Skip to main content

Gee 98News

ਪੰਜਾਬ ‘ਚ 1 ਨਵੰਬਰ ਤੋਂ ਸਕੂਲਾਂ ਦੇ ਸਮੇਂ ‘ਚ ਬਦਲਾਅ..ਹੁਕਮ ਜਾਰੀ

ਚੰਡੀਗੜ੍ਹ, 29 ਅਕਤੂਬਰ, Gee98 news service
-ਪੰਜਾਬ ‘ਚ ਬਦਲ ਰਹੇ ਮੌਸਮ ਦੇ ਕਾਰਨ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਖੋਲਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

error: Content is protected !!