Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਈ ਵਾਰ ਇਉਂ ਵੀ ਹੋ ਜਾਂਦੈ….ਜਦੋਂ ਹਾਈਕੋਰਟ ਦੇ ਜੱਜ ਨੇ ਪਟੀਸ਼ਨ ਦੀ ਸੁਣਵਾਈ ਦੌਰਾਨ ਹੀ ਐਸਐਚਓ ਨੂੰ ਲਾ ਲਿਆ ਸਿੱਧਾ ਫੋਨ…!

Nirmal Pandori by Nirmal Pandori
12/10/2024
in ਪੰਜਾਬ
Reading Time: 1 min read
A A
0
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਦਸੰਬਰ, Gee98 news service

-ਧੋਖਾਧੜੀ ਦੇ ਇੱਕ ਮਾਮਲੇ ਵਿੱਚ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਜਦੋਂ ਸਰਕਾਰੀ ਵਕੀਲ ਅਤੇ ਪਟੀਸ਼ਨਰਾਂ ਦੇ ਵਕੀਲ ਦੀਆਂ ਦਲੀਲਾਂ ‘ਤੇ ਹਾਈਕੋਰਟ ਦੇ ਜੱਜਾਂ ਨੂੰ ਯਕੀਨ ਨਾ ਹੋਇਆ ਤਾਂ ਹਾਈਕੋਰਟ ਦੇ ਜੱਜਾਂ ਨੇ ਦੋਵੇਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਦੀ ਸੱਚਾਈ ਜਾਣਨ ਸਬੰਧੀ ਸਿੱਧੀ ਥਾਣੇ ਦੇ ਐਸਐਚਓ ਨੂੰ ਵੀਡੀਓ ਕਾਲ ਕੀਤੀ। ਦਰਅਸਲ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜਸਟਿਸ ਸੰਦੀਪ ਮੌਦਗਿਲ ਦਾ ਬੈਂਚ ਧੋਖਾਧੜੀ ਦੇ ਮਾਮਲੇ ‘ਚ ਦੋਸ਼ੀ ਕੁਲਵਿੰਦਰ ਸਿੰਘ ਅਤੇ ਹੋਰਾਂ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦਾ ਸਮਾਂ ਵਧਾਉਣ ਦੀ ਅਰਜ਼ੀ ‘ਤੇ ਸੁਣਵਾਈ ਕਰ ਰਿਹਾ ਸੀ। ਜਦੋਂ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਰਾਜ ਦੀ ਤਰਫੋਂ ਐਸਐਚਓ ਦਾ ਹਲਫਨਾਮਾ ਦਾਇਰ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਪਟੀਸ਼ਨਰ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ ਹੈ ਪਰ ਦੂਜੇ ਪਾਸੇ ਪਟੀਸ਼ਨ ਕਰਤਾਵਾਂ ਦੇ ਵਕੀਲ ਨੇ ਕਿਹਾ ਕਿ ਦੋਸ਼ੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਤਿਆਰ ਹਨ ਅਤੇ ਕਈ ਵਾਰ ਥਾਣੇ ਵਿੱਚ ਆ ਚੁੱਕੇ ਹਨ। ‌ਪਟੀਸ਼ਨਕਰਤਾਵਾਂ ਦੇ ਵਕੀਲ ਨੇ ਜੱਜ ਸਾਹਮਣੇ ਕੁਝ ਤਸਵੀਰਾਂ ਪੇਸ਼ ਕੀਤੀਆਂ, ਜਿਸ ਤੋਂ ਪਤਾ ਲੱਗਦਾ ਹੈ ਕਿ ਦੋਸ਼ੀ ਪਟੀਸ਼ਨਰ ਥਾਣੇ ਦੇ ਮੁੱਖ ਗੇਟ ‘ਤੇ ਖੜ੍ਹੇ ਸਨ।ਇਸ ਦਾ ਵਿਰੋਧ ਕਰਦਿਆਂ ਸਰਕਾਰੀ ਵਕੀਲ ਨੇ ਕਿਹਾ ਕਿ ਉਨ੍ਹਾਂ ਕੋਲ 2 ਦਸੰਬਰ 2024 ਨਾਲ ਸਬੰਧਤ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦੀ ਸੀਸੀਟੀਵੀ ਫੁਟੇਜ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪਟੀਸ਼ਨਕਰਤਾ ਕਿਸੇ ਵੀ ਸਮੇਂ ਜਾਂਚ ਵਿੱਚ ਸ਼ਾਮਲ ਹੋਣ ਲਈ ਥਾਣੇ ਵਿੱਚ ਮੌਜੂਦ ਨਹੀਂ ਸੀ, ਜਦ ਉਹਨਾਂ ਨੂੰ ਬੁਲਾਇਆ ਗਿਆ ਸੀ। ਦੋਵੇਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਜਸਟਿਸ ਸੰਦੀਪ ਮੌਦਗਿਲ ਨੇ ਕਿਹਾ ਕਿ ਕਿਉਂਕਿ ਦੋਵਾਂ ਧਿਰਾਂ ਦੀਆਂ ਦਲੀਲਾਂ ਭਰੋਸੇ ਦੀ ਪ੍ਰੇਰਨਾ ਨਹੀਂ ਦਿੰਦੀਆਂ, ਇਸ ਲਈ ਅਦਾਲਤ ਨੇ ਵੀਡੀਓ ਕਾਲ ਰਾਹੀਂ ਕਾਰਵਾਈ ਨੂੰ ਦੇਖਣਾ ਉਚਿਤ ਸਮਝਿਆ ਅਤੇ ਪੰਜਾਬ ਦੇ ਸਰਕਾਰੀ ਵਕੀਲ ਨੂੰ ਸਟੇਸ਼ਨ ਹਾਊਸ ਅਫਸਰ ਸੋਹਾਣਾ (ਐਸ.ਏ.ਐਸ. ਨਗਰ, ਮੋਹਾਲੀ) ਨੂੰ ਵੀਡੀਓ ਕਾਲ ‘ਤੇ ਆਉਣ ਲਈ ਕਿਹਾ। ਦੂਜੇ ਪਾਸੇ ਮੁਲਜ਼ਮਾਂ ਦੇ ਵਕੀਲ ਨੇ ਵੀ ਮੁਲਜ਼ਮਾਂ ਨੂੰ ਥਾਣੇ ਰਿਪੋਰਟ ਕਰਨ ਲਈ ਕਿਹਾ। ਅਦਾਲਤ ਨੇ ਵੀਡੀਓ ਕਾਲ ‘ਤੇ ਥਾਣੇ ਦੀ ਕਾਰਵਾਈ ਨੂੰ ਦੇਖਿਆ, ਜਿਸ ‘ਚ ਦੋਵੇਂ ਪਟੀਸ਼ਨਰ ਦੋਸ਼ੀ ਮੌਜੂਦ ਸਨ। ਵੀਡੀਓ ਕਾਲ ਰਾਹੀਂ ਹਾਈ ਕੋਰਟ ਨਾਲ ਜੁੜੇ ਐਸਐਚਓ ਨੇ ਮੁਲਜ਼ਮਾਂ ਦੀ ਜਾਂਚ ਵਿੱਚ ਸ਼ਾਮਿਲ ਹੋਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੋਰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਦੀ ਕੋਈ ਲੋੜ ਨਹੀਂ ਹੈ।ਜਿਸ ਤੋਂ ਬਾਅਦ ਮਾਨਯੋਗ ਜਸਟਿਸ ਨੇ ਵਿਵਾਦ ਨੂੰ ਸੁਲਝਾਉਣ ਲਈ ਹਾਈ ਕੋਰਟ ਨੇ ਵੀਡੀਓ ਕਾਲ ‘ਤੇ ਐੱਸਐੱਚਓ ਦੀਆਂ ਦਲੀਲਾਂ ਨੂੰ ਧਿਆਨ ‘ਚ ਰੱਖਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਾਣੀ ਵਾਲੀ ਟੈਂਕੀ ‘ਤੇ ਚੜ ਗਏ ਪਿਓ ਧੀ…ਏਜੰਟ ਨੇ ਮਾਰੀ 10 ਲੱਖ ਦੀ ਠੱਗੀ

Next Post

ਕਿੱਥੇ ਲੁਕਾ ਕੇ ਰੱਖੇ ਨੇ ਹੋਰ ਹਥਿਆਰ…ਨਰਾਇਣ ਸਿੰਘ ਚੌੜਾ ਨੇ ਪੁਲਿਸ ਕੋਲ ਕੀਤੇ ਅਹਿਮ ਖੁਲਾਸੇ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ ਚੌੜਾ…ਪੜ੍ਹੋ ਜਾਣਕਾਰੀ

ਕਿੱਥੇ ਲੁਕਾ ਕੇ ਰੱਖੇ ਨੇ ਹੋਰ ਹਥਿਆਰ…ਨਰਾਇਣ ਸਿੰਘ ਚੌੜਾ ਨੇ ਪੁਲਿਸ ਕੋਲ ਕੀਤੇ ਅਹਿਮ ਖੁਲਾਸੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend