Skip to main content

Gee 98News

ਵੱਡੀ ਖ਼ਬਰ…ਪਦਮਸ਼੍ਰੀ ਰਜਿੰਦਰ ਗੁਪਤਾ ਨੇ ਕੀਤਾ ਐਲਾਨ…ਟਰਾਈਡੈਂਟ ਕਿੱਥੇ ਕਰੇਗੀ 3000 ਕਰੋੜ ਰੁਪਏ ਦਾ ਨਿਵੇਸ਼…!

-ਟੈਕਸਟਾਈਲ ਦੀ ਵਿਸ਼ਵ ਪ੍ਰਸਿੱਧ ਕੰਪਨੀ ਟਰਾਈਡੈਂਟ ਮੱਧ ਪ੍ਰਦੇਸ਼ ਵਿੱਚ 3 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਹ ਖੁਲਾਸਾ ਟਰਾਈਡੈਂਟ ਦੇ ਸੰਸਥਾਪਕ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਖੁਦ ਕੀਤਾ। ਦੱਸ ਦੇਈਏ ਕਿ ਪਦਮਸ਼੍ਰੀ ਰਾਜਿੰਦਰ ਗੁਪਤਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਦੀ ਅਗਵਾਈ ਹੇਠ ਹੋਏ “ਇਨਵੈਸਟ ਮੱਧ ਪ੍ਰਦੇਸ਼” ਸਮਾਗਮ ਵਿੱਚ ਪੁੱਜੇ ਸਨ, ਜਿੱਥੇ ਸ਼੍ਰੀ ਗੁਪਤਾ ਨੇ ਆਪਣੇ ਸੰਬੋਧਨ ਦੌਰਾਨ ਮੱਧ ਪ੍ਰਦੇਸ਼ ਸਰਕਾਰ ਦੀ ਉਦਯੋਗ ਨੀਤੀ ਦੀ ਸ਼ਲਾਘਾ ਕੀਤੀ। ਇਸ ਸਮਾਗਮ ਵਿੱਚ ਦੇਸ਼ ਦੀਆਂ ਨਾਮੀ ਕੰਪਨੀਆਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਟਰਾਈਡੈਂਟ ਨੇ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਬੁਧਨੀ ਖੇਤਰ ਵਿੱਚ ਲੱਗਭੱਗ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ, ਜਿੱਥੇ ਪੂਰੀ ਸਫਲਤਾ ਨਾਲ ਟਰਾਈਡੈਂਟ ਦਾ ਟੈਕਸਟਾਇਲ ਪਲਾਂਟ ਚੱਲ ਰਿਹਾ ਜਿੱਥੇ ਹਜ਼ਾਰਾਂ ਪਰਿਵਾਰਾਂ ਨੂੰ ਰੁਜ਼ਗਾਰ ਪ੍ਰਾਪਤ ਹੈ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਹਨਾਂ ਨੇ ਬੁਧਨੀ ਵਿੱਚ ਪੰਜ ਹਜਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ ਜਿੱਥੋਂ ਉਹਨਾਂ ਨੂੰ ਬਹੁਤ ਕੁਝ ਸਿੱਖਣ ਲਈ ਮਿਲਿਆ। ਉਹਨਾਂ ਕਿਹਾ ਕਿ ਹੁਣ ਉਹਨਾਂ ਦੀ ਕੰਪਨੀ ਤਿੰਨ ਹਜ਼ਾਰ ਕਰੋੜ ਦਾ ਹੋਰ ਨਿਵੇਸ਼ ਕਰਨ ਜਾ ਰਹੀ ਹੈ। ਸ਼੍ਰੀ ਗੁਪਤਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਉਹਨਾਂ ਦੀ ਕੰਪਨੀ ਵੱਲੋਂ ਲਗਭਗ 15000 ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਹੈ। ਉਹਨਾਂ ਕਿਹਾ ਕਿ ਕੰਪਨੀ ਮੱਧ ਪ੍ਰਦੇਸ਼ ਵਿੱਚ ਗ੍ਰੀਨ ਊਰਜਾ ਨਾਲ ਲਗਾਤਾਰ ਅੱਗੇ ਵੱਧ ਰਹੀ ਹੈ। ਸ੍ਰੀ ਗੁਪਤਾ ਨੇ ਮੱਧ ਪ੍ਰਦੇਸ਼ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਦਾ ਧੰਨਵਾਦ ਵੀ ਕੀਤਾ। ਟਰਾਈਡੈਂਟ ਗਰੁੱਪ ਦੇ ਪੰਜਾਬ ਦੇ ਲੁਧਿਆਣਾ, ਬਰਨਾਲਾ ‘ਚ ਯੂਨਿਟ ਸਫਲਤਾ ਪੂਰਵਕ ਚੱਲ ਰਹੇ ਹਨ। ਲੁਧਿਆਣਾ ‘ਚ ਕੰਪਨੀ ਦਾ ਕਾਰੋਬਾਰੀ ਦਫ਼ਤਰ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਦਿੱਲੀ ਯੂਪੀ, ਰਾਜਸਥਾਨ ਅਤੇ ਦੇਸ਼ ਵਿਦੇਸ਼ ਵਿੱਚ ਟਰਾਈਡੈਂਟ ਦੀਆਂ ਬ੍ਰਾਂਚਾਂ ਹਨ। ਟਰਾਈਡੈਂਟ ਕੰਪਨੀ ਦੀ ਸਲਾਨਾ ਟਰਨਓਵਰ ਲੱਗਭੱਗ ਪੰਜ ਹਜ਼ਾਰ
ਕਰੋੜ ਰੁਪਏ ਤੋਂ ਉੱਪਰ ਹੈ। ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਪੰਜਾਬ ਦਾ ਧੀਰੂਭਾਈ ਅੰਬਾਨੀ ਵੀ ਕਿਹਾ ਜਾਂਦਾ ਹੈ। ਟਰਾਈਡੈਂਟ ਦੇ ਕੰਮ ਦੀ ਸ਼ਲਾਘਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਕਰ ਚੁੱਕੇ ਹਨ। ਪੰਜਾਬ ਦੀ ਇੱਕ ਨਾਮੀ ਟੈਕਸਟਾਇਲ ਕੰਪਨੀ ਵੱਲੋਂ ਕਿਸੇ ਦੂਜੇ ਰਾਜ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਦੀ ਖ਼ਬਰ ‘ਤੇ ਚਰਚਾ ਹੋਣੀ ਸੁਭਾਵਿਕ ਹੈ।

error: Content is protected !!