Gee 98News

ਧਾਮੀ ਐਸਜੀਪੀਸੀ ਦੀ ਪ੍ਰਧਾਨਗੀ ਦੇ ਲਾਇਕ ਨਹੀਂ ਹੈ-ਬੀਬੀ ਜਗੀਰ ਕੌਰ

ਚੰਡੀਗੜ੍ਹ,14 ਦਸੰਬਰ, Gee98 news service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਬੰਧੀ ਵਰਤੀ ਗਈ ਅਸ਼ਲੀਲ ਸ਼ਬਦਾਵਲੀ ਦੇ ਕਾਰਨ ਸ਼੍ਰੋਮਣੀ ਕਮੇਟੀ ਦਾ ਮਾਹੌਲ ਪੂਰਾ ਭਖਿਆ ਹੋਇਆ ਹੈ। ਇਸ ਮਾਮਲੇ ਕਾਰਨ ਪ੍ਰਧਾਨ ਧਾਮੀ ਨੂੰ ਚਾਰੇ ਪਾਸੇ ਤੋਂ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਪ੍ਰਧਾਨ ਧਾਮੀ ‘ਤੇ ਨਿਸ਼ਾਨਾ ਸਾਧਿਆ ਹੈ। ਬੀਬੀ ਜੰਗੀਰ ਕੌਰ ਨੇ ਕਿਹਾ ਕਿ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ। ੳਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ।ਉਨ੍ਹਾਂ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਨ੍ਹਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ। ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਨ੍ਹਾਂ ਖ਼ਿਲਾਫ਼ ਢੁਕਵੀਂ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

error: Content is protected !!