Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ : ਕੇਵਲ ਢਿੱਲੋਂ ਨੇ ਮੀਤ ਹੇਅਰ ਨੂੰ ਆਪਣਾ ਹਸਪਤਾਲ ਵਾਲਾ ਨੀ ਪੱਥਰ ਢਾਹੁਣ ਦੀ ਕਿਉਂ ਦਿੱਤੀ ਸਲਾਹ..ਪੜ੍ਹੋ ਖ਼ਬਰ

Nirmal Pandori by Nirmal Pandori
10/29/2024
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਮਨੀ ਚੋਣ : ਕੇਵਲ ਢਿੱਲੋਂ ਨੇ ਮੀਤ ਹੇਅਰ ਨੂੰ ਆਪਣਾ ਹਸਪਤਾਲ ਵਾਲਾ ਨੀ ਪੱਥਰ ਢਾਹੁਣ ਦੀ ਕਿਉਂ ਦਿੱਤੀ ਸਲਾਹ..ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਅਕਤੂਬਰ, Gee98 news service
-ਬਰਨਾਲਾ ਦੇ ਹੰਡਿਆਇਆ ਕਸਬਾ ਨੇੜੇ ਸਾਲ 2021 ਵਿੱਚ ਕਾਂਗਰਸ ਦੀ ਸਰਕਾਰ ਮੌਕੇ ਮਨਜ਼ੂਰ ਹੋਇਆ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਇੱਕ ਵਾਰ ਫਿਰ ਚਰਚਾ ਵਿੱਚ ਹੈ। ਬਰਨਾਲਾ ਤੋਂ ਜ਼ਿਮਨੀ ਚੋਣ ਲੜ ਰਹੇ ਭਾਜਪਾ ਆਗੂ ਕੇਵਲ ਸਿੰਘ ਢਿੱਲੋ ਨੇ ਹਸਪਤਾਲ ਲਈ ਮਨਜ਼ੂਰ ਹੋਈ ਜਗ੍ਹਾ ‘ਤੇ ਉੱਗੀਆਂ ਝਾੜੀਆਂ ਵਿੱਚੋਂ ਕੱਢ ਕੇ ਇਹ ਮੁੱਦਾ ਫਿਰ ਲੋਕਾਂ ਦੀ ਕਚਹਿਰੀ ਵਿੱਚ ਲਿਆਂਦਾ ਹੈ। ਕੇਵਲ ਸਿੰਘ ਢਿੱਲੋ ਨੇ ਹਸਪਤਾਲ ਦੇ ਨੀਹ ਪੱਥਰ ਕੋਲ ਖੜ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਆਗੂਆਂ ਵੱਲੋਂ ਇਸ ਹਸਪਤਾਲ ਦੀ ਮਨਜ਼ੂਰੀ ਸਬੰਧੀ ਕੀਤਾ ਜਾ ਰਿਹਾ ਕੂੜ ਪ੍ਰਚਾਰ ਬਰਨਾਲਾ ਜ਼ਿਲ੍ਹਾ ਤੇ ਆਸ ਪਾਸ ਖੇਤਰ ਦੇ ਲੋਕਾਂ ਨਾਲ ਇੱਕ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਆਪ ਆਗੂਆਂ ਵੱਲੋਂ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਕਿ ਹਸਪਤਾਲ ਮਨਜ਼ੂਰ ਨਹੀਂ ਹੋਇਆ ਸੀ ਅਤੇ ਹਸਪਤਾਲ ਕੋਈ ਫੰਡ ਰਿਲੀਜ਼ ਨਹੀਂ ਹੋਇਆ ਸੀ ਜਦ ਕਿ ਇਹ ਸੱਚਾਈ ਹੈ ਕਿ ਕਾਂਗਰਸ ਸਰਕਾਰ ਮੌਕੇ ਉਹਨਾਂ ਦੇ ਉਪਰਾਲੇ ਸਦਕਾ ਸਰਕਾਰ ਵੱਲੋਂ ਬਕਾਇਦਾ ਇੱਥੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਮਨਜ਼ੂਰੀ ਦੇ ਦਿੱਤੀ ਗਈ ਅਤੇ 100 ਕਰੋੜ ਦੇ ਬਜਟ ਵਿੱਚੋਂ 40 ਕਰੋੜ ਰੁਪਏ ਦਾ ਫੰਡ ਵੀ ਰਿਲੀਜ਼ ਕੀਤਾ ਜਾ ਚੁੱਕਿਆ ਸੀ। ਕੇਵਲ ਸਿੰਘ ਢਿੱਲੋ ਨੇ ਮੀਤ ਹੇਅਰ ਸਮੇਤ ਸਥਾਨਕ ਆਗੂਆਂ ‘ਤੇ ਦੋਸ਼ ਲਗਾਉਂਦੇ ਨੇ ਕਿਹਾ ਕਿ ਈਰਖਾ ਦੀ ਰਾਜਨੀਤੀ ਦਾ ਸ਼ਿਕਾਰ ਹੋ ਕੇ ਆਪ ਆਗੂਆਂ ਨੇ ਸਿਹਤ ਵਿਭਾਗ ਦੇ ਨਾਮ ਟਰਾਂਸਫਰ ਹੋਈ ਜ਼ਮੀਨ ਵਾਪਸ ਮਿਊਂਸਪਲ ਕਮੇਟੀ ਦੇ ਨਾਮ ਟਰਾਂਸਫਰ ਕਰਵਾ ਦਿੱਤੀ ਕਿਉਂਕਿ ਉਹਨਾਂ ਨੂੰ ਡਰ ਸੀ ਕਿ ਜੇਕਰ ਇੱਥੇ ਵੱਡਾ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣ ਗਿਆ ਤਾਂ ਇਸ ਦਾ ਸਿਹਰਾ ਕੇਵਲ ਸਿੰਘ ਢਿੱਲੋ ਨੂੰ ਜਾਵੇਗਾ। ਢਿੱਲੋ ਨੇ ਆਪ ਆਗੂਆਂ ਨੂੰ ਸਲਾਹ ਦਿੱਤੀ ਕਿ ਉਹਨਾਂ ਦੇ ਉਦਮ ਸਦਕਾ ਉਸ ਵੇਲੇ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਰੱਖਿਆ ਨਹੀਂ ਪੱਥਰ ਭਾਵੇਂ ਢਾਹ ਦਿੱਤਾ ਜਾਵੇ ਅਤੇ ਸ਼ੁਹਰਤ ਦੇ ਭੁੱਖੇ ਆਪ ਆਗੂ ਹਸਪਤਾਲ ਬਣਾਉਣ ਸਬੰਧੀ ਆਪਣੇ ਨਾਮ ਦੇ ਵੱਡੇ ਵੱਡੇ ਫਲੈਕਸ ਬੋਰਡ ਲਗਾ ਲੈਣ ਤਾਂ ਉਹਨਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ ਪਰ ਖੇਤਰ ਦੇ ਲੋਕਾਂ ਦੀਆਂ ਸਿਹਤ ਲੋੜਾਂ ਦੇ ਮੱਦੇ ਨਜ਼ਰ ਇੱਥੇ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਨਾ ਚਾਹੀਦਾ ਹੈ। ਕੇਵਲ ਢਿੱਲੋ ਨੇ ਕਿਹਾ ਕਿ ਖੇਤਰ ਦੇ ਲੋਕਾਂ ਤੋਂ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਪ੍ਰੋਜੈਕਟ ਖੋਹਣ ਕਰਕੇ ਭਾਵੇਂ ਲੋਕ ਬਰਦਾਸ਼ਤ ਤਾਂ ਕਰਗੇ ਪ੍ਰੰਤੂ ਜ਼ਿਮਨੀ ਚੋਣਾਂ ‘ਚ ਲੋਕ ਆਪਣਾ ਗੁੱਸਾ ਕੱਢਣਗੇ। ਢਿੱਲੋ ਨੇ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ‘ਚ ਬਰਨਾਲਾ ਸੀਟ ‘ਤੇ ਕਮਲ ਦਾ ਫੁੱਲ ਖਿੜੇਗਾ ਅਤੇ ਉਸ ਤੋਂ ਬਾਅਦ ਪੰਜਾਬ ‘ਚ ਭਾਜਪਾ ਦੀ ਹਨੇਰੀ ਚੱਲੇਗੀ ਜਿਸ ਤੋਂ ਬਾਅਦ ਸੂਬੇ ‘ਚ 2027 ‘ਚ ਭਾਜਪਾ ਦੀ ਸਰਕਾਰ ਬਣੇਗੀ। ਉਹਨਾਂ ਕਿਹਾ ਕਿ ਸੂਬੇ ‘ਚ ਭਾਜਪਾ ਦੇ ਸਰਕਾਰ ਬਣਨ ਤੋਂ ਬਾਅਦ ਪਹਿਲ ਦੇ ਅਧਾਰ ‘ਤੇ ਬਰਨਾਲਾ ‘ਚ ਫਿਰ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਬੀਬੀ ਜਗੀਰ ਕੌਰ ਦੇ ਵਿਗੜੇ ਬੋਲ…. ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਮਾਰਿਆ ਵੱਡਾ ਮਿਹਣਾ…!

Next Post

ਪੰਜਾਬ ‘ਚ 1 ਨਵੰਬਰ ਤੋਂ ਸਕੂਲਾਂ ਦੇ ਸਮੇਂ ‘ਚ ਬਦਲਾਅ..ਹੁਕਮ ਜਾਰੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਪੰਜਾਬ 'ਚ 1 ਨਵੰਬਰ ਤੋਂ ਸਕੂਲਾਂ ਦੇ ਸਮੇਂ 'ਚ ਬਦਲਾਅ..ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend