Gee 98News

ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ…ਅਣਪਛਾਤੇ ਵਿਅਕਤੀ ਨੇ ਚਲਾਈ ਗੋਲੀ

ਚੰਡੀਗੜ੍ਹ,4 ਦਸੰਬਰ, Gee98 news service
-ਸਤਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਜ਼ਾਯਾਫਤਾ ਸੁਖਬੀਰ ਸਿੰਘ ਬਾਦਲ ਉੱਪਰ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਜਾਨਲੇਵਾ ਹਮਲਾ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਬੁੱਧਵਾਰ ਸਵੇਰੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸਜ਼ਾ ਅਨੁਸਾਰ ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ ਕੇ ਡਿਊਟੀ ਸਾਹਿਬ ਦੇ ਬਾਹਰ ਪੁੱਜੇ ਸਨ, ਜਿੱਥੇ ਅਣਪਪਛਾਤੇ ਵਿਅਕਤੀ ਵੱਲੋਂ ਉਹਨਾਂ ਉਪਰ ਫਾਇਰਿੰਗ ਕਰ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਕਰਮੀਆਂ ਤੇ ਹੋਰ ਲੋਕਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਘੇਰੇ ਚ ਲੈ ਲਿਆ। ਇਸ ਘਟਨਾ ਸਬੰਧੀ ਅਜੇ ਬਥੇਰੇ ਜਾਣਕਾਰੀ ਸਾਹਮਣੇ ਨਹੀਂ ਆ ਰਹੀ। ਇਸ ਖ਼ਬਰ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ‌
ਫੋਟੋ ਕੈਪਸ਼ਨ-ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਘੇਰੇ ਵਿੱਚ ਲਏ ਜਾਣ ਦੀ ਤਸਵੀਰ

error: Content is protected !!