Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਾਮੀ ਨੂੰ ਛੱਡਣੀ ਪਵੇਗੀ ਐਸਜੀਪੀਸੀ ਦੀ ਪ੍ਰਧਾਨਗੀ…ਪੜੋ ਕੌਣ ਹੋ ਸਕਦੈ ਐਸਜੀਪੀਸੀ ਦਾ ਨਵਾਂ ਪ੍ਰਧਾਨ

Nirmal Pandori by Nirmal Pandori
12/16/2024
in ਪੰਜਾਬ
Reading Time: 1 min read
A A
0
ਧਾਮੀ ਨੂੰ ਛੱਡਣੀ ਪਵੇਗੀ ਐਸਜੀਪੀਸੀ ਦੀ ਪ੍ਰਧਾਨਗੀ…ਪੜੋ ਕੌਣ ਹੋ ਸਕਦੈ ਐਸਜੀਪੀਸੀ ਦਾ ਨਵਾਂ ਪ੍ਰਧਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਦਸੰਬਰ, Gee98 news service

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਦਾ ਮਾਮਲਾ ਨਿਬੜਦਾ ਨਜ਼ਰ ਨਹੀਂ ਆ ਰਿਹਾ, ਹਾਲਾਂਕਿ ਇਸ ਮਾਮਲੇ ਵਿੱਚ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਬੀਬੀ ਜਗੀਰ ਕੌਰ ਤੋਂ ਵੀ ਨਿੱਜੀ ਤੌਰ ‘ਤੇ ਵੀ ਮਾਫੀ ਮੰਗੀ ਹੈ ਪ੍ਰੰਤੂ ਧਾਮੀ ਵੱਲੋਂ ਵਰਤੀ ਗਈ ਅਸ਼ਲੀਲ ਸ਼ਬਦਾਵਲੀ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦੇ ਮੁਖੀ ਦੇ ਮੇਚ ਦੀ ਨਾ ਹੋਣ ਕਰਕੇ ਧਾਮੀ ਦੀ ਪ੍ਰਧਾਨਗੀ ਖ਼ਤਰੇ ਵਿੱਚ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਛੱਡਣੀ ਪੈ ਸਕਦੀ ਹੈ। ਇਸ ਮੁੱਦੇ ‘ਤੇ ਧਾਮੀ ਦਾ ਖਹਿੜਾ ਤਾਂ ਹੀ ਛੁੱਟ ਸਕਦਾ ਹੈ ਜੇਕਰ ਬੀਬੀ ਜਗੀਰ ਕੌਰ ਧਾਮੀ ਨੂੰ ਮਾਫ ਕਰਨ ਦਾ ਐਲਾਨ ਕਰਨ ਹਾਲਾਂਕਿ ਇਸ ਦੀ ਸੰਭਾਵਨਾ ਘੱਟ ਹੈ।‌‌ ਦੂਜੇ ਪਾਸੇ ਕਈ ਸਿੱਖ ਜਥੇਬੰਦੀਆਂ ਤੇ ਆਗੂਆਂ ਵੱਲੋਂ ਇਹ ਮਾਮਲਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕੋਲ ਵੀ ਉਠਾਇਆ ਗਿਆ ਹੈ ਇਸ ਲਈ ਇਹ ਮੁੱਦਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਲਈ ਵੀ ਪ੍ਰੀਖਿਆ ਦੀ ਘੜੀ ਵਾਂਗ ਹੀ ਬਣਦਾ ਜਾ ਰਿਹਾ ਹੈ।‌ ਇਸ ਵੇਲੇ ਜਥੇਦਾਰ ਸਾਹਿਬ ਸਾਹਮਣੇ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਕੀ ਔਰਤ ਜ਼ਾਤ ਪ੍ਰਤੀ ਸ਼ਰੇਆਮ ਮੰਦੀ ਸ਼ਬਦਾਵਲੀ ਵਰਤਣ ਵਾਲਾ ਵਿਅਕਤੀ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਦੇ ਚੋਟੀ ਦੇ ਅਹੁਦੇ ‘ਤੇ ਬਿਰਾਜਮਾਨ ਰਹਿ ਸਕਦਾ ਹੈ ਜਾਂ ਨਹੀਂ। ‌ ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਅਕਾਲ ਤਖਤ ਵੱਲੋਂ ਗਠਿਤ ਕੀਤੀ ਉਸ ਕਮੇਟੀ ਦਾ ਮੈਂਬਰ ਵੀ ਹੈ ਜਿਸ ਨੂੰ ਅਕਾਲੀ ਦਲ ਦੇ ਪੁਨਰਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤਰ੍ਹਾਂ ਇਹ ਦੋਵੇਂ ਅਹੁਦੇ ਹੀ ਧਾਮੀ ਲਈ ਸਿਰਦਰਦੀ ਬਣ ਸਕਦੇ ਹਨ। ਜੇਕਰ ਉਹਨੂੰ ਅਕਾਲੀ ਦਲ ਦੀ ਪੁਨਰਗਠਨ ਦੀ ਕਮੇਟੀ ਵਿੱਚੋਂ ਹਟਾਇਆ ਜਾਂਦਾ ਹੈ ਤਾਂ ਯਕੀਨਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵੀ ਛੱਡਣੀ ਪਵੇਗੀ ‌ ਅਤੇ ਜੇਕਰ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਲਾਹਿਆ ਜਾਂਦਾ ਹੈ ਤਾਂ ਅਕਾਲੀ ਦਲ ਦੀ ਪੁਨਰਗਠਨ ਕਮੇਟੀ ਵੀ ਛੱਡਣੀ ਪਵੇਗੀ। ਭਾਵੇਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਾਰੇ ਅਕਾਲੀ ਆਗੂਆਂ ਨੂੰ ਇਹ ਆਦੇਸ਼ ਦਿੱਤਾ ਗਿਆ ਹੈ ਕਿ ਹੁਣ ਤੱਕ ਅਸਤੀਫਾ ਦੇ ਚੁੱਕੇ ਸਾਰੇ ਆਗੂਆਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਨਵੇਂ ਸਿਰੇ ਤੋਂ ਮੈਂਬਰਸ਼ਿਪ ਭਰਤੀ ਕੀਤੀ ਜਾਵੇ ਪਰੰਤੂ ਧਾਮੀ ਵੱਲੋਂ ਬੀਬੀ ਜਗੀਰ ਕੌਰ ਨੂੰ ਬੋਲੇ ਬੋਲ-ਕਬੋਲਾਂ ਦੇ ਕਾਰਨ ਅਕਾਲੀ ਦਲ ਸੁਧਾਰ ਲਹਿਰ (ਭੰਗ ਹੋ ਚੁੱਕੀ) ਦੇ ਆਗੂ ਸ਼ਾਇਦ ਹੀ ਧਾਮੀ ਦੀ ਅਗਵਾਈ ਹੇਠ ਅੱਗੇ ਵਧਣ ਲਈ ਤਿਆਰ ਹੋਣ, ਇਸ ਲਈ ਧਾਮੀ ਨੂੰ ਬਦਲਿਆ ਜਾਣਾ ਯਕੀਨੀ ਹੈ। ਸੂਤਰਾਂ ਅਨੁਸਾਰ ਜਲਦੀ ਹੀ ਹਰਜਿੰਦਰ ਸਿੰਘ ਧਾਮੀ ਦੀ ਜਗ੍ਹਾ ‘ਤੇ ਰਘੂਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ‘ਚ ਨੌਜਵਾਨ ਸਰਪੰਚ ਦਾ ਬੇਰਹਿਮੀ ਨਾਲ ਕਤਲ…ਨਸ਼ਾ ਤਸਕਰਾਂ ‘ਤੇ ਦੋਸ਼….!

Next Post

ਸਰਪੰਚ ਦੇ ਕਤਲ ਦੀ ਕਹਾਣੀ…ਪੁਲਿਸ ਚੁੱਪ ਆਂ ਨਸ਼ਾ ਤਸਕਰੀ ਦੇ ਪੱਖ ‘ਤੇ…ਪਿੰਡ ਵਾਲੇ ਸ਼ਰੇਆਮ ਆਖ ਰਹੇ ਨੇ ਕਿ….!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਬਰਨਾਲਾ ‘ਚ ਨੌਜਵਾਨ ਸਰਪੰਚ ਦਾ ਬੇਰਹਿਮੀ ਨਾਲ ਕਤਲ…ਨਸ਼ਾ ਤਸਕਰਾਂ ‘ਤੇ ਦੋਸ਼….!

ਸਰਪੰਚ ਦੇ ਕਤਲ ਦੀ ਕਹਾਣੀ…ਪੁਲਿਸ ਚੁੱਪ ਆਂ ਨਸ਼ਾ ਤਸਕਰੀ ਦੇ ਪੱਖ 'ਤੇ…ਪਿੰਡ ਵਾਲੇ ਸ਼ਰੇਆਮ ਆਖ ਰਹੇ ਨੇ ਕਿ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend