Gee 98News

ਕਾਨੂੰਨੀ ਚੱਕਰਾਂ ‘ਚ ਫਸ ਗਈ ਹੰਡਿਆਇਆ ਦੇ ਵਾਰਡ ਨੰਬਰ 7 ਦੀ ਚੋਣ…ਹਾਈਕੋਰਟ ਨੇ ਚੋਣ ਟ੍ਰਿਬਿਊਨਲ ਨੂੰ ਦਿੱਤੇ ਹੁਕਮ

-ਜ਼ਿਲ੍ਹੇ ਦੀ ਨਗਰ ਪੰਚਾਇਤ ਹੰਡਿਆਇਆ ਦੇ ਵਾਰਡ ਨੰਬਰ 7 ਦੀ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਨਾਮਜ਼ਦਗੀ ਪੱਤਰ ਰੱਦ ਕਰਨ ਸਬੰਧੀ ਸਬੰਧਿਤ ਚੋਣ ਟ੍ਰਿਬਿਊਨਲ ਕੋਲ ਕੇਸ ਦਾਇਰ ਕਰਨ ਲਈ ਕਿਹਾ ਹੈ। ਹਾਈਕੋਰਟ ਨੇ ਸਬੰਧਿਤ ਚੋਣ ਟ੍ਰਿਬਿਊਨਲ ਨੂੰ ਵੀ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ‘ਚ ਦੋਵੇਂ ਤਰ੍ਹਾਂ ਨੂੰ ਬੁਲਾ ਕੇ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕਰੇ। ‌ ਦੱਸ ਦੇਈਏ ਕਿ ਨਗਰ ਪੰਚਾਇਤ ਹੰਡਿਆਇਆ ਦੇ ਰਿਟਰਨਿੰਗ ਅਫ਼ਸਰ ਨੇ ਵਾਰਡ ਨੰਬਰ 7 ਦੀ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਦੇ ਨਾਮਜਦਗੀ ਪੱਤਰ ਸ਼ਿਕਾਇਤ ਤੋਂ ਬਾਅਦ ਰੱਦ ਕਰ ਦਿੱਤੇ ਸਨ ਜਿਸ ਤੋਂ ਬਾਅਦ ਅਮਨਦੀਪ ਕੌਰ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ ਪ੍ਰੰਤੂ ਹਾਈਕੋਰਟ ਨੇ ਅਮਨਦੀਪ ਕੌਰ ਨੂੰ ਤੁਰੰਤ ਕੋਈ ਰਾਹਤ ਦੇਣ ਦੀ ਬਜਾਏ ਚੋਣ ਟਰਬਿਨਰ ਕੋਲ ਆਪਣਾ ਕੇਸ ਰੱਖਣ ਲਈ ਕਿਹਾ ਹੈ। ਸੂਤਰਾਂ ਅਨੁਸਾਰ ਹਾਈਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਅਮਨਦੀਪ ਕੌਰ ਨੇ ਚੋਣ ਟ੍ਰਿਬਿਊਨਲ ਕੋਲ ਆਪਣਾ ਕੇਸ ਦਾਇਰ ਵੀ ਕਰ ਦਿੱਤਾ ਹੈ। ਹਾਈਕੋਰਟ ਨੇ ਆਪਣੇ ਹੁਕਮਾਂ ਚ ਕਿਹਾ ਕਿ ਅਮਨਦੀਪ ਕੌਰ ਵੱਲੋਂ ਦਾਇਰ ਪਟੀਸ਼ਨ ਦਾ ਸਬੰਧਤ ਚੋਣ ਟ੍ਰਿਬਿਊਨਲ ਅੱਗੇ ਚੋਣ ਪਟੀਸ਼ਨ ਦਾਇਰ ਕਰਨ ਦੀ ਆਜ਼ਾਦੀ ਨਾਲ ਨਿਪਟਾਰਾ ਕੀਤਾ ਗਿਆ। ਚੋਣ ਪਟੀਸ਼ਨ ਦਾਇਰ ਕਰਨ ‘ਤੇ ਸਬੰਧਤ ਚੋਣ ਟ੍ਰਿਬਿਊਨਲ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸਾਰੀਆਂ ਪ੍ਰਭਾਵਿਤ ਧਿਰਾਂ ਨੂੰ ਸੁਣਨ ਤੋਂ ਬਾਅਦ ਹੀ ਇਸ ‘ਤੇ ਕਾਨੂੰਨੀ ਅਤੇ ਤੇਜ਼ੀ ਨਾਲ ਫੈਸਲਾ ਕਰੇ”। ਹਾਈਕੋਰਟ ਦੇ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਨੇ ਕਿਹਾ ਕਿ ਸੱਤਾ ਧਿਰ ਦੇ ਇਸ਼ਾਰੇ ਤੇ ਨਾਮਜ਼ਦਗੀ ਪੱਤਰ ਰੱਦ ਕਰਨ ਸਬੰਧੀ ਧੱਕੇਸ਼ਾਹੀ ਦੇ ਖ਼ਿਲਾਫ਼ ਕਾਨੂੰਨੀ ਲੜਾਈ ਲੜਨਗੇ ਅਤੇ ਉਨਾਂ ਨੂੰ ਉਮੀਦ ਹੈ ਕਿ ਕਾਨੂੰਨ ਦੇ ਦਰਵਾਜ਼ੇ ਤੋਂ ਇਨਸਾਫ਼ ਵੀ ਮਿਲੇਗਾ ਕਿਉਂਕਿ ਜਿਸ ਆਧਾਰ ‘ਤੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਹ ਦੋਸ਼ ਬਿਲਕੁਲ ਝੂਠੇ ਅਤੇ ਬੇਬੁਨਿਆਦ ਹਨ।

error: Content is protected !!