Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਬੂਲਨਾਮੇ ਤੋਂ ਬਾਅਦ ਕਾਨੂੰਨੀ ਅਦਾਲਤ ਵੀ ਸੁਖਬੀਰ ਬਾਦਲ ਨੂੰ ਸੁਣਾਏਗੀ ਸਜ਼ਾ…ਅਦਾਲਤੀ ਕਾਰਵਾਈ ‘ਤੇ ਕਬੂਲਨਾਮੇ ਦਾ ਕੀ ਹੋਵੇਗਾ ਅਸਰ…ਪੜ੍ਹੋ ਰਿਪੋਰਟ…!

Nirmal Pandori by Nirmal Pandori
12/08/2024
in ਪੰਜਾਬ
Reading Time: 1 min read
A A
0
ਕਬੂਲਨਾਮੇ ਤੋਂ ਬਾਅਦ ਕਾਨੂੰਨੀ ਅਦਾਲਤ ਵੀ ਸੁਖਬੀਰ ਬਾਦਲ ਨੂੰ ਸੁਣਾਏਗੀ ਸਜ਼ਾ…ਅਦਾਲਤੀ ਕਾਰਵਾਈ ‘ਤੇ ਕਬੂਲਨਾਮੇ ਦਾ ਕੀ ਹੋਵੇਗਾ ਅਸਰ…ਪੜ੍ਹੋ ਰਿਪੋਰਟ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,8 ਦਸੰਬਰ, Gee98 news service

-ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸੇਵਾ ਲਗਾਏ ਜਾਣ ਤੋਂ ਬਾਅਦ ਬਾਦਲ ਤੇ ਅਕਾਲੀ ਆਗੂ ਆਪੋ ਆਪਣੀ ਸੇਵਾ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਨਿਭਾ ਰਹੇ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਜਥੇਦਾਰ ਵੱਲੋਂ ਕੀਤੇ ਸਵਾਲਾਂ ਦਾ ਜਵਾਬ “ਹਾਂ” ਵਿੱਚ ਦਿੰਦੇ ਹੋਏ ਹੋਈਆਂ ਭੁੱਲਾਂ ਦੇ ਕਬੂਲਨਾਮੇ ਸਬੰਧੀ ਇੱਕ ਹੋਰ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਕੀਤੇ ਕਬੂਲਨਾਮੇ ਤੋਂ ਬਾਅਦ ਕੀ ਹੁਣ ਬੇਅਦਬੀ ਸਬੰਧੀ ਅਦਾਲਤੀ ਕੇਸਾਂ ‘ਤੇ ਸੁਖਬੀਰ ਬਾਦਲ ਦੇ ਕਬੂਲਨਾਮੇ ਦਾ ਕੋਈ ਅਸਰ ਪਵੇਗਾ ? ਇਸ ਸਵਾਲ ਦਾ ਜਵਾਬ ਲੱਭਣ ਤੋਂ ਪਹਿਲਾਂ ਸਾਨੂੰ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਕੀਤੇ ਗਏ ਸਵਾਲਾਂ ਦੇ ਵੱਲ ਇੱਕ ਨਜ਼ਰ ਮਾਰਨੀ ਪਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਹੇਠ ਲਿਖੇ ਸਵਾਲ ਕੀਤੇ ਗਏ….ਪਹਿਲਾ ਸਵਾਲ : ਅਕਾਲੀ ਸਰਕਾਰ ਵੇਲੇ ਜ਼ਾਲਮ ਅਫ਼ਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਝੂਠੇ ਮੁਕਾਬਲਿਆਂ ਵਿਚ ਪੰਜਾਬ ਦੇ ਕਈ ਨੌਜਵਾਨਾਂ ਨੂੰ ਸ਼ਹੀਦ ਕੀਤਾ ‌? ਸੁਖਬੀਰ ਨੇ ਜਵਾਬ ਦਿੱਤਾ “ਹਾਂ ਜੀ”। ਦੂਜਾ ਸਵਾਲ : ਸੌਦਾ ਸਾਧ ਨੂੰ ਬਿਨਾਂ ਮੰਗੇ ਮੁਆਫ਼ੀ ਦੇਣ ਲਈ ਜਥੇਦਾਰਾਂ ਨੂੰ ਆਪਣੀ ਰਿਹਾਇਸ਼ ‘ਤੇ ਬੁਲਾ ਕੇ ਚਿੱਠੀ ਦੇਣਾ, ਕੀ ਇਹ ਗੁਨਾਹ ਤੁਸੀਂ ਕੀਤਾ ਹੈ ? ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ “ਹਾਂਜੀ”। ਤੀਜਾ ਸਵਾਲ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ, ਕੰਧਾਂ ‘ਤੇ ਪੋਸਟਰ ਲਗਾਏ ਗਏ, ਚੋਰੀ ਕਰਨ ਵਾਲਿਆਂ ਨੇ ਸਰੂਪਾਂ ਦੇ ਅੰਗ ਪਾੜੇ, ਬਹਿਬਲ ਕਲਾਂ ਗੋਲੀਕਾਂਡ ਵਿਚ ਦੋ ਲੋਕਾਂ ਦੀ ਮੌਤ ਹੋਈ, ਕੀ ਇਹ ਗੁਨਾਹ ਹੋਏ ? ਸੁਖਬੀਰ ਨੇ ਜਵਾਬ ਦਿੱਤਾ ‘ਜੀ ਗੁਨਾਹ ਹੋਇਆ।’ ਇਸੇ ਤਰ੍ਹਾਂ ਚੌਥੇ ਸਵਾਲ ਵਿਚ ਜਥੇਦਾਰ ਨੇ ਪੁੱਛਿਆ : ਸ਼੍ਰੋਮਣੀ ਕਮੇਟੀ ਨੂੰ ਸੌਦਾ ਸਾਧ ਦੀ ਮੁਆਫ਼ੀ ਬਾਰੇ ਫ਼ੈਸਲੇ ਨੂੰ ਸਹੀ ਠਹਿਰਾਉਣ ਲਈ ਪੋਸਟਰ ਛਪਵਾਉਣ ਲਈ ਗੋਲਕ ਦੇ ਪੈਸੇ ਖ਼ਰਚ ਕੀਤੇ ਸੀ ? ਸੁਖਬੀਰ ਬਾਦਲ ਨੇ ਕਿਹਾ,, “ਹਾਂ ਜੀ” । ਉਪਰੋਕਤ ਸਵਾਲਾਂ ਦੀ ਇਬਾਰਤ ਅਤੇ ਸੁਖਬੀਰ ਬਾਦਲ ਤੇ “ਹਾਂ” ਵਾਲੇ ਜਵਾਬਾਂ ਤੋਂ ਸਪੱਸ਼ਟ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਦੋਸ਼ ਕਬੂਲ ਕੀਤੇ ਹਨ। ਹੁਣ ਸਵਾਲ ਉੱਠਦਾ ਹੈ ਕਿ ਸੁਖਬੀਰ ਬਾਦਲ ਦੇ ਕਬੂਲਨਾਮੇ ਦਾ ਅਦਾਲਤੀ ਕੇਸਾਂ ‘ਤੇ ਕੋਈ ਅਸਰ ਪਵੇਗਾ ਜਾਂ ਨਹੀਂ। ਕੀ ਸੁਖਬੀਰ ਬਾਦਲ ਦੇ ਅਕਾਲ ਤਖਤ ਸਾਹਿਬ ਅੱਗੇ ਕੀਤੇ ਕਬੂਲਨਾਮੇ ਨੂੰ ਅਦਾਲਤੀ ਕਾਰਵਾਈ ਦਾ ਹਿੱਸਾ ਬਣਾ ਕੇ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਈ ਜਾਵੇਗੀ ? ਇਹ ਸਵਾਲ ਅੱਜਕੱਲ੍ਹ ਹਰ ਦਿਮਾਗ ਵਿੱਚ ਘੁੰਮ ਰਿਹਾ ਹੈ। ‌ਇਸ ਸਬੰਧੀ ਕੁੱਝ ਕਾਨੂੰਨੀ ਮਾਹਿਰਾਂ ਅਤੇ ਸਿੱਖ ਸਿਆਸਤ ਦੀ ਸਮਝ ਰੱਖਣ ਵਾਲੇ ਮਾਹਿਰਾਂ ਦੇ ਵਿਚਾਰ ਹਨ ਕਿ ਸੁਖਬੀਰ ਬਾਦਲ ਨੇ ਬੇਸ਼ੱਕ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਕਬੂਲ ਕਰ ਲਿਆ ਹੈ ਪਰ ਉਸ ਵਿਚ ਕੁੱਝ ਵੀ ਅਜਿਹਾ ਨਹੀਂ ਐ, ਜੋ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਆਧਾਰ ਬਣ ਸਕੇ। ਦੇਸ਼ ਦੇ ਪ੍ਰਸਿੱਧ ਕਨੂੰਨੀ ਮਾਹਿਰਾਂ ਦਾ ਵਿਚਾਰ ਹੈ ਕਿ ਕਿ ਸੁਖਬੀਰ ਬਾਦਲ ‘ਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਾਮਲ ਰਹੇ ਪੁਲਿਸ ਅਫ਼ਸਰਾਂ ਨੂੰ ਹੁਕਮ ਦੇਣ ਦਾ ਦੋਸ਼ ਹੈ ਪਰ ਜਥੇਦਾਰ ਸਾਹਿਬਾਨ ਵੱਲੋਂ ਇਸ ਸਬੰਧੀ ਪੁੱਛੇ ਗਏ ਸਵਾਲ ਦੀ ਇਬਾਰਤ ਨੂੰ ਵੇਖਿਆ ਜਾਵੇ ਤਾਂ ਸਿੱਧੇ ਤੌਰ ‘ਤੇ ਇਸ ਸਬੰਧੀ ਕੋਈ ਸਵਾਲ ਨਹੀਂ ਪੁੱਛਿਆ ਗਿਆ। ਇਸ ਕਰਕੇ ਸੁਖਬੀਰ ਦੇ ਕਬੂਲਨਾਮੇ ਦਾ ਕੋਈ ਵੀ ਕਾਨੂੰਨੀ ਆਧਾਰ ਨਹੀਂ ਹੈ। ਇਸੇ ਤਰ੍ਹਾਂ ਕੁੱਝ ਹੋਰ ਮਾਹਿਰਾਂ ਦਾ ਵਿਚਾਰ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਕਬੂਲਨਾਮੇ ਦਾ ਸਿਰਫ਼ ਧਾਰਮਿਕ ਆਧਾਰ ਐ, ਇਸ ਤੋਂ ਇਲਾਵਾ ਹੋਰ ਕੁੱਝ ਨਹੀਂ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਕਬੂਲਨਾਮੇ ਦਾ ਅਦਾਲਤ ਵਿਚ ਚੱਲ ਰਹੇ ਕੇਸ ‘ਤੇ ਕੋਈ ਜ਼ਿਆਦਾ ਅਸਰ ਨਹੀਂ ਪਵੇਗਾ ਅਤੇ ਨਾ ਹੀ ਇਹ ਕਬੂਲਨਾਮਾ ਸੁਖਬੀਰ ਬਾਦਲ ਲਈ ਕਾਨੂੰਨੀ ਤੌਰ ‘ਤੇ ਕੋਈ ਮੁਸੀਬਤ ਬਣੇਗਾ ਪਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਕੀਤੇ ਕਬੂਲਨਾਮੇ ਤੋਂ ਬਾਅਦ ਸੁਖਬੀਰ ਬਾਦਲ ਦੇ ਸਿਆਸੀ ਜੀਵਨ ‘ਤੇ ਹਾਲਾਤਾਂ ਦਾ ਕਿੰਨਾ ਕੁ ਪ੍ਰਭਾਵ ਪਵੇਗਾ ਇਹ ਲੋਕਾਂ ਦੇ ਹੱਥ ਵਿੱਚ ਹੈ ਅਤੇ ਆਉਣ ਵਾਲਾ ਸਮਾਂ ਤੈਅ ਕਰੇਗਾ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਸਰਦਾਰੀ ਮੁੜ ਸੁਖਬੀਰ ਬਾਦਲ ਦੇ ਹੱਥਾਂ ਵਿੱਚ ਆਵੇਗੀ ਜਾਂ ਨਹੀਂ। ਅਸਲ ਵਿੱਚ ਸੁਖਬੀਰ ਬਾਦਲ ਲਈ ਸਭ ਤੋਂ ਔਖੀ ਘੜੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸੇਵਾ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਸਮੇਂ ਨੂੰ ਸੁਖਬੀਰ ਬਾਦਲ ਦੀ ਸਭ ਤੋਂ ਵੱਡੀ ਅਤੇ ਔਖੀ ਸਿਆਸੀ ਪ੍ਰੀਖਿਆ ਵੀ ਕਿਹਾ ਜਾ ਸਕਦਾ ਹੈ। ਪ੍ਰੀਖਿਆ ਦੇ ਨਤੀਜੇ ਪ੍ਰੀਖਿਆ ਦੇਣ ਤੋਂ ਬਾਅਦ ਹੀ ਸਾਹਮਣੇ ਆਉਂਦੇ ਹਨ ਇਸ ਲਈ ਅਜੇ ਇਹ ਕਹਿਣਾ ਕਿ ਸੁਖਬੀਰ ਬਾਦਲ ਦਾ ਸਿਆਸੀ ਕੈਰੀਅਰ ਖਤਮ ਹੋ ਗਿਆ ਹੈ ਜਾਂ ਹੁਣ ਲੋਕ ਸੁਖਬੀਰ ਬਾਦਲ ਨੂੰ ਪ੍ਰਵਾਨ ਨਹੀਂ ਕਰਨਗੇ…ਇਹ ਸਮੇਂ ਤੋਂ ਪਹਿਲਾਂ ਦੀਆਂ ਗੱਲਾਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸ਼ਿੰਦਰ ਸਿੰਘ ਕਲਾਲਮਾਜਰਾ ਦੇ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸੈਂਕੜੇ ਮਜ਼ਦੂਰਾਂ ਨੇ ਥਾਣੇ ਅੱਗੇ ਦਿੱਤਾ ਧਰਨਾ

Next Post

ਸੰਗੀਤ ਜਗਤ ਵਿੱਚ ਵੀ ਔਰਤ ਕਲਾਕਾਰਾਂ ਨਾਲ ਹੁੰਦਾ ਹੈ ਵੱਡਾ ਧੱਕਾ…ਗੁਰਲੇਜ ਅਖ਼ਤਰ ਦਾ ਖੁਲਾਸਾ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸੰਗੀਤ ਜਗਤ ਵਿੱਚ ਵੀ ਔਰਤ ਕਲਾਕਾਰਾਂ ਨਾਲ ਹੁੰਦਾ ਹੈ ਵੱਡਾ ਧੱਕਾ…ਗੁਰਲੇਜ ਅਖ਼ਤਰ ਦਾ ਖੁਲਾਸਾ

ਸੰਗੀਤ ਜਗਤ ਵਿੱਚ ਵੀ ਔਰਤ ਕਲਾਕਾਰਾਂ ਨਾਲ ਹੁੰਦਾ ਹੈ ਵੱਡਾ ਧੱਕਾ…ਗੁਰਲੇਜ ਅਖ਼ਤਰ ਦਾ ਖੁਲਾਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend