Gee 98News

ਸ਼੍ਰੋਮਣੀ ਕਮੇਟੀ ਦਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਖ਼ਿਲਾਫ਼ ਐਕਸ਼ਨ….!

ਚੰਡੀਗੜ੍ਹ,19 ਦਸੰਬਰ, Gee98 news service
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਦੇ ਗੁਰਦੁਆਰਾ ਕਟਾਣਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇੱਕ ਮੀਟਿੰਗ ਵਿੱਚ ਫੈਸਲਾ ਲੈਂਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ‘ਤੇ 15 ਦਿਨਾਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਜਥੇਦਾਰੀ ਦੀਆਂ ਸੇਵਾਵਾਂ ਦਾ ਕੰਮਕਾਜ ਹੈਡ ਗ੍ਰੰਥੀ ਵੇਖਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਇਹ ਕਾਰਵਾਈ ਉਨਾਂ ਦੇ ਸਾਂਢੂ ਵੱਲੋਂ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਦੀ ਅਗਲੀ ਜਾਂਚ ਲਈ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਜਿਸ ਦੀ ਅਗਵਾਈ ਰਘੂਜੀਤ ਸਿੰਘ ਵਿਰਕ ਕਰਨਗੇ, ਇਸ ਤਿੰਨ ਮੈਂਬਰੀ ਕਮੇਟੀ ਵਿੱਚ ਦਲਜੀਤ ਸਿੰਘ ਭਿੰਡਰ ਤੇ ਸ਼ੇਰ ਸਿੰਘ ਮੰਡ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਲਾਏ ਦੋਸ਼ਾਂ ਦਾ ਅਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਵਾਇਰਲ ਕੀਤੀ ਵੀਡੀਓ ਨਾਲ ਸੰਬੰਧਿਤ ਜਾਂਚ ਕਰੇਗੀ। ‌

error: Content is protected !!