Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ

Nirmal Pandori by Nirmal Pandori
11/10/2024
in ਪੰਜਾਬ
Reading Time: 1 min read
A A
0
ਪੰਜਾਬ ਦੇ ਇੱਕ PCS ਅਧਿਕਾਰੀ ਅਤੇ ਉਸ ਦੀ ਕੰਪਿਊਟਰ ਓਪਰੇਟਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ…ਓਪਰੇਟਰ ਗ੍ਰਿਫਤਾਰ PCS ਫਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਨਵੰਬਰ, Gee98 news service
-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਤੇ ਦੁਕਾਨਦਾਰ ਰੋਹਿਤ ਚੌਹਾਨ, ਕਸ਼ਮੀਰੀ ਬਜਾਰ, ਹੁਸਿ਼ਆਰਪੁਰ ਦੀ ਸ਼ਿਕਾਇਤ ਦੇ ਅਧਾਰ ਉਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਵੱਲੋਂ ਆਪਣੀ ਦੁਕਾਨ ਨੂੰ ਰੈਨੋਵੇਟ ਕੀਤਾ ਸੀ। ਇਸ ਸਬੰਧ ਵਿੱਚ ਉਸ ਨੂੰ ਸਹਾਇਕ ਲੇਬਰ ਕਮਿਸ਼ਨਰ, ਹੁਸਿ਼ਆਰਪੁਰ ਦੇ ਦਫਤਰ ਤੋਂ ਇਕ ਨੋਟਿਸ ਪ੍ਰਾਪਤ ਹੋਇਆ ਸੀ। ਇਸ ਸਬੰਧ ਵਿੱਚ ਜਦੋਂ ਉਹ ਸਹਾਇਕ ਲੇਬਰ ਕਮਿਸ਼ਨਰ ਦਫਤਰ ਵਿਖੇ ਗਿਆ ਤਾਂ ਉਸਨੂੰ ਉਕਤ ਦੋਸ਼ਣ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਨੇ ਕਿਹਾ ਕਿ ਤੁਹਾਨੂੰ ਜੁਰਮਾਨਾ ਬਹੁਤ ਪੈ ਜਾਣਾ ਪਰ ਮੈਂ ਇਹ ਨੋਟਿਸ ਆਪਣੇ ਅਫਸਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਨਾਲ ਗੱਲ ਕਰਕੇ ਰਫਾ-ਦਫਾ ਕਰਵਾ ਦੇਵੇਗੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਮੌਕੇ ਅਲਕਾ ਸ਼ਰਮਾ ਉਕਤ ਨੋਟਿਸ ਲੈ ਕੇ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਦੇ ਕਮਰੇ ਵਿੱਚ ਚਲੀ ਗਈ ਅਤੇ ਕੁੱਝ ਦੇਰ ਬਾਅਦ ਉਸਨੇ ਸ਼ਿਕਾਇਤਕਰਤਾ ਨੂੰ ਵੀ ਕਮਰੇ ਅੰਦਰ ਬੁਲਾ ਲਿਆ ਜਿੱਥੇ ਉਕਤ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਵੱਲੋਂ ਉਕਤ ਨੋਟਿਸ ਫਾਈਲ ਕਰਨ ਬਦਲੇ ਸਿ਼ਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਗਈ ਜੋ ਉਸ ਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਪੇਸ਼ ਕੀਤੀ ਗਈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਉਰੋ ਦੀ ਟੀਮ ਗਠਿਤ ਕਰਕੇ, ਸਮੇਤ ਮੁੱਦਈ, ਸਰਕਾਰੀ ਸ਼ੈਡੋ ਗਵਾਹ ਅਤੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਟਰੈਪ ਲਗਾਇਆ ਗਿਆ ਜਿਸ ਦੌਰਾਨ ਉਕਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ, ਨੂੰ ਸ਼ਿਕਾਇਤਕਰਤਾ ਪਾਸੋਂ 30,000 ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਪਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ, ਹੁਸਿ਼ਆਰਪੁਰ ਮੌਕੇ ਪਰ ਦਫਤਰ ਨਹੀਂ ਮਿਲਿਆ। ਉੱਨਾਂ ਦੱਸਿਆ ਕਿ ਇਸ ਸਬੰਧੀ ਵਿੱਚ ਉਕਤ ਦੋਵੇਂ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਨੂੰ ਗ੍ਰਿਫਤਾਰ ਕਰਨ ਲਈ ਉਸਦੇ ਠਿਕਾਣਿਆਂ ਤੇ ਦਬਿਸ਼ ਦਿੱਤੀ ਜਾ ਰਹੀ ਹੈ। ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਪਣੀ ਹੋਂਦ ਨੂੰ ਬਰਕਰਾਰ ਰੱਖਣ ਦੀ ਨਸਲਾਂ ਨੂੰ ਬਚਾਉਣ ਦੀ ਲੋੜ-ਗੋਵਿੰਦ ਸਿੰਘ ਸੰਧੂ

Next Post

ਮਜ਼ਦੂਰਾਂ ਦੇ ਵਿਹੜਿਆਂ ਵਿੱਚ ਚੰਨੀ ਦੀਆਂ ਮੀਟਿੰਗਾਂ ‘ਚ ਭਰਵੇਂ ਇਕੱਠਾਂ ਨਾਲ ਸੱਤਾਧਾਰੀ ਖ਼ੇਮੇ ‘ਚ ਚਿੰਤਾ ਦੀ ਲਹਿਰ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਮਜ਼ਦੂਰਾਂ ਦੇ ਵਿਹੜਿਆਂ ਵਿੱਚ ਚੰਨੀ ਦੀਆਂ ਮੀਟਿੰਗਾਂ ‘ਚ ਭਰਵੇਂ ਇਕੱਠਾਂ ਨਾਲ ਸੱਤਾਧਾਰੀ ਖ਼ੇਮੇ ‘ਚ ਚਿੰਤਾ ਦੀ ਲਹਿਰ

ਮਜ਼ਦੂਰਾਂ ਦੇ ਵਿਹੜਿਆਂ ਵਿੱਚ ਚੰਨੀ ਦੀਆਂ ਮੀਟਿੰਗਾਂ 'ਚ ਭਰਵੇਂ ਇਕੱਠਾਂ ਨਾਲ ਸੱਤਾਧਾਰੀ ਖ਼ੇਮੇ 'ਚ ਚਿੰਤਾ ਦੀ ਲਹਿਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend