Skip to main content

Gee 98News

ਪੜ੍ਹੋ ਖ਼ਬਰ…ਨਵੇਂ ਚੁਣੇ ਪੰਚ ਸਰਪੰਚ ਕਿੰਨੀ ਤਾਰੀਕ ਨੂੰ ਚੁੱਕਣਗੇ ਸਹੁੰ…!

ਚੰਡੀਗੜ੍ਹ, 30 ਅਕਤੂਬਰ, Gee98 news service
-ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਰੱਖ ਦਿੱਤੀ ਗਈ ਹੈ। ਇਸ ਸਬੰਧੀ ਇੱਕ ਪੱਤਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਜਾਰੀ ਕੀਤਾ ਗਿਆ ਜਿਸ ਵਿੱਚ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਨੂੰ ਸਹੁੰ ਚੁੱਕਣ ਸਬੰਧੀ ਤਿਆਰੀਆਂ ਮੁਕੰਮਲ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਾਰੀ ਪੱਤਰ ਅਨੁਸਾਰ ਇਸ ਵਾਰ ਨਵੇਂ ਚੁਣੇ ਗਏ ਪੰਚਾਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਹੋਵੇਗਾ ।‌

error: Content is protected !!