Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਤਾਪ ਸਿੰਘ ਬਾਜਵਾ ਤੋਂ ਸਿਆਸੀ ਗ਼ਲਤੀਆਂ ਬਦਲੇ ਮੁਆਫ਼ੀ ਮੰਗਣ ‘ਚ ਵੀ ਗੁਰੇਜ਼ ਨਹੀਂ ਕਰਾਂਗਾ- ਗੋਲਡੀ

Nirmal Pandori by Nirmal Pandori
11/29/2024
in ਪੰਜਾਬ
Reading Time: 1 min read
A A
0
Ex MLA ਗੋਲਡੀ ਤਿੱਤਲੀ ਬਣ ਕੇ ਬੈਠੇਗਾ ਫੁੱਲ ‘ਤੇ…ਪੋਸਟ ਪਾ ਕੇ ਦਿੱਤੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਨਵੰਬਰ, Gee98 news service

-ਆਪਣੀ ਸਿਆਸੀ ਜ਼ਿੰਦਗੀ ਦੇ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਵਿੱਚ ਆਪਣੀ ਘਰ ਵਾਪਸੀ ਲਈ ਆਉਣ ਵਾਲੀਆਂ ਰੁਕਾਵਟਾਂ ਦੂਰ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਦੱਸ ਦੇਈਏ ਕਿ ਗੋਲਡੀ ਲੋਕ ਸਭਾ ਚੋਣਾਂ ਮੌਕੇ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣ ਕਰਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ, ਜਦੋਂ ਪਾਰਟੀ ਨੇ ਟਿਕਟ ਸੁਖਪਾਲ ਸਿੰਘ ਖਹਿਰਾ ਨੂੰ ਦੇ ਦਿੱਤੀ ਸੀ। ਆਪ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਜਿੱਤਣ ਤੋਂ ਬਾਅਦ ਗੋਲਡੀ ਦੀ ਕੋਈ ਸਾਰ ਨਹੀਂ ਲਈ ਤੇ ਨਾ ਹੀ ਉਸਨੂੰ ਪਾਰਟੀ ‘ਚ ਕੋਈ ਬਣਦਾ ਮਾਣ ਸਤਿਕਾਰ ਦਿੱਤਾ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤੇ ਉਸਨੇ ਕਾਂਗਰਸ ਵਿੱਚ ਘਰ ਵਾਪਸੀ ਦੇ ਯਤਨ ਸ਼ੁਰੂ ਕਰ ਦਿੱਤੇ। ਲੰਘੀਆਂ ਉਪ ਚੋਣਾਂ ‘ਚ ਗਿੱਦੜਬਾਹਾ ਤੋਂ ਦਲਵੀਰ ਸਿੰਘ ਗੋਲਡੀ ਨੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤ ਵੜਿੰਗ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ। ਇਸ ਦੌਰਾਨ ਗੋਲਡੀ ਦੀ ਜਲਦੀ ਕਾਂਗਰਸ ਵਿੱਚ ਘਰ ਵਾਪਸੀ ਦੀ ਚਰਚਾ ਹੋਈ ਪ੍ਰੰਤੂ ਵਿਰੋਧੀ ਧਿਰ ਦੇ ਨੇਤਾ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵੱਡਾ ਬਿਆਨ ਦੇ ਕੇ ਗੋਲਡੀ ਦੀ ਘਰ ਵਾਪਸੀ ਦੀਆਂ ਬਰੇਕਾਂ ਲਗਾ ਦਿੱਤੀਆਂ, ਜਿਸ ਤੋਂ ਬਾਅਦ ਗੋਲਡੀ ਦੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਵੀ ਰੁਕ ਗਈਆਂ ਪ੍ਰੰਤੂ ਹੁਣ ਦਲਵੀਰ ਸਿੰਘ ਗੋਲਡੀ ਨੇ ਜਲਦੀ ਕਾਂਗਰਸ ਵਿੱਚ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ‌ਆਪਣੇ ਘਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਜਲਦੀ ਹੀ ‘ਘਰ ਵਾਪਸੀ’ ਦੇ ਸੰਕੇਤ ਦਿੰਦਿਆਂ ਕਿਹਾ ਕਿ ਉਹ ਛੇਤੀ ਹੀ ਸੂਬਾ ਕਾਂਗਰਸ ਦੇ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ ਸਣੇ ਹੋਰ ਉੱਚ ਆਗੂਆਂ ਨੂੰ ਰਸਮੀ ਤੌਰ ‘ਤੇ ਮਿਲਣਗੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਗੋਲਡੀ ਖੰਗੂੜਾ ਦੀ ਮੁੜ ਘਰ ਵਾਪਸੀ ‘ਤੇ ਲਗਾਏ ਸਵਾਲੀਆ ਚਿੰਨ੍ਹ ਬਾਰੇ ਉਨ੍ਹਾਂ ਕਿਹਾ, ”ਪਿਆਰ ਵਿੱਚ ਤਕਰਾਰ’ ਹੋਣਾ ਸੁਭਾਵਿਕ ਹੈ, ਉਸ ਵੇਲੇ ਮੈਨੂੰ ਵੀ ਗੁੱਸਾ ਨਹੀਂ ਕਰਨਾ ਚਾਹੀਦਾ ਸੀ ਅਤੇ ਮੈਂ ਬਾਜਵਾ ਤੋਂ ਸਿਆਸੀ ਗਲਤੀਆਂ ਬਦਲੇ ਮੁਆਫ਼ੀ ਮੰਗਣ ‘ਚ ਵੀ ਗੁਰੇਜ਼ ਨਹੀਂ ਕਰਾਂਗਾ।” ਉਨ੍ਹਾਂ ਕਾਂਗਰਸ ਛੱਡਣ ਨੂੰ ਆਪਣੀ ਪਹਿਲੀ ਅਤੇ ਆਖਰੀ ਸਿਆਸੀ ਗਲਤੀ ਦੱਸਦਿਆਂ ਕਿਹਾ ਕਿ ਉਹ ਯੂਨੀਵਰਸਿਟੀ ਸਿਆਸਤ ਤੋਂ ਬਾਅਦ ਰਾਹੁਲ ਗਾਂਧੀ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਵਿੱਚ ਆਪਣਾ ਦਫ਼ਤਰ ਖੋਲ੍ਹ ਰਹੇ ਹਨ, ਜਿੱਥੇ ਹਰ ਹਲਕਾ ਵਾਸੀ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆ ਸਕੀਮਾਂ ਦਾ ਲਾਹਾ ਦਿਵਾਉਣ ਲਈ ਉਨ੍ਹਾਂ ਦੀ ਟੀਮ ਪਹਿਲਾਂ ਦੀ ਤਰ੍ਹਾਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਸਾਲ 2027 ਦੀਆਂ ਚੋਣਾਂ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੀਕਾਂ ਪਵਾਉਣੀਆਂ ਇੱਕ ਦਿਨ ਤੇਰੀਆਂ..ਯਾਦ ਰੱਖੀਂ, ਤੈਨੂੰ ਅੱਜ ਤੱਕ ਕਦੇ ਕੁੱਝ ਕਿਹਾ ਨਹੀਂ..AAP MLA ਨੇ BJP ਆਗੂ ਨੂੰ ਦਿੱਤੀ ਸਿੱਧੀ ਧਮਕੀ

Next Post

ਪਿੰਡ ਖੁੱਡੀ ਕਲਾਂ ‘ਚ ਬਜ਼ੁਰਗ ਸੱਸ ਨੂੰ ਵਾਲਾਂ ਦਾ ਘੜੀਸ ਕੇ ਕੁੱਟਮਾਰ ਕਰਨ ਵਾਲੀ ਨੂੰਹ ਦੇ ਖ਼ਿਲਾਫ਼ ਮੁਕੱਦਮਾ ਦਰਜ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਪਿੰਡ ਖੁੱਡੀ ਕਲਾਂ 'ਚ ਬਜ਼ੁਰਗ ਸੱਸ ਨੂੰ ਵਾਲਾਂ ਦਾ ਘੜੀਸ ਕੇ ਕੁੱਟਮਾਰ ਕਰਨ ਵਾਲੀ ਨੂੰਹ ਦੇ ਖ਼ਿਲਾਫ਼ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend