Skip to main content

Gee 98News

ਢੱਡਰੀਆਂਵਾਲਾ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਲੈ ਕੇ ਕਿਸੇ ਹੋਰ ਏਜੰਸੀ ਨੂੰ ਦੇਣ ਦੀ ਪਟੀਸ਼ਨ ਰੱਦ

ਚੰਡੀਗੜ੍ਹ,21 ਦਸੰਬਰ, Gee98 news service
-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਵਿਰੁੱਧ ਦਰਜ ਬਲਾਤਕਾਰ ਅਤੇ ਕਤਲ ਕੇਸ ਦੀ FIR ਦੀ ਜਾਂਚ ਪੰਜਾਬ ਪੁਲਿਸ ਤੋਂ ਲੈਕੇ ਕਿਸੇ ਹੋਰ ਸੁਤੰਤਰ ਏਜੰਸੀ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਅਦਾਲਤੀ ਮੈਜਿਸਟ੍ਰੇਟ ਨੂੰ ਜਾਂਚ ਵਿੱਚ ਚੁੱਕੇ ਗਏ ਵੱਖ-ਵੱਖ ਕਦਮਾਂ ਦੀ ਢੁਕਵੀਂ ਪਾਲਣਾ ਰਿਪੋਰਟ ਦਾਇਰ ਕਰਨ ਦੀ ਇਜਾਜ਼ਤ ਦਿੱਤੀ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਇਹ ਹੁਕਮ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਾਜਰੀ ਸਮਾਣਾ ਦੇ ਵਾਸੀ 46 ਸਾਲਾ ਸਾਹਿਬ ਸਿੰਘ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ।ਪਟੀਸ਼ਨਕਰਤਾ ਦੇ ਵਕੀਲ ਨਵਨੀਤ ਕੌਰ ਵੜੈਚ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਸਥਾਨਕ ਪੁਲਿਸ ਅਧਿਕਾਰੀਆਂ ‘ਤੇ ਭਰੋਸਾ ਨਹੀਂ ਹੈ ਕਿ ਸਥਾਨਕ ਪੁਲਿਸ ਨਿਰਪੱਖ ਤਰੀਕੇ ਨਾਲ ਜਾਂਚ ਨਹੀਂ ਕਰੇਗੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਇਹ ਮਾਮਲਾ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਉਨ੍ਹਾਂ ਹਾਲਾਤਾਂ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਸੀ ਜਿਨ੍ਹਾਂ ਕਾਰਨ ਉਨ੍ਹਾਂ ਦੀ ਭੈਣ ਦੀ ਮੌਤ ਹੋਈ ਸੀ,ਉਨ੍ਹਾਂ ਨੇ ਦਾਅਵਾ ਕੀਤਾ ਕਿ ਉਸ ਦੀ ਭੈਣ ਦੀ ਪੋਸਟਮਾਰਟਮ ਰਿਪੋਰਟ ਵਿੱਚ ਜ਼ਹਿਰ ਪਾਇਆ ਗਿਆ ਸੀ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸੇ ਆਧਾਰ ‘ਤੇ ਮ੍ਰਿਤਕ ਲੜਕੀ ਦੇ ਭਰਾ ਸਾਹਿਬ ਸਿੰਘ ਨੇ ਹਾਈਕੋਰਟ ਤੋਂ ਮੰਗ ਕੀਤੀ ਸੀ ਕਿ ਇਹ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ ਕਿਉਂਕਿ ਉਸਨੂੰ ਪੰਜਾਬ ਪੁਲਿਸ ‘ਤੇ ਯਕੀਨ ਨਹੀਂ ਹੈਂ। ਹਾਲਾਂਕਿ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਧਿਕਾਰ ਖੇਤਰ ਦੇ ਮੈਜਿਸਟਰੇਟ ਨੂੰ ਕੋਈ ਵੀ ਰਿਪੋਰਟ ਗਲਤ ਲੱਗਦੀ ਹੈ ਤਾਂ ਮੈਜਿਸਟ੍ਰੇਟ ਨੂੰ ਹਾਈਕੋਰਟ ਨੂੰ ਰਿਪੋਰਟ ਭੇਜੇ।,ਅਜਿਹੀ ਰਿਪੋਰਟ ਮਿਲਣ ‘ਤੇ ਹਾਈਕੋਰਟ ਦੇ ਰਜਿਸਟਰਾਰ ਨੂੰ ਇਸ ਮਾਮਲੇ ਨੂੰ ਹਵਾਲਾ ਦੇ ਤੌਰ ‘ਤੇ ਅਦਾਲਤ ਦੇ ਸਾਹਮਣੇ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

error: Content is protected !!