Gee 98News

ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ

ਚੰਡੀਗੜ੍ਹ,7 ਨਵੰਬਰ, Gee98 news service
-ਅੰਮ੍ਰਿਤਸਰ ਵਿਖੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਇਕ ਨੌਜਵਾਨ ਕੁੜੀ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਹੈ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਕੁੜੀ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੇ ਕਾਰਨ ਫਿਲਹਾਲ ਸਾਹਮਣੇ ਨਹੀਂ ਆਏ, ਪੁਲਿਸ ਮ੍ਰਿਤਕ ਲੜਕੀ ਦੀ ਪਹਿਚਾਣ ਅਤੇ ਘਟਨਾ ਦੇ ਪਿਛਲੇ ਕਾਰਨਾਂ ਦੇ ਪੜ੍ਹਤਾਲ ਸਬੰਧੀ ਲੱਗੀ ਹੋਈ ਹੈ।

error: Content is protected !!