Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ ਸਾਰੀਆਂ ਔਰਤਾਂ ਨੂੰ ਨਹੀਂ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ…ਦਿੱਲੀ ਮਾਡਲ ਹੋ ਸਕਦੈ ਲਾਗੂ

Nirmal Pandori by Nirmal Pandori
12/14/2024
in ਪੰਜਾਬ
Reading Time: 1 min read
A A
0
ਸੁਖਬੀਰ ‘ਤੇ ਹਮਲੇ ਸੰਬੰਧੀ ਭਗਵੰਤ ਮਾਨ ਦਾ ਵੱਡਾ ਬਿਆਨ…ਕਿਹਾ…ਇਹ ਕਾਨੂੰਨ ਵਿਵਸਥਾ ਦਾ ਮੁੱਦਾ ਨਹੀਂ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਦਸੰਬਰ, Gee98 news service

-ਆਮ ਆਦਮੀ ਪਾਰਟੀ ਨੇ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਕੁਝ ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿੱਚੋਂ ਇੱਕ ਗਾਰੰਟੀ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿਤੀ ਸਹਾਇਤਾ ਦੇਣ ਦੀ ਵੀ ਸੀ ਪ੍ਰੰਤੂ ਸਰਕਾਰ ਦੇ ਢਾਈ ਵਰ੍ਹੇ ਤੋਂ ਉੱਪਰ ਪੂਰੇ ਹੋਣ ਦੇ ਬਾਵਜੂਦ ਵੀ ਪੰਜਾਬ ‘ਚ ਆਪ ਸਰਕਾਰ ਆਪਣੀ ਇਹ ਗਰੰਟੀ ਪੂਰੀ ਨਹੀਂ ਕਰ ਸਕੀ। ਔਰਤਾਂ ਨੂੰ ਦਿੱਤੀ ਇਹ ਗਰੰਟੀ ਆਪ ਸਰਕਾਰ ਦੇ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਯਕੀਨਨ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਪੰਜਾਬ ਚ ਆਪ ਸਰਕਾਰ ਨੂੰ ਆਪਣੀ ਇਸ ਗਰੰਟੀ ਨਾਲ ਸੰਬੰਧਿਤ ਪੂਣੀ ਕੱਤਣੀ ਪਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਦਿੱਤੀ ਗਰੰਟੀ ਅਨੁਸਾਰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਤਰ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ‘ਚ ਦਿੱਲੀ ਦੀ ਆਪ ਸਰਕਾਰ ਦਾ ਮਾਡਲ ਲਾਗੂ ਕੀਤਾ ਜਾ ਰਿਹਾ ਉਸੇ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਗਰੰਟੀ ਦੇ ਮਾਮਲੇ ‘ਚ ਵੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਿੱਲੀ ਦੀ ਆਪ ਸਰਕਾਰ ਦੇ ਨਿਯਮਾਂ ਨੂੰ ਥੋੜਾ ਬਹੁਤਾ ਬਦਲ ਕੇ ਲਾਗੂ ਕਰੇਗੀ। ਇਥੇ ਇਹ ਧਿਆਨਦੇਣ ਯੋਗ ਹੈ ਕਿ ਪੰਜਾਬ ਦੇ ਵਿੱਤੀ ਹਾਲਾਤ ਅਜਿਹੇ ਨਹੀਂ ਹਨ ਕਿ ਪੰਜਾਬ ‘ਚ 18 ਸਾਲ ਤੋਂ ਵੱਧ ਉਮਰ ਦੀ ਹਰੇਕ ਔਰਤ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਸਕਣ, ਭਾਵੇਂ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗਰੰਟੀ ਦਿੰਦੇ ਸਮੇਂ ਆਮ ਆਦਮੀ ਪਾਰਟੀ ਨੇ ਸਾਰੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੇਣ ਦੀ ਗੱਲ ਕਹੀ ਸੀ। ਹੁਣ ਸੂਤਰਾਂ ਅਨੁਸਾਰ ਪੰਜਾਬ ਦੀ ਆਪ ਸਰਕਾਰ ਸੂਬੇ ਦੇ ਵਿੱਤੀ ਹਾਲਾਤਾਂ ਮੁਤਾਬਕ ਔਰਤਾਂ ਨਾਲ ਕੀਤੇ ਵਾਅਦੇ ਤੋਂ ਥੋੜਾ ਜਿਹਾ ਮੁੱਕਰ ਸਕਦੀ ਹੈ ਭਾਵ ਕਿ ਹੁਣ ਸਰਕਾਰ ਵੱਲੋਂ ਜੇਕਰ ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦੀ ਸਕੀਮ ਲਾਗੂ ਵੀ ਕੀਤੀ ਗਈ ਤਾਂ ਇਸ ਯੋਜਨਾ ਦਾ ਲਾਭ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਮਿਲੇਗਾ, ਜਿਨ੍ਹਾਂ ਕੋਲ ਪੰਜਾਬ ਦੇ ਵੋਟਰ ਕਾਰਡ ਹਨ।ਜਿਹੜੀਆਂ ਔਰਤਾਂ ਇਸ ਵੇਲੇ ਕੇਂਦਰ ਸਰਕਾਰ, ਪੰਜਾਬ ਸਰਕਾਰ ਜਾਂ ਕਿਸੇ ਸਥਾਨਕ ਅਦਾਰੇ ਦੀਆਂ ਸਥਾਈ ਮੁਲਾਜ਼ਮ ਹਨ, ਜਾਂ ਸੰਸਦ ਮੈਂਬਰ, ਵਿਧਾਇਕ ਜਾਂ ਕੌਂਸਲਰ ਹਨ ਜਾਂ ਫਿਰ ਜਿਨ੍ਹਾਂ ਨੇ ਪਿਛਲੇ ਸਾਲ ਆਮਦਨ ਕਰ ਅਦਾ ਕੀਤਾ ਹੈ, ਨੂੰ ਵੀ ਇਸ ਸਕੀਮ ਤੋਂ ਬਾਹਰ ਰੱਖਿਆ ਜਾ ਸਕਦਾ ਹੈ। ਜਿਹੜੀਆਂ ਔਰਤਾਂ ਪੰਜਾਬ ਸਰਕਾਰ ਦੀ ਬੁਢਾਪਾ ਪੈਨਸ਼ਨ ਯੋਜਨਾ, ਅਪੰਗਤਾ ਪੈਨਸ਼ਨ ਯੋਜਨਾ ਜਾਂ ਪੀੜਤ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਯੋਜਨਾ ਦਾ ਲਾਭ ਲੈ ਰਹੀਆਂ ਹਨ, ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਤੂੰ ਬਾਹਰ ਰੱਖਿਆ ਜਾ ਸਕਦਾ ਹੈ।‌ ਬਹਰਹਾਲ ! ਆਮ ਆਦਮੀ ਪਾਰਟੀ ਪੰਜਾਬ ‘ਚ ਆਪਣੀ ਇਸ ਗਰੰਟੀ ਦੇ ਮਾਮਲੇ ‘ਚ ਦਬਾਅ ਹੇਠ ਹੈ ਕਿਉਂਕਿ ਪੰਜਾਬ ਦੇ ਵਿੱਤੀ ਹਾਲਾਤ ਇਕ ਗਰੰਟੀ ਪੂਰੀ ਕਰਨ ਦੇ ਅਨੁਕੂਲ ਨਹੀਂ ਹਨ ਪ੍ਰੰਤੂ ਫਿਰ ਵੀ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਸਰਕਾਰ ਸੂਬੇ ‘ਚ ਗਰੰਟੀ ਪੂਰੀ ਕਰਨੀ ਚਾਹੇਗੀ ਤਾਂ ਉਕਤ ਨਿਯਮਾਂ ਅਨੁਸਾਰ ਹੀ ਕੀਤੀ ਜਾ ਸਕੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੱਲੇਵਾਲ ਦੇ ਮਰਨ ਵਰਤ ‘ਤੇ ਉਗਰਾਹਾਂ ਦਾ ਵੱਡਾ ਬਿਆਨ…ਅਸੀਂ ਮੁੱਦਿਆਂ ਦਾ ਸਮਰਥਨ ਕਰਦੇ ਹਾਂ ਪਰ ਤਰੀਕਿਆਂ ਦਾ ਨਹੀਂ…!

Next Post

ਧਾਮੀ ਐਸਜੀਪੀਸੀ ਦੀ ਪ੍ਰਧਾਨਗੀ ਦੇ ਲਾਇਕ ਨਹੀਂ ਹੈ-ਬੀਬੀ ਜਗੀਰ ਕੌਰ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਧਾਮੀ ਐਸਜੀਪੀਸੀ ਦੀ ਪ੍ਰਧਾਨਗੀ ਦੇ ਲਾਇਕ ਨਹੀਂ ਹੈ-ਬੀਬੀ ਜਗੀਰ ਕੌਰ

ਧਾਮੀ ਐਸਜੀਪੀਸੀ ਦੀ ਪ੍ਰਧਾਨਗੀ ਦੇ ਲਾਇਕ ਨਹੀਂ ਹੈ-ਬੀਬੀ ਜਗੀਰ ਕੌਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend