Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਵਾਲੀ ਦੀ ਰਾਤ ਪਿੰਡ ਪੰਡੋਰੀ ਦੇ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

Nirmal Pandori by Nirmal Pandori
11/02/2024
in ਬਰਨਾਲਾ ਆਸ-ਪਾਸ
Reading Time: 1 min read
A A
0
ਦਿਵਾਲੀ ਦੀ ਰਾਤ ਪਿੰਡ ਪੰਡੋਰੀ ਦੇ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਨਵੰਬਰ,( ਨਿਰਮਲ ਸਿੰਘ ਪੰਡੋਰੀ)-
-ਥਾਣਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਪੰਡੋਰੀ ਦੇ ਇੱਕ 31 ਕੁ ਸਾਲ ਦੇ ਨੌਜਵਾਨ ਦਾ ਬੀਤੀ ਰਾਤ ਰਾਏਕੋਟ ਵਿਖੇ ਕਤਲ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਪੰਡੋਰੀ ਦਿਵਾਲੀ ਦੇ ਸਬੰਧ ਵਿੱਚ ਰਾਏਕੋਟ ਆਪਣੇ ਦਫਤਰ ਆਪਣੇ ਦੋ ਸਾਥੀਆਂ ਨਾਲ ਦੀਵਾ ਜਗਾਉਣ ਗਿਆ, ਜਿੱਥੇ ਵਕਤ ਕਰੀਬ ਰਾਤ 10 ਕੁਝ ਵਜੇ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਆਏ 10- 12 ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਸਿਟੀ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਦੇ ਚਚੇਰੇ ਭਰਾ ਹਰਦੀਪ ਸਿੰਘ ਦੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਮਨਦੀਪ ਸਿੰਘ ਅਤੇ ਅਜੈਬ ਸਿੰਘ ਵਾਸੀ ਪੰਡੋਰੀ ਦੇ ਨਾਲ ਅਮਨਦੀਪ ਸਿੰਘ ਦੀ ਗੱਡੀ ਵਿੱਚ ਰਾਏਕੋਟ ਦਫਤਰ ਵਿੱਚ ਦਿਵਾਲੀ ਦੇ ਸੰਬੰਧ ਵਿੱਚ ਦੀਵਾ ਜਗਾਉਣ ਗਏ ਸਨ ਜਿੱਥੇ ਦਾਨਵੀਰ ਸਿੰਘ ਉਰਫ ਡੀਸੀ ਵਾਸੀ ਨੂਰਪੁਰਾ ਅਤੇ ਜਸਪ੍ਰੀਤ ਸਿੰਘ ਢੱਟ ਆਪਣੇ ਸਾਥੀਆਂ ਸਮੇਤ ਪਹਿਲਾਂ ਤੋਂ ਹਾਜ਼ਰ ਸਨ ਜਿਨਾਂ ਵਿੱਚੋਂ ਦਾਨਵੀਰ ਸਿੰਘ ਉਰਫ ਡੀਸੀ ਨੇ ਅਮਨਦੀਪ ਸਿੰਘ ‘ਤੇ ਗੋਲੀ ਚਲਾ ਦਿੱਤੀ ਜੋ ਅਮਨਦੀਪ ਸਿੰਘ ਦੇ ਸਿਰ ਵਿੱਚ ਲੱਗੀ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਰਦੀਪ ਸਿੰਘ ਅਤੇ ਅਜੈਬ ਸਿੰਘ ਕੁਝ ਹੋਰ ਲੋਕਾਂ ਨੂੰ ਨਾਲ ਲੈ ਕੇ ਜਦ ਜ਼ਖ਼ਮੀ ਅਮਨਦੀਪ ਸਿੰਘ ਨੂੰ ਸਿਵਲ ਹਸਪਤਾਲ ਰਾਏਕੋਟ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ‌ਐਸਐਚਓ ਦਵਿੰਦਰ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਾਨਵੀਰ ਸਿੰਘ ਡੀਸੀ ਅਤੇ ਜਸਪ੍ਰੀਤ ਸਿੰਘ ਢੱਟ ਤੇ 8-10 ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਦੀ ਭਾਲ ਜਾਰੀ ਹੈ ਤੇ ਉਹਨਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੀਵਾਲੀ ਦੇ ਤਿਉਹਾਰ ਮੌਕੇ ਹੋਏ ਨੌਜਵਾਨ ਦੇ ਕਤਲ ਦੇ ਕਾਰਨ ਪਿੰਡ ਪੰਡੋਰੀ ਵਿੱਚ ਸੋਗ ਦੀ ਲਹਿਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

03/11/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਜੇਕਰ ਪਤਨੀ ਕਮਾਈ ਕਰਦੀ ਹੈ ਤਾਂ ਵੀ ਪਤੀ ਬੱਚਿਆਂ ਦਾ ਗੁਜ਼ਾਰਾ ਭੱਤਾ ਦੇਵੇ- ਹਾਈਕੋਰਟ

Next Post

ਇਉਂ ਲੱਗਦੈ ਕਿ…2014 ਤੇ 19 ਦੀਆਂ ਲੋਕ ਸਭਾ ਚੋਣਾਂ ਵਾਲਾ ਭਗਵੰਤ ਮਾਨ ਕਿਧਰੇ ਗਵਾਚ ਗਿਆ….!

Nirmal Pandori

Nirmal Pandori

Related Posts

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ
ਬਰਨਾਲਾ ਆਸ-ਪਾਸ

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

by Nirmal Pandori
03/08/2026
ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ
ਬਰਨਾਲਾ ਆਸ-ਪਾਸ

ਬਰਨਾਲਾ ਦੇ ਭੱਠਾ ਮਾਲਕ ਨੇ ਗੰਨਮੈਨ ਲੈਣ ਦੀ ਖ਼ਾਤਰ ਬਣਾਈ ਫਿਰੌਤੀ ਦੀ ਝੂਠੀ ਕਹਾਣੀ

by Nirmal Pandori
03/08/2026
Load More
Next Post
ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ‘ਚ ਲਿਆ ਪੰਜਾਬ ਦਾ ਕੰਟਰੋਲ..RTI ਐਕਟੀਵਿਸਟ ਮਾਨਿਕ ਗੋਇਲ ਦਾ ਖੁਲਾਸਾ

ਇਉਂ ਲੱਗਦੈ ਕਿ…2014 ਤੇ 19 ਦੀਆਂ ਲੋਕ ਸਭਾ ਚੋਣਾਂ ਵਾਲਾ ਭਗਵੰਤ ਮਾਨ ਕਿਧਰੇ ਗਵਾਚ ਗਿਆ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend