Gee 98News

ਬਾਠ ਦੇ ਖ਼ਿਲਾਫ਼ AAP ਦੀ ਵੱਡੀ ਕਾਰਵਾਈ…ਪੜੋ ਪੱਤਰ ਦੀ ਕਾਪੀ

ਬਰਨਾਲਾ, 29 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਵਿੱਚ ਆਪਣੇ ਬਾਗੀ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਗੁਰਦੀਪ ਸਿੰਘ ਬਾਠ ਇਸ ਵੇਲੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ‘ਤੇ ਬਿਰਾਜਮਾਨ ਸਨ ਅਤੇ ਉਨਾਂ ਨੇ ਪਹਿਲਾਂ ਹੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ‌ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਦਸਤਖ਼ਤਾਂ ਹੇਠ ਜਾਰੀ ਇੱਕ ਪੱਤਰ ਵਿੱਚ ਗੁਰਦੀਪ ਸਿੰਘ ਬਾਠ ਦੀਆਂ ਗਤੀਵਿਧੀਆਂ ਨੂੰ ਅਨੁਸ਼ਾਸਨਹੀਣਤਾ ਮੰਨਦੇ ਹੋਏ ਉਹਨਾਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ। ‌

error: Content is protected !!