Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਹਿਰੂ ਚੌਂਕ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ…CM ਦਾ ਛੋਟਾ ਜਿਹਾ ਰੋਡ ਸ਼ੋਅ ਬਣਿਆ ਚਰਚਾ ਦਾ ਵਿਸ਼ਾ

Nirmal Pandori by Nirmal Pandori
11/03/2024
in ਬਰਨਾਲਾ ਆਸ-ਪਾਸ
Reading Time: 1 min read
A A
0
ਨਹਿਰੂ ਚੌਂਕ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ…CM ਦਾ ਛੋਟਾ ਜਿਹਾ ਰੋਡ ਸ਼ੋਅ ਬਣਿਆ ਚਰਚਾ ਦਾ ਵਿਸ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਨਵੰਬਰ ( ਨਿਰਮਲ ਸਿੰਘ ਪੰਡੋਰੀ )-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਡੇ ਲੀਡਰਾਂ ਦੀ ਦਸਤਕ ਸ਼ੁਰੂ ਹੋ ਚੁੱਕੀ ਹੈ। ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ, ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਚੋਣ ਮੁਹਿੰਮ ਵਿੱਚ ਹੁਣ ਤੱਕ ਦੋਵੇਂ ਪਾਰਟੀਆਂ ਦੇ ਵੱਡੇ ਆਗੂ ਫੇਰੀ ਪਾ ਚੁੱਕੇ ਹਨ। ‌ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਹਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਬਰਨਾਲਾ ‘ਚ ਰੋਡ ਸ਼ੋਅ ਕਰਨ ਪੁੱਜ ਰਹੇ ਹਨ। ਹਰਿੰਦਰ ਧਾਲੀਵਾਲ ਦੇ ਦਫਤਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਬਾਅਦ ਦੁਪਹਿਰ ਸਦਰ ਬਾਜ਼ਾਰ ਵਿੱਚ ਨਹਿਰੂ ਚੌਂਕ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਚੌਕ ਤੱਕ ਰੋਡ ਸ਼ੋਅ ਕਰਨਗੇ, ਮੈਂਬਰ ਪਾਰਲੀਮੈਂਟ ਹੇਅਰ ਵੀ ਉਹਨਾਂ ਦੇ ਨਾਲ ਹੋਣਗੇ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਨਾਲਾ ਜ਼ਿਮਨੀ ਚੋਣ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਇਹ ਪਹਿਲੀ ਫੇਰੀ ਹੈ, ਜਿਸ ਵਿੱਚ ਮੁੱਖ ਮੰਤਰੀ ਵੱਲੋਂ ਇੱਕ ਛੋਟਾ ਜਿਹਾ ਰੋਡ ਸ਼ੋਅ ਰੱਖੇ ਜਾਣ ‘ਤੇ ਚਰਚਾ ਵੀ ਹੋ ਰਹੀ ਹੈ ਜਦਕਿ ਮੁੱਖ ਮੰਤਰੀ ਵੱਲੋਂ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ ਦੋ+ਦੋ ਫੇਰੀਆਂ ਪਾ ਕੇ ਵੱਡੀਆਂ ਰੈਲੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਬਰਨਾਲਾ ‘ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ ਰਹੇ ਗੁਰਦੀਪ ਸਿੰਘ ਬਾਠ ਬਾਗੀ ਉਮੀਦਵਾਰ ਦੇ ਤੌਰ ‘ਤੇ ਮੈਦਾਨ ਵਿੱਚ ਨਿਤਰੇ ਹੋਏ ਹਨ। ਭਾਵੇਂ ਕਿ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਪ੍ਰੰਤੂ ਇਹ ਚਰਚਾ ਠੱਲ੍ਹ ਨਹੀਂ ਰਹੀ ਕਿ ਬਾਠ ਨੂੰ ਭਗਵੰਤ ਮਾਨ ਧੜੇ ਦੀ ਥਾਪੀ ਮਿਲੀ ਹੋਈ ਹੈ, ਭਗਵੰਤ ਮਾਨ ਧੜੇ ਦੇ ਵੱਡੇ ਛੋਟੇ ਆਗੂ ਅੰਦਰਖਾਤੇ ਗੁਰਦੀਪ ਸਿੰਘ ਬਾਠ ਦੀ ਮਦਦ ਕਰ ਰਹੇ ਹਨ। ਆਪ ਉਮੀਦਵਾਰ ਦੇ ਹੱਕ ਵਿੱਚ ਮੁੱਖ ਮੰਤਰੀ ਵੱਲੋਂ ਛੋਟਾ ਪ੍ਰੋਗਰਾਮ ਰੱਖੇ ਜਾਣ ਕਰਕੇ ਉਕਤ ਚਰਚਾ ਨੂੰ ਹੋਰ ਬਲ ਮਿਲਿਆ ਹੈ। ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਵੱਲੋਂ ਆਪ ਉਮੀਦਵਾਰ ਦੇ ਹੱਕ ‘ਚ ਕੋਈ ਵੱਡੀ ਰੈਲੀ ਵੀ ਰੱਖੀ ਜਾਵੇ ‌ ਪ੍ਰੰਤੂ ਫਿਲਹਾਲ ਇੱਕ ਬਾਜ਼ਾਰ ਤੱਕ ਸੀਮਤ ਰੱਖਿਆ ਰੋਡ ਸ਼ੋਅ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਵਿਰੋਧੀਆਂ ਦੇ ਨਾਲ ਨਾਲ ਆਪਣੇ ਵੀ ਸਿਆਸੀ ਚੁਟਕੀਆਂ ਲੈ ਰਹੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਇਉਂ ਲੱਗਦੈ ਕਿ…2014 ਤੇ 19 ਦੀਆਂ ਲੋਕ ਸਭਾ ਚੋਣਾਂ ਵਾਲਾ ਭਗਵੰਤ ਮਾਨ ਕਿਧਰੇ ਗਵਾਚ ਗਿਆ….!

Next Post

…ਬਾਠ ਮੇਰੀਆਂ ਲੇਲ੍ਹੜੀਆਂ ਕੱਢਦਾ ਹੁੰਦਾ ਸੀ…ਜੇ ਮੈਂ ਬੋਲਿਆ ਤਾਂ ਬਹੁਤਿਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਲੱਭਣੀ…ਮੀਤ ਹੇਅਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
…ਬਾਠ ਮੇਰੀਆਂ ਲੇਲ੍ਹੜੀਆਂ ਕੱਢਦਾ ਹੁੰਦਾ ਸੀ…ਜੇ ਮੈਂ ਬੋਲਿਆ ਤਾਂ ਬਹੁਤਿਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਲੱਭਣੀ…ਮੀਤ ਹੇਅਰ

…ਬਾਠ ਮੇਰੀਆਂ ਲੇਲ੍ਹੜੀਆਂ ਕੱਢਦਾ ਹੁੰਦਾ ਸੀ…ਜੇ ਮੈਂ ਬੋਲਿਆ ਤਾਂ ਬਹੁਤਿਆਂ ਨੂੰ ਲੁਕਣ ਲਈ ਜਗ੍ਹਾ ਨਹੀਂ ਲੱਭਣੀ…ਮੀਤ ਹੇਅਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend