Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਨੇ ਖੁਦ ਪ੍ਰਧਾਨਗੀ ਛੱਡੀ ਜਾਂ ਫਿਰ…? ਅਮਨ ਅਰੋੜਾ ਹੋਣਗੇ AAP ਦੇ ਸੂਬਾ ਪ੍ਰਧਾਨ..!

Nirmal Pandori by Nirmal Pandori
11/22/2024
in ਪੰਜਾਬ
Reading Time: 1 min read
A A
0
ਭਗਵੰਤ ਮਾਨ ਨੇ ਖੁਦ ਪ੍ਰਧਾਨਗੀ ਛੱਡੀ ਜਾਂ ਫਿਰ…? ਅਮਨ ਅਰੋੜਾ ਹੋਣਗੇ AAP ਦੇ ਸੂਬਾ ਪ੍ਰਧਾਨ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਨਵੰਬਰ, Gee98 news service
-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਵਿੱਚ ਆਪਣਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਵਿਧਾਇਕ ਅਮਨ ਅਰੋੜਾ ਨੂੰ ਸੂਬਾ ਪ੍ਰਧਾਨ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬਾ ਪ੍ਰਧਾਨਗੀ ਦੀ ਜਿੰਮੇਵਾਰੀ ਭਗਵੰਤ ਮਾਨ ਕੋਲ ਸੀ ਪਰ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਿਰ ਕੀਤੀ ਸੀ। ‌ ਪੰਜਾਬ ‘ਚ ਆਪ ਵੱਲੋਂ ਨਵਾਂ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਪਾਰਟੀ ਦੀਆ ਅੰਦਰੂਨੀ ਸਰਗਰਮੀਆਂ ਸਬੰਧੀ ਇੱਕ ਵਾਰ ਫੇਰ ਚਰਚਾ ਸ਼ੁਰੂ ਹੋ ਗਈ ਹੈ। ਪਿਛਲੇ ਕੁਝ ਸਮੇਂ ਤੋਂ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਕਾਰ “ਸਭ ਅੱਛਾ ਨਹੀਂ” ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਪੰਜਾਬ ‘ਚ ਦਿੱਲੀ ਤੋਂ ਲਿਆ ਕੇ ਮਹੱਤਵਪੂਰਨ ਅਹੁਦਿਆਂ ‘ਤੇ ਕੀਤੀਆਂ ਨਿਯੁਕਤੀਆਂ ਦੇ ਕਾਰਨ ਭਗਵੰਤ ਮਾਨ ਖੁਸ਼ ਨਹੀਂ ਹਨ ਭਾਵੇਂ ਕਿ ਇਹਨਾਂ ਨਿਯੁਕਤੀਆਂ ਸਬੰਧੀ ਭਗਵੰਤ ਮਾਨ ਵੱਲੋਂ ਖੁੱਲ ਕੇ ਕੁਝ ਕਿਹਾ ਵੀ ਨਹੀਂ ਜਾ ਰਿਹਾ ਪ੍ਰੰਤੂ ਇਹਨਾਂ ਨਿਯੁਕਤੀਆਂ ‘ਤੇ ਕਾਬਜ਼ ਕੀਤੇ ਚਿਹਰੇ ਆਪਣੇ ਆਪ ਹੀ ਸਾਰੀ ਗਾਥਾ ਬਿਆਨ ਕਰਦੇ ਹਨ ਕਿ ਇਹਨਾਂ ਨਿਯੁਕਤੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੌਮੀ ਲੀਡਰਸ਼ਿਪ ਵੱਲੋਂ ਅੱਖੋਂ ਪਰੋਖੇ ਕੀਤਾ ਗਿਆ ਹੈ। ਚਰਚਾ ਤਾਂ ਇਹ ਵੀ ਹੋਈ ਸੀ ਕਿ ਜਦੋਂ ਭਗਵੰਤ ਮਾਨ ਨੇ ਪ੍ਰਧਾਨਗੀ ਦਾ ਅਹੁਦਾ ਖੁਦ ਛੱਡਣ ਲਈ ਪੋਸਟ ਪਾਈ ਸੀ ਤਾਂ ਉਸ ਤੋਂ ਪਹਿਲਾਂ ਭਗਵੰਤ ਮਾਨ ਨੂੰ ਇਸ ਗੱਲ ਦੀ ਭਿਣਕ ਲੱਗ ਚੁੱਕੀ ਸੀ ਕਿ ਕੌਮੀ ਲੀਡਰਸ਼ਿਪ ਸੂਬੇ ਦੀ ਪ੍ਰਧਾਨਗੀ ‘ਚ ਤਬਦੀਲੀ ਕਰੇਗੀ, ਜਿਸ ਕਰਕੇ ਭਗਵੰਤ ਮਾਨ ਨੇ ਖੁਦ ਹੀ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਿਰ ਕਰ ਦਿੱਤੀ ਸੀ। ਪ੍ਰਧਾਨਗੀ ਛੱਡਣ ਵੀ ਇੱਛਾ ਜ਼ਾਹਿਰ ਕਰਨ ਮੌਕੇ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੀਆਂ ਜ਼ਿੰਮੇਵਾਰੀਆਂ ਕਰਕੇ ਸੰਗਠਨ ਨੂੰ ਪੂਰਾ ਸਮਾਂ ਨਹੀਂ ਦੇ ਸਕਦੇ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਦੁਬਾਰਾ ਫੇਰ ਕੌਮੀ ਲੀਡਰਸ਼ਿਪ ਨੇ ਇੱਕ ਕੈਬਨਿਟ ਮੰਤਰੀ ਨੂੰ ਹੀ ਪ੍ਰਧਾਨ ਬਣਾਇਆ ਹੈ ਜਦਕਿ ਕੈਬਨਿਟ ਮੰਤਰੀ ਦੀਆਂ ਜਿੰਮੇਵਾਰੀਆਂ ਵੀ ਘੱਟ ਨਹੀਂ ਹੁੰਦੀਆਂ। ਹੁਣ ਭਾਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇੱਕ ਪੋਸਟ ਪਾ ਕੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨਾਲ ਆਪਣੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਨਵਾਂ ਸੂਬਾ ਪ੍ਰਧਾਨ ਅਤੇ ਉਪ ਪ੍ਰਧਾਨ ਨਿਯੁਕਤ ਕਰਨ ਦੀ ਗੱਲ ਸਾਂਝੀ ਕੀਤੀ ਹੈ ਪ੍ਰੰਤੂ ਸੂਤਰਾਂ ਅਨੁਸਾਰ ਕੌਮੀ ਲੀਡਰਸ਼ਿਪ ਨੇ ਪੰਜਾਬ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਲੋਕ ਸਭਾ ਤੋਂ ਤੁਰੰਤ ਬਾਅਦ ਕਰਨ ਦਾ ਮਨ ਬਣਾ ਲਿਆ ਸੀ ਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਦੇ ਕਾਰਨ ਐਲਾਨ ਰੋਕ ਦਿੱਤਾ ਗਿਆ ਸੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ

Next Post

ਲੋਟਾ, ਲੱਕੀ ਪੱਖੋਂ,ਭੁੱਚਰ ਅਤੇ ਦੋ ਹੋਰ ਕਾਂਗਰਸੀ ਆਗੂਆਂ ‘ਤੇ ਦਰਜ ਮੁਕੱਦਮੇ ਸਬੰਧੀ ਲੋਟੇ ਵੱਲੋਂ ਅਕਾਲੀ ਦਲ (ਅ) ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਤੋਂ ਬਾਅਦ ਮਾਮਲੇ ਨੇ ਲਿਆ ਨਵਾਂ ਮੋੜ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਲੋਟਾ, ਲੱਕੀ ਪੱਖੋਂ,ਭੁੱਚਰ ਅਤੇ ਦੋ ਹੋਰ ਕਾਂਗਰਸੀ ਆਗੂਆਂ ‘ਤੇ ਦਰਜ ਮੁਕੱਦਮੇ ਸਬੰਧੀ ਲੋਟੇ ਵੱਲੋਂ ਅਕਾਲੀ ਦਲ (ਅ) ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਤੋਂ ਬਾਅਦ ਮਾਮਲੇ ਨੇ ਲਿਆ ਨਵਾਂ ਮੋੜ

ਲੋਟਾ, ਲੱਕੀ ਪੱਖੋਂ,ਭੁੱਚਰ ਅਤੇ ਦੋ ਹੋਰ ਕਾਂਗਰਸੀ ਆਗੂਆਂ 'ਤੇ ਦਰਜ ਮੁਕੱਦਮੇ ਸਬੰਧੀ ਲੋਟੇ ਵੱਲੋਂ ਅਕਾਲੀ ਦਲ (ਅ) ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਤੋਂ ਬਾਅਦ ਮਾਮਲੇ ਨੇ ਲਿਆ ਨਵਾਂ ਮੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend