Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ – ਗੋਵਿੰਦ ਸਿੰਘ ਸੰਧੂ

Nirmal Pandori by Nirmal Pandori
11/16/2024
in ਬਰਨਾਲਾ ਆਸ-ਪਾਸ
Reading Time: 1 min read
A A
0
ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ – ਗੋਵਿੰਦ ਸਿੰਘ ਸੰਧੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਸੰਧੂ ਨੇ ਇੱਕ ਦਰਜਨ ਤੋਂ ਵੱਧ ਥਾਵਾਂ ‘ਤੇ ਚੋਣ ਪ੍ਰਚਾਰ ਦੌਰਾਨ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦਾ ਦਿੱਤਾ ਹੋਕਾ
    ਬਰਨਾਲਾ, 16 ਨਵੰਬਰ ( ਨਿਰਮਲ ਸਿੰਘ ਪੰਡੋਰੀ )-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੇ ਅੱਜ ਹਲਕੇ ਦੇ ਨੰਗਲ, ਠੁੱਲੇਵਾਲ, ਅਮਲਾ ਸਿੰਘ ਵਾਲਾ, ਸੇਖਾ, ਜਲੂਰ, ਖੁੱਡੀ ਕਲਾਂ ਅਤੇ ਬਰਨਾਲਾ ਸ਼ਹਿਰ ਦੇ ਰਾਏਕੋਟ ਰੋਡ, ਮਾਤਾ ਗੁਜਰੀ ਨਗਰ, ਦੱਧਾਹੂਰ ਬਸਤੀ, ਸੰਧੂ ਪੱਤੀ ਅਤੇ ਪਿਆਰਾ ਕਲੋਨੀ ਸਮੇਤ ਵੱਖ ਵੱਖ ਥਾਵਾਂ ‘ਤੇ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਗੁਰੂ ਘਰਾਂ ਨਾਲ ਜੋੜਨ ਦਾ ਹੋਕਾ ਦਿੱਤਾ।
    ਚੋਣ ਮੀਟਿੰਗਾਂ ਵਿੱਚ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਸੰਧੂ ਨੇ ਨਸ਼ਿਆਂ ਨਾਲ ਹੋ ਰਹੀ ਬਰਬਾਦੀ ਬਾਰੇ ਲੋਕਾਂ ਨੂੰ ਵਿਸਥਾਰ ਵਿਚ ਜਾਣੂ ਕਰਵਾਉਂਦਿਆਂ ਨਸ਼ੇ ਵੰਡ ਕੇ ਵੋਟਾਂ ਹਾਸਲ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਵੋਟਾਂ ਵਿੱਚ ਦੋ ਦਿਨ ਰਹਿ ਗਏ ਹਨ। ਇਹਨਾਂ ਦੋ ਦਿਨਾਂ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂ ਤੁਹਾਡੇ ਘਰਾਂ ਤੱਕ ਸ਼ਰਾਬ, ਭੁੱਕੀ, ਅਫੀਮ ਸਮੇਤ ਹੋਰ ਵੱਖ ਵੱਖ ਨਸ਼ੇ ਲੈ ਕੇ ਵੋਟਾਂ ਹਾਸਲ ਕਰਨ ਲਈ ਆਉਣਗੇ, ਜਿਨ੍ਹਾਂ ਨੂੰ ਤੁਸੀਂ ਲਾਹਣਤਾਂ ਪਾ ਕੇ ਪਿੰਡ ਵਿੱਚੋਂ ਭਜਾਉਣਾ ਹੈ।ਸ. ਸੰਧੂ ਨੇ ਕਿਹਾ ਕਿ ਉਹ ਕੋਈ ਨਿੱਜੀ ਹਿੱਤਾਂ ਦੀ ਪੂਰਤੀ ਲਈ ਚੋਣ ਨਹੀਂ ਲੜ ਰਹੇ ਸਗੋਂ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਪ੍ਰਤੀ ਆਪਣਾ ਫਰਜ਼ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਸਮੇਤ ਹੋਰਨਾਂ ਸਾਰੀਆਂ ਰਿਵਾਇਤੀ ਪਾਰਟੀਆਂ ਦੇ ਰਾਜ ਵੇਖ ਚੁੱਕੇ ਹੋ, ਜਿਨ੍ਹਾਂ ਵੱਲੋਂ ਝੂਠੇ ਵਾਅਦਿਆਂ ਤੇ ਦਾਵਿਆਂ ਦੇ ਸਿਰ ‘ਤੇ ਸੱਤਾ ਹਾਸਲ ਕਰਨ ਤੋਂ ਬਾਅਦ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਗਿਆ। ਉਹਨਾਂ ਕਿਹਾ ਕਿ ਨਸ਼ੇ ਦਾ ਖਾਤਮਾ ਕਰਨ ਦੇ ਦਾਅਵੇ ਕਰਕੇ ਸਰਕਾਰਾਂ ਬਣਾਉਣ ਵਾਲਿਆਂ ਨੇ ਹੁਣ ਨਸ਼ੇ ਬਾਰੇ ਬੋਲਣਾ ਹੀ ਬੰਦ ਕਰ ਦਿੱਤਾ ਹੈ ਕਿਉਂਕਿ ਦਿੱਲੀ ਤੋਂ ਚੱਲਣ ਵਾਲੀਆਂ ਇਹ ਪਾਰਟੀਆਂ ਖੁਦ ਨਸ਼ਾ ਵਿਕਾਉਂਦੀਆਂ ਹਨ। ਅਜਿਹਾ ਕਰਕੇ ਉਹਨਾਂ ਨੂੰ ਮੋਟੀ ਆਮਦਨ ਹੁੰਦੀ। ਉਹਨਾਂ ਕਿਹਾ ਕਿ ਇੱਕ ਹਲਕੇ ਵਿੱਚ ਚੋਣ ਲੜਨ ‘ਤੇ ਲਗਭਗ ਪੰਜ ਕਰੋੜ ਰੁਪਏ ਦਾ ਖਰਚਾ ਆਉਂਦਾ ਹੈ। ਹੁਣ ਤੁਸੀਂ ਅੰਦਾਜਾ ਲਗਾ ਸਕਦੇ ਹੋ ਕਿ ਖੁਦ ਨੂੰ ਆਮ ਅਤੇ ਗਰੀਬ ਦੱਸਣ ਵਾਲੀਆਂ ਇਹਨਾਂ ਪਾਰਟੀਆਂ ਕੋਲ ਪੰਜਾਬ ਸਮੇਤ ਵੱਖ-ਵੱਖ ਸਟੇਟਾਂ ਵਿੱਚ ਚੋਣ ਲੜਨ ਲਈ ਪੈਸਾ ਕਿੱਥੋਂ ਆਉਂਦਾ ਹੈ।ਉਹਨਾਂ ਕਿਹਾ ਕਿ ਕੋਈ ਵੀ ਸਰਕਾਰ ਵਿਕਾਸ ਦੇ ਕੰਮ ਕਰਕੇ ਤੁਹਾਡੇ ਉੱਪਰ ਅਹਿਸਾਨ ਨਹੀਂ ਕਰਦੀ, ਸਗੋਂ ਇਹ ਤੁਹਾਡਾ ਹੀ ਪੈਸਾ ਹੈ। ਇਸ ਤੋਂ ਇਲਾਵਾ ਇਹ ਪਾਰਟੀਆਂ ਨਸ਼ਾ ਵੇਚ ਕੇ ਪੈਸਾ ਕਮਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਸਰਕਾਰਾਂ ਵੱਲੋਂ ਘਰ ਘਰ ਨਸ਼ਾ ਪਹੁੰਚਾ ਕੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਕਰਾਹੇ ਪਾਇਆ ਜਾ ਰਿਹਾ ਹੈ ਤਾਂ ਜੋ ਬਿਨਾਂ ਕਿਸੇ ਰੋਕ ਟੋਕ ਤੋਂ ਰਾਜ ਕੀਤਾ ਜਾ ਸਕੇ। ਸ. ਸੰਧੂ ਨੇ ਕਿਹਾ ਕਿ ਜਿੱਤ ਹਾਰ ਉਹਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ। ਉਹ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਗੁਰਬਾਣੀ ਅਤੇ ਆਪਣੇ ਸੱਭਿਆਚਾਰ ਨਾਲ ਜੋੜਨ ਲਈ ਤੁਰੇ ਹਨ,ਜਿਸ ਵਿੱਚ ਤੁਹਾਡੇ ਸਾਰਿਆਂ ਦੇ ਸਾਥ ਦੀ ਲੋੜ ਹੈ। ਰਹੀ ਗੱਲ ਤੁਹਾਡੇ ਕੰਮਾਂ ਦੀ ਉਹ ਵਾਹਿਗੁਰੂ ਨੇ ਐਨੀ ਤਾਕਤ ਬਖਸ਼ੀ ਹੈ ਕਿ ਨਾ ਅੱਜ ਤੱਕ ਲੋਕਾਂ ਦੇ ਕੰਮ ਰੁਕਣ ਦਿੱਤੇ ਹਨ ਅਤੇ ਨਾ ਹੀ ਰੁਕਣ ਦਿਆਂਗੇ।ਇਸ ਮੌਕੇ ਸਮਾਜ ਸੇਵੀ ਲੱਖਾ ਸਿਧਾਣਾ,ਪਾਰਟੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ, ਯੂਥ ਪ੍ਰਧਾਨ ਜਤਿੰਦਰ ਸਿੰਘ ਥਿੰਦ, ਬੀਬੀ ਨਵਜੋਤ ਕੌਰ ਢੀਂਡਸਾ, ਕੰਵਲਜੀਤ ਸਿੰਘ ਢੀਡਸਾ, ਸਰਪੰਚ ਧਰਮ ਸਿੰਘ ਠੁੱਲੇਵਾਲ, ਮੱਗਰ ਸਿੰਘ ਠੁੱਲੇਵਾਲ, ਵਿੱਕੀ ਠੁੱਲੇਵਾਲ, ਚਰਨ ਪ੍ਰੀਤ ਸਿੰਘ ਠੁੱਲੇਵਾਲ, ਹਰਦੀਪ ਸਿੰਘ ਨਾਰੀਕੇ, ਸਰਪੰਚ ਸੁਖਵਿੰਦਰ ਸਿੰਘ ਕਲਕੱਤਾ, ਲੱਖਾ ਸਿੰਘ ਮਨਿੰਦਰ ਸਿੰਘ, ਗੁਰਪ੍ਰੀਤ ਸਿੰਘ ਖੁੱਡੀ, ਸੁੱਖੀ ਜਾਗਲ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਇਕਾਈਆਂ ਦੇ ਆਗੂ ਅਤੇ ਵਰਕਰ ਸਾਹਿਬਾਨ ਹਾਜਰ ਸਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਣਿਐ… ਕੋਈ “ਖ਼ਾਸ” ਆਦਮੀ ਆ ਰਿਹਾ ਹੈ…ਸ਼ਹਿਰ ਦੇ ਚੱਪੇ ਚੱਪੇ ‘ਤੇ ਪੁਲਿਸ ਤਾਇਨਾਤ….!

Next Post

…ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਮ ਵੀ ਬਦਲਿਆ ਜਾਵੇਗਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

…ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਮ ਵੀ ਬਦਲਿਆ ਜਾਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend