਿਸੇ ਹੋਰ ਰਿਵਾਇਤੀ ਸਿਆਸੀ ਪਰਿਵਾਰ ‘ਤੇ ਆਪਣੇ ਪੁੱਤ ਭਤੀਜਿਆਂ ਨੂੰ ਅੱਗੇ ਲਿਆਉਣ ਦੀ ਸਿਆਸੀ ਪ੍ਰਕਿਰਿਆ ‘ਤੇ ਟਿੱਪਣੀ ਨਹੀਂ ਕਰ ਸਕਣਗੇ। ਸਿਆਸੀ ਮਾਹਿਰਾਂ ਅਨੁਸਾਰ ਭਗਵੰਤ ਮਾਨ ਵੱਲੋਂ ਪ੍ਰਧਾਨਗੀ ਛੱਡਣ ਦੀ ਸਵੈ ਇੱਛਾ ਦੇ ਪਿੱਛੇ ਦੋ ਕਾਰਨ ਹੋ ਸਕਦੇ ਹਨ ਜਾਂ ਤਾਂ ਭਗਵੰਤ ਮਾਨ ਨੇ ਮੁੱਖ ਮੰਤਰੀ ਬਦਲੇ ਜਾਣ ਦੀਆਂ ਕਨਸੋਆਂ ਦੇ ਦੌਰਾਨ ਹਾਈ ਕਮਾਂਡ ਨੂੰ ਅੱਖਾਂ ਦਿਖਾਈਆਂ ਹਨ ਜਾਂ ਫਿਰ ਸੰਗਠਨ ਪੱਧਰ ‘ਤੇ ਬਗਾਵਤ ਤੋਂ ਬਾਅਦ ਹਾਈ ਕਮਾਂਡ ਨੇ ਭਗਵੰਤ ਮਾਨ ਨੂੰ ਪ੍ਰਧਾਨਗੀ ਛੱਡਣ ਲਈ ਕਹਿ ਦਿੱਤਾ ਹੈ। ਇਹ ਵੀ ਹੋ ਸਕਦਾ ਹੈ ਕਿ ਆਮ ਆਦਮੀ ਪਾਰਟੀ ਖੱਬੇ ਪੱਖੀ ਧਿਰਾਂ ਦੇ ਸੰਗਠਨ ਸਿਧਾਂਤਾਂ ਅਨੁਸਾਰ ਸਰਕਾਰ ਦੇ ਬਰਾਬਰ ਸੰਗਠਨ ਨੂੰ ਮਜਬੂਤ ਕਰਕੇ ਸੱਤਾ ਨੂੰ ਸੰਗਠਨ ਦੇ ਅਧੀਨ ਰੱਖਣਾ ਚਾਹੁੰਦੀ ਹੋਵੇ, ਕਿਉਂਕਿ ਪੰਜਾਬ ਦੇ ਸਿਆਸੀ ਹਾਲਾਤ ਕੁਝ ਇਸ ਤਰ੍ਹਾਂ ਦੇ ਬਣਦੇ ਜਾ ਰਹੇ ਹਨ ਕਿ ਹਾਈ ਕਮਾਂਡ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦਾ ਰਿਸਕ ਫਿਲਹਾਲ ਨਹੀਂ ਲੈ ਸਕਦੀ। ਚਰਚਾ ਤਾਂ ਇਹ ਵੀ ਹੈ ਕਿ ਪੰਜਾਬ ਦੇ ਪੈਸੇ ਤੇ ‘ਆਪ’ ਦੀ ਹਾਈ ਕਮਾਂਡ ਦੇ ਸਿਆਸੀ ਅਤੇ ਹੋਰ ਸ਼ੌਂਕ ਪੂਰੇ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਬਤੌਰ ਮੁੱਖ ਮੰਤਰੀ ਆਪਣੀ ਕਾਰਜ ਸ਼ੈਲੀ ਵਿੱਚ ਬਦਲਾਅ ਕੀਤਾ ਹੈ, ਦੂਜੇ ਸ਼ਬਦਾਂ ਵਿੱਚ ਇੰਝ ਵੀ ਕਿਹਾ ਜਾ ਸਕਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਈਕਮਾਂਡ ਪ੍ਰਤੀ ਸ਼ੈਲੀ ਦੇ ਵਿੱਚ ਤਬਦੀਲੀ ਆਈ ਹੈ ਅਤੇ ਦਿੱਲੀ ਵਾਲਿਆਂ ਦੀ ਪੰਜਾਬ ਵਿਚਲੀ ਮੁਰਗੀ ਨੇ ਸੋਨੇ ਦੇ ਆਂਡੇ ਦੇਣੇ ਬੰਦ ਕਰ ਦਿੱਤੇ ਹਨ ਜਿਸ ਤੋਂ ਬਾਅਦ ਹਾਈ ਕਮਾਂਡ ਨੇ ਪੰਜਾਬ ‘ਚ ਸੰਗਠਨ ਰੂਪੀ ਪੋਲਟਰੀ ਫਾਰਮ ਦੇ ਮਾਲਕ ਨੂੰ ਹੀ ਬਦਲਣ ਦਾ ਮਨ ਬਣਾ ਲਿਆ ਹੈ ਅਤੇ ਜਦੋਂ ਮਾਲਕ ਨੂੰ ਇਸ ਦੀ ਭਿਣਕ ਲੱਗੀ ਤਾਂ ਉਸਨੇ “ਸਵੈ ਇੱਛਾ” ਦਾ ਹਥਿਆਰ ਚਲਾ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਮੀਤ ਹੇਅਰ ਦੀ ਕੋਠੀ ਦੇ ਬਾਹਰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨਾਲ ਪੁਲਿਸ ਦੀ ਧੱਕਾਮੁੱਕੀ…ਕੁਝ ਅਧਿਆਪਕ ਜ਼ਖਮੀ ਵੀ ਹੋਏ

Next Post

SGPC ਪ੍ਰਧਾਨਗੀ : ਅੱਜ ਦਾ ਦਿਨ ਸੁਖਬੀਰ ਬਾਦਲ ਲਈ ਮਹੱਤਵਪੂਰਨ…!

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ

SGPC ਪ੍ਰਧਾਨਗੀ : ਅੱਜ ਦਾ ਦਿਨ ਸੁਖਬੀਰ ਬਾਦਲ ਲਈ ਮਹੱਤਵਪੂਰਨ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend