Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦਾ ਨੇੜਲਾ ਸਾਥੀ 7.50 ਲੱਖ ਦੀ ਨਗਦੀ ਅਤੇ ਪਿਸਟਲ ਸਮੇਤ ਗ੍ਰਿਫਤਾਰ

Nirmal Pandori by Nirmal Pandori
11/20/2024
in ਪੰਜਾਬ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦਾ ਨੇੜਲਾ ਸਾਥੀ 7.50       ਲੱਖ ਦੀ ਨਗਦੀ ਅਤੇ ਪਿਸਟਲ ਸਮੇਤ ਗ੍ਰਿਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਆਗੂਆਂ ਦੀ ਇੱਕ ਸੂਚੀ ਵੀ ਬਰਾਮਦ

ਬਰਨਾਲਾ,20 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਪੁਲਿਸ ਨੇ ਜ਼ਿਮਨੀ ਚੋਣ ਦੌਰਾਨ ਨਸ਼ੇ ਅਤੇ ਪੈਸੇ ਵੰਡਣ ਦੀ ਕਨਸੋਅ ‘ਤੇ ਸਖ਼ਤੀ ਕਰਦੇ ਹੋਏ ਜ਼ਿਮਨੀ ਚੋਣ ਲੜ ਰਹੀ ਇੱਕ ਪਾਰਟੀ ਦੇ ਉਮੀਦਵਾਰ ਦੇ ਖਾਸ ਆਦਮੀ ਕੋਲੋਂ ਲੱਖਾਂ ਰੁਪਏ ਦੀ ਨਗਦੀ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਹਰਿੰਦਰ ਸਿੰਘ ਨਾਮ ਦੇ ਵਿਅਕਤੀ ਕੋਲੋਂ 7,50,000 ਦੀ ਨਗਦੀ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਵਿਅਕਤੀ ਹਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਿਤ ਹੈ ਅਤੇ ਉਸ ਕੋਲੋਂ ਹੰਢਿਆਇਆ ਖੇਤਰ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਵਿਅਕਤੀਆਂ ਦੀ ਇੱਕ ਸੂਚੀ ਦੀ ਬਰਾਮਦ ਹੋਈ ਹੈ, ਜਿਸ ਉੱਪਰ ਉਹਨਾਂ ਦੇ ਨਾਮ ਅਤੇ ਫੋਨ ਨੰਬਰ ਲਿਖੇ ਹੋਏ ਹਨ। ਪੁਲਿਸ ਦਾ ਦਾਅਵਾ ਹੈ ਕਿ ਫੜੀ ਗਈ ਨਗਦੀ ਇਹਨਾਂ ਵਿਅਕਤੀਆਂ ਨੂੰ ਵੋਟਾਂ ਖਰੀਦਣ ਲਈ ਵੰਡੀ ਜਾਣੀ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਹਰਿੰਦਰ ਸਿੰਘ ਕੋਲੋਂ ਜਿਹੜੀ ਸੂਚੀ ਬਰਾਮਦ ਕੀਤੀ ਗਈ ਉਸ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਲਿਖਿਆ ਹੋਇਆ ਹੈ ਅਤੇ ਉਸ ਉੱਪਰ ਮਨਪ੍ਰੀਤ ਮਨੀ ਐਮਸੀ, ਨਾਜ਼ਮ ਸਿੰਘ, ਬੂਟਾ ਸਿੰਘ ਸਾਬਕਾ ਐਮਸੀ, ਬਿੰਦਰ ਸਿੰਘ, ਭੋਲਾ ਸਰਪੰਚ ਕੋਠੇ ਸਰਾਂ, ਹੈਪੀ ਸਟਾਰ ਡਾਇਮੰਡ ਢਾਬਾ, ਬੂਟਾ ਸਰਪੰਚ, ਪਾਲੀ ਸਿੰਘ ਹੰਡਿਆਇਆ, ਨਾਜਰ ਸਿੰਘ ਐਮਸੀ, ਮੱਖਣ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਹੰਢਿਆਇਆ, ਦਰਸ਼ਨ ਸਿੰਘ ਸਾਬਕਾ ਸਰਪੰਚ ਚੁੰਘਾ ਕੋਠੇ, ਦਰਸ਼ਨ ਸਰਪੰਚ ਦੁੱਲਟ ਕੋਠੇ ਅਤੇ ਭੁੱਲਰ ਯੂਥ ਆਗੂ ਦੇ ਨਾਮ ਲਿਖੇ ਹੋਏ ਹਨ ਅਤੇ ਇਹਨਾਂ ਸਾਰਿਆਂ ਦੇ ਬਕਾਇਦਾ ਫੋਨ ਨੰਬਰ ਵੀ ਲਿਖੇ ਹੋਏ ਹਨ ਜਿਨਾਂ ਨਾਲ ਹਰਿੰਦਰ ਸਿੰਘ ਨੇ ਫੋਨ ‘ਤੇ ਸੰਪਰਕ ਕਰਕੇ ਉਕਤ ਪੈਸੇ ਇਹਨਾਂ ਨੂੰ ਦੇਣੇ ਸਨ। ਡੀਐਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਡੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਵੱਲੋਂ ਚੋਣ ਪ੍ਰਚਾਰ ਦੌਰਾਨ ਪੈਸੇ ਅਤੇ ਨਸ਼ੇ ਦੀ ਵਰਤੋਂ ਦੇ ਖ਼ਿਲਾਫ਼ ਬਹੁਤ ਜ਼ਿਆਦਾ ਪ੍ਰਚਾਰ ਕੀਤਾ ਗਿਆ ਸੀ ਅਤੇ ਹੁਣ ਵੋਟਾਂ ਪੈਣ ਦੀ ਪਹਿਲੀ ਰਾਤ ਉਹਨਾਂ ਦੇ ਨੇੜਲੇ ਸਾਥੀ ਨੂੰ ਲੱਖਾਂ ਰੁਪਏ ਦੀ ਨਕਦੀ ਸਮੇਤ ਗ੍ਰਿਫਤਾਰ ਕੀਤੇ ਜਾਣ ਦੇ ਕਾਰਨ ਸੰਧੂ ਦੇ ਪ੍ਰਚਾਰ ‘ਤੇ ਵੀ ਸਵਾਲ ਖੜੇ ਹੋ ਗਏ ਹਨ। ਇਸ ਸਬੰਧੀ ਪੱਖ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਚੋਟੀ ਦੇ ਆਗੂਆਂ ਨੂੰ ਜਦ ਫੋਨ ਕੀਤਾ ਤਾਂ ਇਹਨਾਂ ਦੇ ਫੋਨ ਬੰਦ ਆ ਰਹੇ ਹਨ ਤੇ ਕਈਆਂ ਨੇ ਫੋਨ ਚੁੱਕੇ ਹੀ ਨਹੀਂ ਜਿਨਾਂ ਨੇ ਫੋਨ ਚੁੱਕੇ ਉਹਨਾਂ ਨੇ ਗੱਲ ਕਰਨ ਤੋਂ ਨਾਂਹ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਕੁਝ ਪੱਤਰਕਾਰਾਂ ਨੂੰ ਉਕਤ ਮਾਮਲੇ ਸਬੰਧੀ ਖ਼ਬਰ ਨਾ ਲਾਉਣ ਦੇ ਫੋਨ ਵੀ ਕੀਤੇ ਗਏ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਵੱਲੋਂ ਸਮੁੱਚੇ ਚੋਣ ਪ੍ਰਚਾਰ ਦੌਰਾਨ ਆਪਣੇ ਆਪ ਨੂੰ ਸ਼ਹੀਦ ਬਾਬਾ ਦੀਪ ਸਿੰਘ ਦੀ ਵੰਸ਼ ਨਾਲ ਸਬੰਧਿਤ ਦੱਸਿਆ ਜਾਂਦਾ ਰਿਹਾ ਪ੍ਰੰਤੂ ਹੁਣ ਉਹ ਕਿਤੇ ਘਟਨਾ ਵਾਪਰਨ ਤੋਂ ਬਾਅਦ ਸ਼ਹੀਦ ਬਾਬਾ ਦੀਪ ਸਿੰਘ ਦੇ ਸ਼ਰਧਾਲੂਆਂ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਸ ਨਮੋਸ਼ੀਜਨਕ ਘਟਨਾ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੋਟ ਬੈਂਕ ‘ਤੇ ਵੀ ਅਸਰ ਪੈ ਸਕਦਾ ਹੈ। ਦੂਜੇ ਪਾਸੇ ਫੜੇ ਗਏ ਵਿਅਕਤੀ ਕੋਲੋਂ ਬਰਾਮਦ ਕੀਤੀ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਆਗੂਆਂ ਦੀ ਸੂਚੀ ਵੀ ਇਹ ਸਪੱਸ਼ਟ ਕਰਦੀ ਹੈ ਕਿ ਬਰਨਾਲਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਸਮਰਥਨ ਸਿਧਾਂਤਾਂ ਦੇ ਮੱਦੇਨਜ਼ਰ ਨਹੀਂ ਸਗੋਂ “ਮਨੀਰਾਮ” ਨਾਲ ਯਾਰੀ ਪਗਾਉਣ ਲਈ ਹੀ ਕੀਤਾ ਹੈ। ਚਰਚਾ ਇਹ ਵੀ ਹੈ ਕਿ ਹਰਿੰਦਰ ਸਿੰਘ ਨੂੰ ਇਹ ਲਿਸਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਥਾਨਕ ਕਿਹੜੇ ਆਗੂ ਨੇ ਦਿੱਤੀ ਹੋਵੇਗੀ, ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਦੇ ਸਥਾਨਕ ਚੋਟੀ ਦੇ ਆਗੂ ਵੀ ਸਵਾਲਾਂ ਦੇ ਘੇਰੇ ਵਿੱਚ ਹਨ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜ਼ਿਮਨੀ ਚੋਣ ਜਿੱਤਣ ਲਈ ਅਕਾਲੀ ਦਲ (ਅ) ਦਾ ਪੈਂਤੜਾ…ਜਿਨਾਂ ਨੂੰ ਬੇਅਦਬੀ ਦੇ ਦੋਸ਼ੀ ਅਤੇ ਨਸ਼ੇ ਦੇ ਸੌਦਾਗਰ ਕਹਿੰਦੇ ਸੀ, ਉਹਨਾਂ ਨਾਲ ਹੀ ਹੱਥ ਮਿਲਾਇਆ

Next Post

…ਇੱਕੋ ਘਰ ‘ਚ ਲੱਗੇ ਦੋ ਮੀਟਰਾਂ ਦੀ ਚੈਕਿੰਗ ਮੁਹਿੰਮ ਸ਼ੁਰੂ,300 ਯੂਨਿਟ ਮੁਫ਼ਤ ਸਕੀਮ ਦਾ ਗ਼ਲਤ ਲਾਭ ਲੈਣ ਵਾਲੇ ਖਪਤਕਾਰਾਂ ‘ਤੇ ਸਿਕੰਜਾ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
…ਇੱਕੋ ਘਰ ‘ਚ ਲੱਗੇ ਦੋ ਮੀਟਰਾਂ ਦੀ ਚੈਕਿੰਗ ਮੁਹਿੰਮ ਸ਼ੁਰੂ,300 ਯੂਨਿਟ ਮੁਫ਼ਤ ਸਕੀਮ ਦਾ ਗ਼ਲਤ ਲਾਭ ਲੈਣ ਵਾਲੇ ਖਪਤਕਾਰਾਂ ‘ਤੇ ਸਿਕੰਜਾ

…ਇੱਕੋ ਘਰ 'ਚ ਲੱਗੇ ਦੋ ਮੀਟਰਾਂ ਦੀ ਚੈਕਿੰਗ ਮੁਹਿੰਮ ਸ਼ੁਰੂ,300 ਯੂਨਿਟ ਮੁਫ਼ਤ ਸਕੀਮ ਦਾ ਗ਼ਲਤ ਲਾਭ ਲੈਣ ਵਾਲੇ ਖਪਤਕਾਰਾਂ 'ਤੇ ਸਿਕੰਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend