Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਾਲੜਾ ਕੇਸ ਵਾਲੇ SHO ਸੁਰਿੰਦਰਪਾਲ ਦੀ ਇੱਕ ਹੋਰ ਦਰਿੰਦਗੀ ਆਈ ਸਾਹਮਣੇ…32 ਸਾਲ ਪੁਰਾਣੇ ਮਾਮਲੇ ‘ਚ CBI ਦੀ ਵਿਸ਼ੇਸ਼ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ

Nirmal Pandori by Nirmal Pandori
12/19/2024
in ਪੰਜਾਬ
Reading Time: 1 min read
A A
0
ਖਾਲੜਾ ਕੇਸ ਵਾਲੇ SHO ਸੁਰਿੰਦਰਪਾਲ ਦੀ ਇੱਕ ਹੋਰ ਦਰਿੰਦਗੀ ਆਈ ਸਾਹਮਣੇ…32 ਸਾਲ ਪੁਰਾਣੇ ਮਾਮਲੇ ‘ਚ CBI ਦੀ ਵਿਸ਼ੇਸ਼ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 19 ਦਸੰਬਰ, Gee98 News service

-ਪੰਜਾਬ ‘ਚ 1992 ਦੇ ਅਖ਼ੀਰ ਤੱਕ ਰਹੇ ਮਾੜੇ ਹਾਲਾਤਾਂ ਦੀਆਂ ਕੁਝ ਕਹਾਣੀਆਂ ਅਜਿਹੀਆਂ ਹਨ ਜਿਨਾਂ ਵਿੱਚ ਉਸ ਵੇਲੇ ਪੰਜਾਬ ਪੁਲਿਸ ਦੇ ਕੁਝ ਅਫ਼ਸਰਾਂ ਉੱਪਰ ਕੁਝ ਵਿਅਕਤੀਆਂ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਲਾਪਤਾ ਕਰਨ ਦੇ ਦੋਸ਼ ਲੱਗ ਰਹੇ ਹਨ। ਅਜਿਹੀਆਂ ਦਰਦਨਾਕ ਕਹਾਣੀਆਂ ਦੇ ਕੇਸ ਅਜੇ ਵੀ ਅਦਾਲਤਾਂ ਵਿੱਚ ਚੱਲ ਰਹੇ ਹਨ ਅਤੇ ਅਦਾਲਤਾਂ ਵੱਲੋਂ ਇਹਨਾਂ ਕੇਸਾਂ ਵਿੱਚ ਸ਼ਾਮਿਲ ਪੁਲਿਸ ਅਫ਼ਸਰਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਅਜਿਹੇ ਇੱਕ ਤਾਜ਼ਾ ਮਾਮਲੇ ਵਿੱਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੇ ਇੱਕ ਸਾਬਕਾ ਸਬ ਇੰਸਪੈਕਟਰ ਅਤੇ ਇੱਕ ਸਹਾਇਕ ਥਾਣੇਦਾਰ ਨੂੰ ਦੋਸ਼ੀ ਠਹਿਰਾਇਆ ਹੈ। ਇਹਨਾਂ ਵਿੱਚੋਂ ਏਐਸਆਈ ਅਵਤਾਰ ਸਿੰਘ ਦੀ ਮਾਮਲੇ ਦੀ ਸੁਣਵਾਈ ਦੌਰਾਨ ਮੌਤ ਹੋ ਗਈ ਸੀ ਜਦਕਿ ਦੂਜਾ ਦੋਸ਼ੀ ਸਾਬਕਾ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਇਸ ਵੇਲੇ ਬਰਨਾਲਾ ਜੇਲ੍ਹ ਵਿੱਚ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਮਾਮਲੇ ‘ਚ ਸਜ਼ਾ ਭੁਗਤ ਰਿਹਾ ਹੈ। ਇਸ ਮਾਮਲੇ ‘ਚ ਚਾਰ ਪੁਲਿਸ ਮੁਲਾਜ਼ਮ ਹੋਰ ਵੀ ਸ਼ਾਮਿਲ ਸਨ ਜਿਨ੍ਹਾਂ ਦੀ ਪਛਾਣ ਹੀ ਨਹੀਂ ਹੋ ਸਕੀ। ਇਸ ਮਾਮਲੇ ਸਬੰਧੀ ਸੀਬੀਆਈ ਦੀ ਚਾਰਜਸੀਟ ਅਨੁਸਾਰ 31 ਅਕਤੂਬਰ 1992 ਨੂੰ ਸ਼ਾਮ ਦੇ ਵੇਲੇ ਸੁਖਦੇਵ ਸਿੰਘ ਅਤੇ ਉਸਦੇ ਸਹੁਰਾ ਸੁਲੱਖਣ ਸਿੰਘ ਭਕਨਾ ਨੂੰ ਤਰਨਤਾਰਨ ਥਾਣਾ ਸਰਹਾਲੀ ਦੇ ਏਐਸਆਈ ਅਵਤਾਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਸੁਖਦੇਵ ਸਿੰਘ ਦੇ ਘਰੋਂ ਪਿੰਡ ਘਣੂਪੁਰ ਚੋਂ ਨਾਲ ਲੈ ਕੇ ਗਏ ਸਨ, ਬਾਅਦ ਵਿੱਚ ਪਰਿਵਾਰ ਨੂੰ ਸੂਚਨਾ ਦਿੱਤੀ ਗਈ ਕਿ ਦੋਵਾਂ ਜਣਿਆਂ ਨੂੰ ਐਸਐਚਓ ਸੁਰਿੰਦਰਪਾਲ ਸਿੰਘ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਸੁਲੱਖਣ ਸਿੰਘ ਭਕਨਾ (ਸੁਖਦੇਵ ਸਿੰਘ ਦਾ ਰਿਸ਼ਤੇ ਵਿੱਚ ਸਹੁਰਾ) ਆਜ਼ਾਦੀ ਘੁਲਾਟੀਏ ਸਨ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਬਾਬਾ ਸੋਹਣ ਸਿੰਘ ਭਕਨਾ ਦੇ ਨਜ਼ਦੀਕੀ ਸਾਥੀਆਂ ਵਿੱਚੋਂ ਇੱਕ ਸਨ। ਉਹ ਆਜ਼ਾਦੀ ਦੇ ਸੰਘਰਸ਼ ਦੌਰਾਨ ਸੋਹਨ ਸਿੰਘ ਭਕਨਾ ਨਾਲ ਜੇਲ੍ਹ ਰਹੇ ਸਨ। ਸੁਖਦੇਵ ਸਿੰਘ ਉਸ ਵੇਲੇ ਬਤੌਰ ਅਧਿਆਪਕ ਨੌਕਰੀ ਕਰ ਰਿਹਾ ਸੀ। ਦੋਵਾਂ ਜਣਿਆਂ ਨੂੰ ਤਿੰਨ ਦਿਨ ਤੱਕ ਪੁਲਿਸ ਥਾਣਾ ਸਰਹਾਲੀ (ਤਰਨਤਰਨ) ‘ਚ ਨਜਾਇਜ਼ ਤੌਰ ‘ਤੇ ਰੱਖਿਆ ਗਿਆ ਜਿੱਥੇ ਪਰਿਵਾਰਕ ਮੈਂਬਰ ਅਤੇ ਅਧਿਆਪਕ ਯੂਨੀਅਨ ਦੇ ਕੁਝ ਮੈਂਬਰ ਦੋਵਾਂ ਜਣਿਆਂ ਨੂੰ ਮਿਲਦੇ ਰਹੇ ਇਸ ਦੌਰਾਨ ਪਰਿਵਾਰ ਵੱਲੋਂ ਦੋਵੇਂ ਜਣਿਆਂ ਨੂੰ ਅਧਿਆਪਕ ਯੂਨੀਅਨ ਅਤੇ ਪਰਿਵਾਰ ਦੇ ਮੈਂਬਰਾਂ ਵੱਲੋਂ ਖਾਣਾ, ਕੱਪੜਾ ਅਤੇ ਹੋਰ ਸਮਾਨ ਵੀ ਥਾਣੇ ਵਿੱਚ ਹੀ ਦਿੱਤਾ ਗਿਆ ਪ੍ਰੰਤੂ ਤੀਜੇ ਦਿਨ ਤੋਂ ਬਾਅਦ ਦੋਵਾਂ ਦੀ ਕੋਈ ਉੱਘ ਸੁੱਘ ਨਹੀਂ ਲੱਗੀ ਅਤੇ ਥਾਣਾ ਸਰਹਾਲੀ ਦੀ ਉਸ ਵੇਲੇ ਦੀ ਸਾਰੀ ਪੁਲਿਸ ਸਾਫ਼ ਮੁੱਕਰ ਗਈ ਕਿ ਦੋਵਾਂ ਨੂੰ ਥਾਣੇ ਲਿਆਂਦਾ ਹੀ ਨਹੀਂ ਗਿਆ। ‌ ਜਿਸ ਤੋਂ ਬਾਅਦ ਸੁਖਦੇਵ ਸਿੰਘ ਦੀ ਪਤਨੀ ਸੁਖਵੰਤ ਕੌਰ ਨੇ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਦਰਖਾਸਤਾਂ ਦਿੱਤੀਆਂ ਪ੍ਰੰਤੂ ਕੋਈ ਅਸਰ ਨਹੀਂ ਹੋਇਆ। ‌ਸੁਣਵਾਈ ਦੌਰਾਨ ਪੀੜ੍ਹਤ ਪਰਿਵਾਰ ਨੇ ਆਪਣਾ ਪੱਖ ਪੇਸ਼ ਕੀਤਾ ਕਿ 3 ਨਵੰਬਰ 1992 ਤੱਕ ਸੁਲੱਖਣ ਸਿੰਘ ਅਤੇ ਸੁਖਦੇਵ ਸਿੰਘ ਸਰਹਾਲੀ ਥਾਣੇ ਵਿੱਚ ਗੈਰ ਕਾਨੂੰਨੀ ਹਿਰਾਸਤ ਵਿੱਚ ਬੰਦ ਸਨ ਪ੍ਰੰਤੂ ਉਸ ਤੋਂ ਬਾਅਦ ਉਹ ਲਾਪਤਾ ਹੋ ਗਏ, ਉਹਨਾਂ ਦੀ ਕੋਈ ਸੂਚਨਾ ਨਹੀਂ ਮਿਲੀ ਤੇ ਨਾ ਹੀ ਉਹਨਾਂ ਦੀ ਲਾਸ਼ ਮਿਲੀ। ‌ ਅਦਾਲਤ ਵਿੱਚ ਪਰਿਵਾਰ ਨੇ ਦਾਅਵਾ ਕੀਤਾ ਕਿ “ਘਟਨਾ ਦੇ ਕਈ ਸਾਲ ਬਾਅਦ ਉਹਨਾਂ ਦੇ ਪਰਿਵਾਰ ਨੂੰ ਕੁਝ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਥਾਣਾ ਸਰਹਾਲੀ ‘ਚ ਐਸਐਚਓ ਸੁਰਿੰਦਰਪਾਲ ਸਿੰਘ ਵੱਲੋਂ ਕੀਤੇ ਤਸ਼ੱਦਦ ਨਾਲ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ,ਜਿਸ ਤੋਂ ਬਾਅਦ ਸੁਖਦੇਵ ਸਿੰਘ ਦੀ ਲਾਸ਼ ਦੇ ਨਾਲ ਹੀ ਸੁਲੱਖਣ ਸਿੰਘ ਨੂੰ ਵੀ ਜਿਉਂਦੇ ਹੀ ਹਰੀਕੇ ਨਹਿਰ ਵਿੱਚ ਸੁੱਟ ਦਿੱਤਾ ਸੀ”। ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਅਦਾਲਤ ਵਿੱਚ ਦੱਸਿਆ ਕਿ 1993 ‘ਚ ਹੀ ਕੁਝ ਪੁਲਿਸ ਮੁਲਾਜ਼ਮਾਂ ਨੇ ਸੁਖਦੇਵ ਸਿੰਘ ਦੀ ਪਤਨੀ ਸੁਖਵੰਤ ਕੌਰ ਨਾਲ ਸੰਪਰਕ ਕੀਤਾ ਤੇ ਕਥਿਤ ਤੌਰ ‘ਤੇ ਕੁਝ ਖਾਲੀ ਕਾਗਜਾਂ ‘ਤੇ ਉਸਦੇ ਦਸਤਖ਼ਤ ਕਰਵਾ ਲਏ ਅਤੇ ਕੁਝ ਦਿਨਾਂ ਬਾਅਦ ਉਸਨੂੰ ਸੁਖਦੇਵ ਸਿੰਘ ਦਾ ਮੌਤ ਦਾ ਸਰਟੀਫਿਕੇਟ ਦੇ ਦਿੱਤਾ ਸੀ ਜਿਸ ਵਿੱਚ 8 ਜੁਲਾਈ 1993 ਨੂੰ ਸੁਖਦੇਵ ਸਿੰਘ ਦੀ ਮੌਤ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਪੀੜਿਤ ਪਰਿਵਾਰ ਵੱਲੋਂ ਇਨਸਾਫ ਲੈਣ ਲਈ ਕੀਤੇ ਅਣਥੱਕ ਯਤਨਾਂ ਤੋਂ ਬਾਅਦ 20 ਨਵੰਬਰ 1996 ਨੂੰ ਸੁਖਦੇਵ ਕੌਰ ਦੇ ਬਿਆਨ ਦਰਜ ਕੀਤੇ ਗਏ, ਇਹਨਾਂ ਬਿਆਨਾਂ ਦੇ ਆਧਾਰ ‘ਤੇ 6 ਮਾਰਚ 1997 ਨੂੰ ਏਐਸਆਈ ਅਵਤਾਰ ਸਿੰਘ ਅਤੇ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ (ਤਤਕਾਲੀ ਐਸਐਚਓ ਸਰਹਾਲੀ) ਅਤੇ ਹੋਰਾਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 364 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ ਮਗਰੋਂ ਜਾਂਚ ਦੌਰਾਨ ਕਈ ਹੋਰ ਧਾਰਾਵਾਂ ਤਹਿਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ‌ ਵਕੀਲ ਦੇ ਅਨੁਸਾਰ ਸਾਲ 2000 ਵਿੱਚ ਸੀਬੀਆਈ ਨੇ ਇਸ ਮਾਮਲੇ ‘ਚ ਕਲੋਜ਼ਰ ਰਿਪੋਰਟ ਵੀ ਦਾਇਰ ਕਰ ਦਿੱਤੀ ਸੀ ਪ੍ਰੰਤੂ ਸੀਬੀਆਈ ਕੋਰਟ ਪਟਿਆਲਾ ਨੇ ਸਾਲ 2002 ‘ਚ ਕਲੋਜ਼ਰ ਰਿਪੋਰਟ ਰੱਦ ਕਰ ਦਿੱਤੀ ਸੀ ਅਤੇ ਅਗਲੇਰੀ ਜਾਂਚ ਦੇ ਹੁਕਮ ਵੀ ਦਿੱਤੇ ਸਨ। ਆਖਰਕਾਰ 2009 ਵਿੱਚ ਸੀਬੀਆਈ ਨੇ ਸੁਰਿੰਦਰ ਪਾਲ ਸਿੰਘ ਅਤੇ ਅਵਤਾਰ ਸਿੰਘ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਲੱਗਭੱਗ 32 ਸਾਲ ਬਾਅਦ ਇਸ ਕੇਸ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਮਿਲਿਆ ਜਦੋਂ ਮਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਮਨਜੋਤ ਕੌਰ ਨੇ ਉਸ ਵੇਲੇ ਦੇ ਸਰਹਾਲੀ ਥਾਣੇ ਦੇ ਐਸਐਚਓ ਸੁਰਿੰਦਰਪਾਲ ਸਿੰਘ ਅਤੇ ਏਐਸਆਈ ਅਵਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਵੇਗੀ ਜਦ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ।
ਫੋਟੋ ਕੈਪਸ਼ਨ-ਸੁਖਦੇਵ ਸਿੰਘ ਅਤੇ ਸੁਲੱਖਣ ਸਿੰਘ ਦੀਆਂ ਤਸਵੀਰਾਂ ਨਾਲ ਸੁਖਵੰਤ ਕੌਰ ਦੀ ਤਸਵੀਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤਰਸ ਦੇ ਅਧਾਰ ‘ਤੇ ਨੌਕਰੀ ਲੈਣ ਵਾਲੀ ਨੂੰਹ ਨੂੰ ਸੱਸ ਸਹੁਰੇ ਦੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ…ਹਾਈ ਕੋਰਟ ਦਾ ਇਤਿਹਾਸਿਕ ਫੈਸਲਾ

Next Post

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend