Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…MP ਮੀਤ ਹੇਅਰ,MLA ਕਾਲਾ ਢਿੱਲੋਂ ਤੇ EX MLA ਕੇਵਲ ਸਿੰਘ ਢਿੱਲੋਂ..ਫੇਰ ਹੋਣਗੇ ਆਹਮੋ ਸਾਹਮਣੇ…!

Nirmal Pandori by Nirmal Pandori
12/09/2024
in ਬਰਨਾਲਾ ਆਸ-ਪਾਸ
Reading Time: 1 min read
A A
0
…MP ਮੀਤ ਹੇਅਰ,MLA ਕਾਲਾ ਢਿੱਲੋਂ ਤੇ EX MLA ਕੇਵਲ ਸਿੰਘ ਢਿੱਲੋਂ..ਫੇਰ ਹੋਣਗੇ ਆਹਮੋ ਸਾਹਮਣੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਹਾਰ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਾਹਮਣੇ ਇੱਕ ਹੋਰ ਵੱਡੀ ਚੁਣੌਤੀ ਆ ਖੜੀ ਹੋਈ ਹੈ। ਪੰਜਾਬ ਦੇ ਚੋਣ ਅਧਿਕਾਰੀ ਵੱਲੋਂ ਐਲਾਨ ਕੀਤੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਤਹਿਤ 21 ਦਸੰਬਰ ਨੂੰ ਬਰਨਾਲਾ ਦੇ ਕਸਬਾ ਹੰਡਿਆਇਆ ਨਗਰ ਪੰਚਾਇਤ ਦੀ ਚੋਣ ਵੀ ਹੋਵੇਗੀ। ‌ ਨਗਰ ਪੰਚਾਇਤ ਹੰਢਿਆਇਆ ਦੇ ਕੁੱਲ 13 ਵਾਰਡ ਹਨ, ਜਿਨਾਂ ਲਈ 21 ਦਸੰਬਰ ਨੂੰ EVM ਮਸ਼ੀਨਾਂ ਰਾਹੀਂ ਚੋਣ ਹੋਵੇਗੀ ਅਤੇ ਨਤੀਜਾ ਵੀ ਉਸੇ ਦਿਨ ਹੀ ਐਲਾਨ ਦਿੱਤਾ ਜਾਵੇਗਾ। ਦੱਸ ਦੇਈਏ ਕਿ ਜ਼ਿਮਨੀ ਚੋਣ ਦੇ ਨਤੀਜੇ ਦੌਰਾਨ ਕਸਬਾ ਹੰਢਿਆਇਆ ਤੋਂ ਕਾਂਗਰਸ ਪਾਰਟੀ ਨੇ ਸੱਤਾਧਾਰੀ ਪਾਰਟੀ ਨੂੰ ਪਛਾੜ ਦਿੱਤਾ ਸੀ, ਜਿੱਥੋਂ ਦਾ ਇੱਕ ਚੁਣੇ ਗਏ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵੱਧ ਵੋਟਾਂ ਪਈਆਂ ਸਨ। ਇਸ ਤੋਂ ਪਹਿਲੀਆਂ ਨਗਰ ਪੰਚਾਇਤ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਨੇ 7 ਸੀਟਾਂ ‘ਤੇ ਜਿੱਤ ਦਰਜ ਕਰਕੇ ਆਪਣਾ ਪ੍ਰਧਾਨ ਬਣਾਇਆ ਸੀ ਪ੍ਰੰਤੂ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪ੍ਰਧਾਨ ਸਿਆਸੀ ਟਪੂਸੀ ਮਾਰ ਕੇ ਭਾਜਪਾ ਵਿੱਚ ਚਲਾ ਗਿਆ ਸੀ। 2022 ‘ਚ ਨਗਰ ਪੰਚਾਇਤ ਹੰਢਿਆਇਆ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਨਗਰ ਪੰਚਾਇਤ ਹੰਢਿਆਇਆ ਨੂੰ ਭੰਗ ਕਰ ਦਿੱਤਾ ਗਿਆ ਸੀ। ਹੁਣ 21 ਦਸੰਬਰ ਨੂੰ ਨਗਰ ਪੰਚਾਇਤ ਹੰਢਿਆਇਆ ਦੇ ਨਵੇਂ 13 ਮੈਂਬਰਾਂ ਦੀ ਚੋਣ ਲਈ ਵੋਟਾਂ ਪੈਣਗੀਆਂ। ‌ ਇਹ ਚੋਣ ਮੁਕਾਬਲਾ ਸਿਰਫ਼ ਆਮ ਆਦਮੀ ਪਾਰਟੀ ਲਈ ਹੀ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਲਈ ਵੀ ਪਹਿਲੀ ਪ੍ਰੀਖਿਆ ਹੋਵੇਗੀ। ਵਿਧਾਇਕ ਕਾਲਾ ਢਿੱਲੋ ਹਰ ਹਾਲਤ ਵਿੱਚ ਜਿਮਨੀ ਚੋਣਾਂ ਚ ਮਿਲੀ ਵੜਤ ਨੂੰ ਹਰ ਹਾਲਤ ਵਿੱਚ ਕਾਇਮ ਰੱਖਦੇ ਹੋਏ ਇਸ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰਨ ਦੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੇ। ‌ ਦੂਜੇ ਪਾਸੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਵੀ ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣਾਂ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਥੇ ਇਹ ਵੀ ਦੱਸਣਾ ਹੋਵੇਗਾ ਕਿ ਹੰਢਿਆਇਆ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਆਗੂ ਗੁਰਮੀਤ ਸਿੰਘ ਬਾਵਾ ਦਾ ਜੱਦੀ ਕਸਬਾ ਹੈ, ਇਸ ਲਈ ਇਹ ਚੋਣਾਂ ਗੁਰਮੀਤ ਸਿੰਘ ਬਾਵਾ ਲਈ ਵੀ ਅਹਿਮ ਹੋਣਗੀਆਂ। ਇਹਨਾਂ ਚੋਣਾਂ ਦੌਰਾਨ ਇੱਕ ਅਹਿਮ ਪੱਖ ਹੋਰ ਵੀ ਸਾਹਮਣੇ ਰਹੇਗਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੈਦਾਨ ਵਿੱਚ ਆਉਣ ਤੋਂ ਬਾਅਦ ਸਾਰੀਆਂ ਪਾਰਟੀਆਂ ਨੂੰ ਆਪਣੇ ਵੋਟ ਬੈਂਕ ‘ਤੇ ਧਿਆਨ ਕੇਂਦਰਿਤ ਕਰਕੇ ਹੀ ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣਾਂ ਲੜਨੀਆਂ ਪੈਣਗੀਆਂ। ਨਗਰ ਪੰਚਾਇਤ ਹੰਢਿਆਇਆ ਦੀਆਂ ਚੋਣ ਸਰਗਰਮੀਆਂ ਇਸ ਕਰਕੇ ਵੀ ਦਿਲਚਸਪ ਹੋਣਗੀਆਂ ਜਿੱਥੇ ਕਾਂਗਰਸੀ ਵਿਧਾਇਕ ਆਪਣੀ “ਮੁੱਛ” ਖੜੀ ਰੱਖਣ ਲਈ ਜ਼ੋਰ ਲਗਾਉਣਗੇ ਉਥੇ ਦੂਜੇ ਪਾਸੇ ਆਪ ਦੇ ਕਮਾਂਡਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ “ਲੱਸੀ ਵੀ ਫੂਕਾਂ ਮਾਰ ਮਾਰ” ਕੇ ਪੀਣੀ ਪਵੇਗੀ ਅਤੇ ਜ਼ਿਮਨੀ ਚੋਣਾਂ ‘ਚ ਵਿਧਾਨ ਸਭਾ ਹਲਕਾ ਬਰਨਾਲਾ ‘ਚ ਭਾਜਪਾ ਦਾ ਵੋਟ ਫੀਸਦੀ ਵਧਾਉਣ ਵਾਲੇ ਕੇਵਲ ਸਿੰਘ ਢਿੱਲੋ ਨੂੰ ਵੀ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਨਿੱਜੀ ਸਰਗਰਮੀਆਂ ਕਰਨੀਆਂ ਪੈਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…ਪਦਮਸ਼੍ਰੀ ਰਜਿੰਦਰ ਗੁਪਤਾ ਨੇ ਕੀਤਾ ਐਲਾਨ…ਟਰਾਈਡੈਂਟ ਕਿੱਥੇ ਕਰੇਗੀ 3000 ਕਰੋੜ ਰੁਪਏ ਦਾ ਨਿਵੇਸ਼…!

Next Post

ਸਮੇਂ ਸਿਰ ਬੁਲਾਓ ਸਰਦ ਰੁੱਤ ਇਜਲਾਸ…ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਲਿਖਿਆ ਪੱਤਰ..ਪੜ੍ਹੋ ਪੱਤਰ ਦੀ ਕਾਪੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਸਮੇਂ ਸਿਰ ਬੁਲਾਓ ਸਰਦ ਰੁੱਤ ਇਜਲਾਸ…ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਲਿਖਿਆ ਪੱਤਰ..ਪੜ੍ਹੋ ਪੱਤਰ ਦੀ ਕਾਪੀ

ਸਮੇਂ ਸਿਰ ਬੁਲਾਓ ਸਰਦ ਰੁੱਤ ਇਜਲਾਸ…ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਲਿਖਿਆ ਪੱਤਰ..ਪੜ੍ਹੋ ਪੱਤਰ ਦੀ ਕਾਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend