Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦ ਮਹਿਲਾ ਡਾਕਟਰ ਨੇ AAP MLA ਨੂੰ ਦਿੱਤਾ ਠੋਕਵਾਂ ਜਵਾਬ….ਮੈਂ 9 ਵਜੇ ਸੱਜ ਧੱਜ ਕੇ ਨਹੀਂ ਆ ਸਕਦੀ ਮੈਂ ਤਾਂ ਇਵੇਂ ਹੀ ਲੇਟ ਆਵਾਂਗੀ…!

Nirmal Pandori by Nirmal Pandori
12/21/2024
in ਪੰਜਾਬ
Reading Time: 1 min read
A A
0
…ਜਦ ਮਹਿਲਾ ਡਾਕਟਰ ਨੇ AAP MLA ਨੂੰ ਦਿੱਤਾ ਠੋਕਵਾਂ ਜਵਾਬ….ਮੈਂ 9 ਵਜੇ ਸੱਜ ਧੱਜ ਕੇ ਨਹੀਂ ਆ ਸਕਦੀ ਮੈਂ ਤਾਂ ਇਵੇਂ ਹੀ ਲੇਟ ਆਵਾਂਗੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਦਸੰਬਰ, Gee98 News service

-ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਮਨਮਾਨੀਆਂ ਸਬੰਧੀ ਖ਼ਬਰਾਂ ਅਕਸਰ ਪ੍ਰਸਾਰਿਤ ਹੁੰਦੀਆਂ ਰਹਿੰਦੀਆਂ ਹਨ ਪ੍ਰੰਤੂ ਸਰਕਾਰ ਨੇ ਇਹਨਾਂ ਖ਼ਬਰਾਂ ਸਬੰਧੀ ਆਪਣੀਆਂ ਅੱਖਾਂ ‘ਤੇ ਪੱਟੀ ਬੰਨੀ ਹੋਈ ਹੈ ਤੇ ਇਹ ਡਾਕਟਰ ਆਪਣੀ ਮਨਮਰਜ਼ੀ ਕਰਦੇ ਹੋਏ ਗਰੀਬ ਪਰਿਵਾਰ ਦੇ ਮਰੀਜ਼ਾਂ ਨੂੰ ਵੀ ਲੁੱਟੇ ਜਾਣ ਲਈ ਨਿੱਜੀ ਹਸਪਤਾਲਾਂ ਦੇ ਹਵਾਲੇ ਕਰ ਦਿੰਦੇ ਹਨ। ਅਜਿਹੀ ਇੱਕ ਵੀਡੀਓ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਇਹ ਵੀਡੀਓ ਸਿਵਲ ਹਸਪਤਾਲ ਜਗਰਾਉਂ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਇੱਕ ਪੱਤਰਕਾਰ ਇੱਕ ਮਹਿਲਾ ਡਾਕਟਰ ਨੂੰ ਲੇਟ ਆਉਣ ਸਬੰਧੀ ਸਵਾਲ ਕਰ ਰਿਹਾ ਤਾਂ ਮਹਿਲਾ ਡਾਕਟਰ ਉਲਟਾ ਪੱਤਰਕਾਰ ‘ਤੇ ਭੜਕ ਗਈ। ਜਗਰਾਉਂ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਲੇਟਲਤੀਫੀ ਦੀਆਂ ਖ਼ਬਰਾਂ ਅਤੇ ਸ਼ਿਕਾਇਤਾਂ ਇਸ ਤੋਂ ਪਹਿਲਾਂ ਵੀ ਉੱਚ ਅਧਿਕਾਰੀਆਂ ਕੋਲ ਪੁੱਜਦੀਆਂ ਰਹੀਆਂ ਹਨ ਪ੍ਰੰਤੂ ਕਿਸੇ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਆਪਣੀ ਡਿਊਟੀ ‘ਤੇ ਲੇਟ ਪੁੱਜੀ ਡਾਕਟਰ ਮਨੀਸ਼ਾ ਮੈਨੀ ਨੂੰ ਜਦ ਪੱਤਰਕਾਰ ਨੇ ਸਵਾਲ ਕੀਤੇ ਤਾਂ ਉਹਨਾਂ ਨੇ ਪੱਤਰਕਾਰ ਨਾਲ ਹੀ ਬੁਰਾ ਵਿਵਹਾਰ ਕੀਤਾ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਐਸਐਮਓ ਹਰਜੀਤ ਸਿੰਘ ਕੋਲ ਪੁੱਜਾ ਤਾਂ ਉਹਨਾਂ ਕਿਹਾ ਕਿ ਡਾਕਟਰਾਂ ਨੂੰ ਪਹਿਲਾਂ ਵੀ ਲੇਟ ਆਉਣ ਸਬੰਧੀ ਚੇਤਾਵਨੀ ਦਿੱਤੀ ਗਈ ਪਰੰਤੂ ਡਾਕਟਰ ਬਹੁਤ ਢੀਠ ਹਨ ਤੇ ਉਹਨਾਂ ਦੀ ਗੱਲ ਨਹੀਂ ਮੰਨ ਰਹੇ। ਇਹ ਮਾਮਲਾ ਜਦ ਸਿਵਿਲ ਸਰਜਨ ਪ੍ਰਦੀਪ ਮਹਿੰਦਰਾ ਦੇ ਧਿਆਨ ਵਿੱਚ ਲਿਆਂਦਾ ਤਾਂ ਉਹਨਾਂ ਨੇ ਵੀ ਮੰਨਿਆ ਕਿ ਡਾਕਟਰ ਅਕਸਰ ਲੇਟ ਆਉਂਦੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵੱਲੋਂ ਪਹਿਲਾਂ ਰੱਖੀ ਮੀਟਿੰਗ ਸਬੰਧੀ ਜਦ ਐਸਐਮਓ ਦੇ ਕਮਰੇ ‘ਚ ਪੁੱਜੇ ਤਾਂ ਉਹਨਾਂ ਸਾਰੇ ਡਾਕਟਰਾਂ ਨੂੰ ਬੁਲਾ ਕੇ ਸਮੇਂ ਸਿਰ ਆਉਣ ਬਾਰੇ ਕਿਹਾ ਤਾਂ ਮੌਕੇ ‘ਤੇ ਹਾਜ਼ਰ ਡਾਕਟਰ ਮਨੀਸ਼ਾ ਮੈਨੀ ਨੇ ਵਿਧਾਇਕ ਮਾਣੂੰਕੇ ਨੂੰ ਠੋਕਵਾਂ ਜਵਾਬ ਦੇ ਦਿੱਤਾ ਕਿ “ਉਹ ਸੱਜ ਧੱਜ ਕੇ 9 ਵਜੇ ਨਹੀਂ ਬੈਠ ਸਕਦੀ, ਉਹ ਤਾਂ ਇਸੇ ਤਰ੍ਹਾਂ ਹੀ ਆਵੇਗੀ”। ਡਾਕਟਰ ਮਨੀਸ਼ਾ ਮੈਨੀ ਨੇ ਜਦ ਵਿਧਾਇਕ ਮਾਣੂੰਕੇ ਨੂੰ ਇਹ ਠੋਕਵਾਂ ਜਵਾਬ ਦਿੱਤਾ ਤਾਂ ਉਸ ਵੇਲੇ ਐਸਐਮਓ ਦੇ ਕਮਰੇ ‘ਚ ਜਗਰਾਉਂ ਦੇ ਕੁਝ ਮੋਹਤਬਰ ਵਿਅਕਤੀ ਅਤੇ ਹੋਰ ਡਾਕਟਰ ਵੀ ਹਾਜ਼ਰ ਸਨ। ‌ ਡਾਕਟਰ ਮਨੀਸ਼ਾ ਮੈਣੀ ਦੇ ਜਵਾਬ ਤੋਂ ਬਾਅਦ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਚਿਹਰੇ ਦੇ ਬਦਲੇ ਰੰਗ ਸਾਫ ਵੇਖੇ ਜਾ ਸਕਦੇ ਸਨ ਜਿਸ ਤੋਂ ਲੱਗਦਾ ਸੀ ਕਿ ਉਹ ਇਸ ਮਾਮਲੇ ‘ਚ ਕੋਈ ਸਖ਼ਤ ਕਦਮ ਚੁੱਕਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਢੱਡਰੀਆਂਵਾਲਾ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਲੈ ਕੇ ਕਿਸੇ ਹੋਰ ਏਜੰਸੀ ਨੂੰ ਦੇਣ ਦੀ ਪਟੀਸ਼ਨ ਰੱਦ

Next Post

CMO ਦਫਤਰ ਅੱਗੇ ਲੱਕੜਾਂ ਦੀ ਚਿਖਾ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਸਿਹਤ ਵਿਭਾਗ ਦੇ ਸਾਬਕਾ ਮੁਲਾਜ਼ਮ ਦਾ ਡੀਸੀ ਨੇ ਲਿਆ ਨੋਟਿਸ… ਅਧਿਕਾਰੀਆਂ ਨੂੰ ਦਿੱਤੇ ਸੁਣਵਾਈ ਦੇ ਹੁਕਮ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
CMO ਦਫਤਰ ਅੱਗੇ ਲੱਕੜਾਂ ਦੀ ਚਿਖਾ ‘ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਸਿਹਤ ਵਿਭਾਗ ਦੇ ਸਾਬਕਾ ਮੁਲਾਜ਼ਮ ਦਾ ਡੀਸੀ ਨੇ ਲਿਆ ਨੋਟਿਸ… ਅਧਿਕਾਰੀਆਂ ਨੂੰ ਦਿੱਤੇ ਸੁਣਵਾਈ ਦੇ ਹੁਕਮ

CMO ਦਫਤਰ ਅੱਗੇ ਲੱਕੜਾਂ ਦੀ ਚਿਖਾ 'ਤੇ ਬੈਠ ਕੇ ਪ੍ਰਦਰਸ਼ਨ ਕਰ ਰਹੇ ਸਿਹਤ ਵਿਭਾਗ ਦੇ ਸਾਬਕਾ ਮੁਲਾਜ਼ਮ ਦਾ ਡੀਸੀ ਨੇ ਲਿਆ ਨੋਟਿਸ… ਅਧਿਕਾਰੀਆਂ ਨੂੰ ਦਿੱਤੇ ਸੁਣਵਾਈ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend