Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਪੰਚਾਇਤ ਚੋਣਾਂ ਹੰਢਿਆਇਆ….ਕਮਲ ਦੇ ਫੁੱਲ ਦੀ ਇੱਕ ਵੱਡੀ ਪੱਤੀ ਟੇਢੀ ਹੋ ਗਈ….!

Nirmal Pandori by Nirmal Pandori
12/10/2024
in ਬਰਨਾਲਾ ਆਸ-ਪਾਸ
Reading Time: 1 min read
A A
0
…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

Version 1.0.0

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਦਸੰਬਰ (ਨਿਰਮਲ ਸਿੰਘ ਪੰਡੋਰੀ)-

ਨਗਰ ਪੰਚਾਇਤ ਹੰਢਿਆਇਆ ਲਈ ਭਾਜਪਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੁੰਦੇ ਹੀ “ਕਮਲ ਦੇ ਫੁੱਲ” ਦੀ ਇੱਕ ਵੱਡੀ ਪੱਤੀ ਟੇਢੀ ਹੋ ਗਈ। ਦੱਸ ਦੇਈਏ ਕਿ 21 ਦਸੰਬਰ ਨੂੰ ਨਗਰ ਪੰਚਾਇਤ ਹੰਢਿਆਇਆ ਦੀ ਚੋਣ ਹੋ ਰਹੀ ਹੈ ਜਿਸ ਦੇ ਲਈ ਭਾਜਪਾ ਵੱਲੋਂ ਕੁੱਲ 13 ਵਾਰਡਾਂ ਵਿੱਚੋਂ 11 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਮੰਗਲਵਾਰ ਦੇਰ ਸ਼ਾਮ ਕਰ ਦਿੱਤਾ ਗਿਆ ਪ੍ਰੰਤੂ ਭਾਜਪਾ ਦੀ ਇਸ ਪਹਿਲੀ ਸੂਚੀ ਵਿੱਚ ਕਸਬਾ ਹੰਢਿਆਇਆ ਨਾਲ ਸਬੰਧਿਤ ਸੀਨੀਅਰ ਆਗੂ ਗੁਰਮੀਤ ਬਾਵਾ ਦਾ ਨਾਮ ਨਹੀਂ ਸੀ। ਜ਼ਿਕਰਯੋਗ ਹੈ ਕਿ ਗੁਰਮੀਤ ਬਾਵਾ ਨੇ ਪਹਿਲਾਂ ਤੋਂ ਹੀ ਨਗਰ ਪੰਚਾਇਤ ਹੰਢਿਆਇਆ ਦੀ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਹੈ। ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਆਪਣਾ ਨਾਮ ਦਰਜ ਨਾ ਹੋਣ ਤੋਂ ਬਾਅਦ ਗੁਰਮੀਤ ਬਾਵਾ ਨੇ ਵਾਰਡ ਨੰਬਰ 6 ਤੋਂ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਗੁਰਮੀਤ ਬਾਵਾ ਤਿੰਨ ਵਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਤਿੰਨ ਵਾਰ ਹੀ ਸੂਬਾ ਕਮੇਟੀ ਦੇ ਮੈਂਬਰ ਵੀ ਬਣੇ ਹਨ। ਗੁਰਮੀਤ ਬਾਵਾ ਇਸ ਤੋਂ ਪਹਿਲਾਂ ਵੀ ਦੋ ਵਾਰ ਨਗਰ ਪੰਚਾਇਤ ਹੰਢਿਆਇਆ ਦੇ ਮੈਂਬਰ ਰਹਿ ਚੁੱਕੇ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਗੁਰਮੀਤ ਬਾਵਾ ਦਾ ਆਪਣਾ ਜੱਦੀ ਵਾਰਡ ‌ ਇਸ ਵਾਰ ਰਾਖਵਾਂ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਹਨਾਂ ਨੇ ਦੂਜੇ ਵਾਰਡ ਨੰਬਰ 6 ਤੋਂ ਚੋਣ ਲੜਨ ਦਾ ਐਲਾਨ ਕੀਤਾ ਹੋਇਆ ਸੀ। ਗੁਰਮੀਤ ਬਾਵਾ ਭਾਜਪਾ ਦੇ ਇੱਕ ਵੱਡੇ ਕੱਦ ਦੇ ਆਗੂ ਹਨ ਜਿਸ ਦੇ ਬਤੌਰ ਆਜ਼ਾਦ ਉਮੀਦਵਾਰ ਮੈਦਾਨ ਵਿੱਚ ਨਿਤਰਨ ਤੋਂ ਭਾਜਪਾ ਦੀ ਚੋਣ ਮੁਹਿੰਮ ‘ਤੇ ਵੀ ਅਸਰ ਪੈ ਸਕਦਾ ਹੈ। ਗੁਰਮੀਤ ਬਾਵਾ ਵੱਲੋਂ ਪਹਿਲਾਂ ਹੀ ਐਲਾਨ ਕਰਨ ਦੇ ਬਾਵਜੂਦ ਵੀ ਪਾਰਟੀ ਵੱਲੋਂ ਟਿਕਟ ਕੱਟਣ ਕੱਟੇ ਜਾਣ ਨੂੰ ਰਾਜਨੀਤਿਕ ਹਲਕਿਆਂ ਵਿੱਚ ਹੈਰਾਨੀ ਨਾਲ ਵੇਖਿਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੀਜੇਪੀ ਨੇ ਹੰਢਿਆਇਆ ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ… ਪੜ੍ਹੋ ਸੂਚੀ

Next Post

ਵੱਡੀ ਖ਼ਬਰ…ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦਾ ਮੁਕੱਦਮਾ ਦਰਜ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਵੱਡੀ ਖ਼ਬਰ…ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦਾ ਮੁਕੱਦਮਾ ਦਰਜ

ਵੱਡੀ ਖ਼ਬਰ…ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦਾ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend