Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

Nirmal Pandori by Nirmal Pandori
12/19/2024
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਦਸੰਬਰ Gee98 News service

-ਅੱਲ੍ਹਕੱਲ ਸੋਸ਼ਲ ਮੀਡੀਆ ‘ਤੇ ਬਹੁਤ ਸਾਰੀਆਂ ਪ੍ਰੇਮ ਕਹਾਣੀਆਂ ਅਜਿਹੀਆਂ ਸਾਹਮਣੇ ਆ ਰਹੀਆਂ ਹਨ ਜਿੰਨਾਂ ‘ਚ ਪ੍ਰੇਮੀ ਆਪਣੇ ਪ੍ਰੇਮ ਤੋਂ ਸਾਰਾ ਕੁਝ ਬਰਬਾਦ ਕਰ ਦਿੰਦੇ ਹਨ ਪ੍ਰੰਤੂ ਜਦੋਂ ਸਭ ਕੁਝ ਲੁੱਟੇ ਪੁੱਟੇ ਜਾਣ ਦਾ ਪਤਾ ਲੱਗਦਾ ਹੈ ਤਾਂ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਹੁੰਦੀ ਹੈ। ਅਜਿਹੀ ਇੱਕ ਕਹਾਣੀ ਮਲੇਸ਼ੀਆ ਦੇਸ਼ ਨਾਲ ਸੰਬੰਧਿਤ ਸਾਹਮਣੇ ਆ ਰਹੀ ਹੈ ਜਿੱਥੋਂ ਦੀ ਇੱਕ 67 ਸਾਲ ਦੀ ਔਰਤ “ਲਵ ਸਕੈਮ” ਦਾ ਸ਼ਿਕਾਰ ਹੋ ਗਈ ਅਤੇ ਉਸਦੇ ਆਪਣੇ ਪ੍ਰੇਮੀ ਦੇ ਮਿੱਠੇ ਪੋਚਿਆਂ ਵਿੱਚ ਆ ਕੇ ਲੱਗਭੱਗ 2.2 ਮਿਲੀਅਨ RM ਜਾਣੀ 4.3 ਕਰੋੜ ਰੁਪਏ ਆਪਣੇ ਪ੍ਰੇਮੀ ਨੂੰ ਦੇ ਦਿੱਤੇ। ‌ ਚਲਾਕ ਪ੍ਰੇਮੀ ਪੀੜ੍ਹਤ ਔਰਤ ਤੋਂ 50 ਵੱਖ ਵੱਖ ਖਾਤਿਆਂ ਰਾਹੀਂ 306 ਟਰਾਂਜੈਕਸ਼ਨਾਂ ‘ਚ ਉਕਤ ਪੈਸਾ ਲੈ ਗਿਆ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੀੜਤ ਔਰਤ ਆਪਣੇ ਪ੍ਰੇਮੀ ਨੂੰ ਜਿੰਦਗੀ ਵਿੱਚ ਕਦੇ ਵੀ ਨਹੀਂ ਮਿਲੀ ਸਗੋਂ ਦੋਵੇਂ ਜਣੇ ਆਨਲਾਈਨ ਹੀ ਪ੍ਰੇਮ ਚੱਕਰਾਂ ਵਿੱਚ ਸਨ। “ਦੀ ਸਟਾਰ” ਦੀ ਰਿਪੋਰਟ ਅਨੁਸਾਰ ਇਹ ਮਾਮਲਾ ਮਲੇਸ਼ੀਆ ਦੇ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਹਮਣੇ ਲਿਆਂਦਾ ਹਾਲਾਂਕਿ ਅਧਿਕਾਰੀਆਂ ਨੇ ਪੀੜਤ ਔਰਤ ਦੀ ਪਛਾਣ ਜਨਤਕ ਨਹੀਂ ਕੀਤੀ। ਰਿਪੋਰਟ ਅਨੁਸਾਰ ਅਕਤੂਬਰ 2017 ਤੋਂ ਪੀੜਤ ਔਰਤ ਫੇਸਬੁੱਕ ਦੇ ਰਾਹੀਂ ਇੱਕ ਵਿਅਕਤੀ ਨਾਲ ਜੁੜੀ ਅਤੇ ਜਲਦੀ ਹੀ ਰਿਲੇਸ਼ਨਸ਼ਿਪ ਵਿੱਚ ਫਸ ਗਈ। ਇਸ ਵੱਡੇ “ਲਵ ਸਕੈਮ” ਦੇ ਮਾਸਟਰ ਮਾਈਂਡ ਵਿਅਕਤੀ ਨੇ ਔਰਤ ਨੂੰ ਦੱਸਿਆ ਕਿ ਉਹ ਅਮਰੀਕੀ ਕਾਰੋਬਾਰੀ ਹੈ ਅਤੇ ਸਿੰਘਾਪੁਰ ‘ਚ ਮੈਡੀਕਲ ਉਪਕਰਨਾਂ ਨਾਲ ਸੰਬੰਧਿਤ ਕੰਮ ਕਰਦਾ ਹੈ। ‌ ਦੋਵੇਂ ਜਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਦੂਜੇ ਦੇ ਕਾਫੀ ਕਰੀਬ ਆ ਗਏ ਅਤੇ ਵਿਅਕਤੀ ਨੇ ਆਨਲਾਈਨ ਹੀ ਅਜਿਹਾ ਪ੍ਰੇਮ ਜਾਲ ਬੁਣ ਲਿਆ ਜਿਸ ਵਿੱਚ ਔਰਤ ਬੁਰੀ ਤਰ੍ਹਾਂ ਫਸ ਗਈ। ‌ ਇਸ ਦੌਰਾਨ ਲਵ ਸਕੈਮਰ ਨੇ ਔਰਤ ਨੂੰ ਕਿਹਾ ਕਿ ਉਹ ਮਲੇਸ਼ੀਆ ਆਉਣਾ ਚਾਹੁੰਦਾ ਹੈ ਪਰ ਉਹ ਯਾਤਰਾ ਦਾ ਖਰਚਾ ਬਰਦਾਸ਼ਤ ਨਹੀਂ ਕਰ ਸਕੇਗਾ ਜਿਸ ਤੋਂ ਬਾਅਦ ਪੀੜਤਾ ਨੇ ਉਸ ਦੀ ਮਦਦ ਕਰਨ ਲਈ ਉਸ ਨੂੰ 5000 RM ਬੈਂਕ ਟਰਾਂਸਫਰ ਕਰ ਦਿੱਤੇ। ‌ ਇਸ ਤੋਂ ਬਾਅਦ ਵਿਅਕਤੀ ਦਾ ਪੈਸੇ ਮੰਗਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੋ ਗਿਆ ਤੇ ਉਸਨੇ ਆਪਣੇ ਕਾਰੋਬਾਰੀ ਮੁੱਦਿਆਂ ਦਾ ਹਵਾਲਾ ਦੇ ਕੇ ਕਈ ਵਾਰ ਪੈਸੇ ਲਏ। ‌ਲਵ ਸਕੈਮਰ ਦੇ ਚੱਕਰਾਂ ‘ਚ ਫਸੀ ਔਰਤ ਨੇ ਕੁੱਲ ਮਿਲਾ ਕੇ 4.3 ਕਰੋੜ ਰੁਪਏ ਆਪਣੇ ਪ੍ਰੇਮੀ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੇ। ਇਸ ਕਹਾਣੀ ਦਾ ਇਕ ਅਹਿਮ ਪੱਖ ਇਹ ਵੀ ਹੈ ਕਿ ਔਰਤ ਨੇ ਪੈਸੇ ਆਪਣੇ ਦੋਸਤਾਂ ਤੇ ਪਰਿਵਾਰਿਕ ਮੈਂਬਰਾਂ ਤੋਂ ਉਧਾਰ ਲਏ ਸਨ। ਹੈਰਾਨੀ ਇਸ ਗੱਲ ਦੀ ਵੀ ਮੰਨੀ ਜਾ ਰਹੀ ਹੈ ਕਿ ਔਰਤ ਨੇ ਇੱਕ ਅਜਿਹੇ ਵਿਅਕਤੀ ਤੋਂ ਆਪਣਾ ਸਭ ਕੁਝ ਬਰਬਾਦ ਕਰ ਦਿੱਤਾ ਜਿਸ ਨੂੰ ਜ਼ਿੰਦਗੀ ਵਿੱਚ ਕਦੇ ਮਿਲੀ ਹੀ ਨਹੀਂ… ਇਹੋ ਜਿਹੀਆਂ ਕਹਾਣੀਆਂ ਹੀ “ਇਸ਼ਕ ਨੂੰ ਅੰਨ੍ਹਾ ਤੇ ਹੁਸਨ ਨੂੰ ਬੋਲਾ” ਸਾਬਤ ਕਰਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖਾਲੜਾ ਕੇਸ ਵਾਲੇ SHO ਸੁਰਿੰਦਰਪਾਲ ਦੀ ਇੱਕ ਹੋਰ ਦਰਿੰਦਗੀ ਆਈ ਸਾਹਮਣੇ…32 ਸਾਲ ਪੁਰਾਣੇ ਮਾਮਲੇ ‘ਚ CBI ਦੀ ਵਿਸ਼ੇਸ਼ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ

Next Post

ਸ਼੍ਰੋਮਣੀ ਕਮੇਟੀ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਖ਼ਿਲਾਫ਼ ਐਕਸ਼ਨ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਸ਼੍ਰੋਮਣੀ ਕਮੇਟੀ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਖ਼ਿਲਾਫ਼ ਐਕਸ਼ਨ….!

ਸ਼੍ਰੋਮਣੀ ਕਮੇਟੀ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਖ਼ਿਲਾਫ਼ ਐਕਸ਼ਨ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend