Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ‘ਤੇ ਇੱਕ ਹੋਰ ਵਿੱਤੀ ਬੋਝ ਪਾਉਣ ਦੀ ਤਿਆਰੀ ‘ਚ…ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿੰਦਾ

Nirmal Pandori by Nirmal Pandori
11/29/2024
in ਪੰਜਾਬ
Reading Time: 1 min read
A A
0
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ‘ਤੇ ਇੱਕ ਹੋਰ ਵਿੱਤੀ ਬੋਝ ਪਾਉਣ ਦੀ ਤਿਆਰੀ ‘ਚ…ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿੰਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,29 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਨਾਲ ਜੂਝ ਰਹੀ ਸਰਕਾਰ ਨੇ ਆਪਣਾ ਖਜ਼ਾਨਾ ਭਰਨ ਲਈ ਲੋਕਾਂ ਦੀ ਇੱਕ ਹੋਰ ਵਿੱਤੀ ਬੋਝ ਪਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਚ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ਤੋਂ ਮਿਲਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਚਾਰਜ ਵਜੋਂ ਆਪਣੀਆਂ ਜੇਬਾਂ ਹੋਰ ਢਿਲੀਆਂ ਕਰਨੀਆਂ ਪੈਣਗੀਆਂ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਰੱਖੇ ਇੱਕ ਸਮਾਗਮ ‘ਚ ਸ਼ਮੂਲੀਅਤ ਮੌਕੇ ਅਦਾਰਾ Gee98 news ਨਾਲ ਗੱਲਬਾਤ ਕਰਦਿਆਂ ਕੀਤਾ। ਸਰਦਾਰ ਬਾਜਵਾ ਨੇ ਕਿਹਾ ਕਿ ਫ਼ੰਡਾਂ ਦੀ ਕਮੀ ਨਾਲ ਜੂਝ ਰਹੀ ‘ਆਪ’ ਸਰਕਾਰ ਆਪਣੀ ਆਮਦਨ ਵਧਾਉਣ ਲਈ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਦੇ ਚਾਰਜ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਜਿਸ ਤਹਿਤ ਉਪਭੋਗਤਾ ਦੇ ਖ਼ਰਚੇ 10 ਤੋਂ 50 ਫ਼ੀਸਦੀ ਤੱਕ ਵਧ ਸਕਦੇ ਹਨ ਅਤੇ ਕੁਝ ਸੇਵਾਵਾਂ ਦੇ ਇੰਚਾਰਜ 100 ਫੀਸਦੀ ਤੱਕ ਵੀ ਵਧਾਉਣ ਦੀ ਚਰਚਾ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਸੇਵਾਵਾਂ ਦੇ ਖ਼ਰਚਿਆ ਦੀ ਸਮੀਖਿਆ ਕਰਨ ਲਈ ਮਾਲ, ਸਥਾਨਕ ਸਰਕਾਰਾਂ, ਸਿਹਤ, ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦਾ ਵਿੱਤ ਮੰਤਰਾਲਾ ਆਪਣੇ ਹੋਸ਼ ਗੁਆ ਬੈਠਾ ਹੈ ਅਤੇ ਨਵੇਂ ਨਿਯੁਕਤ ਵਿੱਤੀ ਸਲਾਹਕਾਰਾਂ ਅਰਬਿੰਦ ਮੋਦੀ ਅਤੇ ਸੇਬਾਸਟੀਅਨ ਜੇਮਜ਼ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ ਜਿਨਾਂ ਦੀਆਂ ਸਿਫ਼ਾਰਸ਼ਾਂ ‘ਤੇ ਚੱਲਦਿਆਂ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ ‘ਤੇ ਤੁਲੀ ਹੋਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਵਿਗੜਦੀ ਵਿੱਤੀ ਸਥਿਤੀ ਨੂੰ ਸੁਧਾਰਨ ‘ਚ ਅਸਫਲ ਰਹੀ ਹੈ। ਆਪ’ ਸਰਕਾਰ ਸੂਬਿਆਂ ਦੇ ਮੱਧ ਅਤੇ ਗ਼ਰੀਬ ਵਰਗਾਂ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੀ, ਜੋ ਪਹਿਲਾਂ ਹੀ ਰੋਜ਼ੀ-ਰੋਟੀ ਲਈ ਸਖ਼ਤ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਪੰਡੋਰੀ ਦੇ ਨੌਜਵਾਨ ਨੇ ਪਾਈ ਇੰਗਲੈਂਡ ਦੀ ਫੌਜ ਦੀ ਵਰਦੀ…ਪਿੰਡ ‘ਚ ਖੁਸ਼ੀ ਦੀ ਲਹਿਰ…DC ਨੇ ਪਰਿਵਾਰ ਨੂੰ ਦਿੱਤੀ ਵਧਾਈ

Next Post

ਨਾਬਾਲਿਗ ਲੜਕੀ ਨਾਲ ਜਿਨਸੀ ਸਬੰਧ ਬਣਾਉਣ ਦੇ ਦੋਸ਼ੀ ਨੂੰ ਹੇਠਲੀ ਅਦਾਲਤ ਨੇ ਸੁਣਾਈ ਸੀ 20 ਸਾਲ ਦੀ ਸਜ਼ਾ ਪਰ ਹਾਈਕੋਰਟ ਨੇ ਕਰਤਾ ਬਰੀ…ਪੜ੍ਹੋ ਪੂਰੀ ਖ਼ਬਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ

ਨਾਬਾਲਿਗ ਲੜਕੀ ਨਾਲ ਜਿਨਸੀ ਸਬੰਧ ਬਣਾਉਣ ਦੇ ਦੋਸ਼ੀ ਨੂੰ ਹੇਠਲੀ ਅਦਾਲਤ ਨੇ ਸੁਣਾਈ ਸੀ 20 ਸਾਲ ਦੀ ਸਜ਼ਾ ਪਰ ਹਾਈਕੋਰਟ ਨੇ ਕਰਤਾ ਬਰੀ…ਪੜ੍ਹੋ ਪੂਰੀ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend