Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਟਿਆਲਾ, ਲੁਧਿਆਣਾ, ਜਲੰਧਰ ‘ਚ aap ਦੀ ਝੰਡੀ..ਫਗਵਾੜਾ, ਅੰਮ੍ਰਿਤਸਰ ‘ਚ ਕਾਂਗਰਸ ਮਜ਼ਬੂਤ…ਪੜ੍ਹੋ ਨਗਰ ਨਿਗਮਾਂ ਦੇ ਨਤੀਜੇ

Nirmal Pandori by Nirmal Pandori
12/22/2024
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਦਸੰਬਰ, Gee98 news service

-ਪੰਜਾਬ ਦੀਆਂ ਨਗਰ ਨਿਗਮਾਂ ਦੇ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮਿਲੀ ਜੁਲੀ ਸਫਲਤਾ ਪ੍ਰਾਪਤ ਹੋਈ ਹੈ। ਮਾਝੇ ਦੁਆਬੇ ਵਿੱਚ ਕਾਂਗਰਸ ਨੇ ਆਪਣੀ ਹੋਂਦ ਦਾ ਚੰਗਾ ਅਹਿਸਾਸ ਕਰਵਾਇਆ ਹੈ। ਪੰਜ ਨਗਰ ਨਿਗਮਾਂ ਦੀਆਂ ਚੋਣਾਂ ‘ਚ ਆਪ ਅਤੇ ਕਾਂਗਰਸ ਦੇ ਵਿੱਚ ਸਿੱਧਾ ਮੁਕਾਬਲਾ ਦੇਖਣ ਨੂੰ ਮਿਲਿਆ ਜਦਕਿ ਭਾਜਪਾ ਤੇ ਅਕਾਲੀ ਦਲ ਦੇ ਹੱਥ ਜ਼ਿਕਰਯੋਗ ਸਫਲਤਾ ਨਹੀਂ ਲੱਗੀ। ਜੇਕਰ ਗੱਲ ਕਰੀਏ ਫਗਵਾੜਾ ਦੇ ਚੋਣ ਨਤੀਜਿਆਂ ਦੀ ਤਾਂ ਫਗਵਾੜਾ ਦੇ 50 ਵਾਰਡਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 22 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨੇ 12 ਸੀਟਾਂ ਜਿੱਤੀਆਂ, ਜਦਕਿ ਭਾਜਪਾ ਨੇ 5 ਵਾਰਡ ਜਿੱਤੇ। ਅਕਾਲੀ ਦਲ ਨੇ 2, ਬਸਪਾ ਨੇ 1 ਅਤੇ 3 ਆਜ਼ਾਦ ਉਮੀਦਵਾਰ ਜਿੱਤੇ। ਭਾਵੇਂ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਪਰ ਮੇਅਰ ਦੇ ਅਹੁਦੇ ਲਈ ਕਾਂਗਰਸ ਨੂੰ ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦਾ ਸਮਰਥਨ ਹਾਸਲ ਕਰਨਾ ਜ਼ਰੂਰੀ ਹੋਵੇਗਾ।ਪੰਜਾਬ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ‘ਚੋਂ ਆਮ ਆਦਮੀ ਪਾਰਟੀ ਨੇ 41 ਵਾਰਡਾਂ ‘ਤੇ ਜਿੱਤ ਹਾਸਲ ਕਰਕੇ ਲੀਡ ਹਾਸਲ ਕੀਤੀ ਹੈ। ਕਾਂਗਰਸ ਨੇ 30 ਵਾਰਡਾਂ ਤੇ ਭਾਜਪਾ ਨੇ 19 ਵਾਰਡਾਂ ‘ਤੇ ਜਿੱਤ ਹਾਸਲ ਕੀਤੀ। ਅਕਾਲੀ ਦਲ ਨੂੰ ਸਿਰਫ਼ 2 ਸੀਟਾਂ ਮਿਲੀਆਂ, ਜਦਕਿ 3 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ। ਆਪ ਦਾ ਲੁਧਿਆਣਾ ਦਾ ਮੇਅਰ ਬਣਨਾ ਤੈਅ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪਟਿਆਲਾ ਦੇ 53 ਵਾਰਡਾਂ ‘ਚ 45 ਸੀਟਾਂ ‘ਤੇ ਕਬਜ਼ਾ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ। ਭਾਜਪਾ ਨੂੰ 4 ਅਤੇ ਕਾਂਗਰਸ ਅਤੇ ਅਕਾਲੀ ਦਲ ਨੂੰ 2-2 ਸੀਟਾਂ ਮਿਲੀਆਂ ਹਨ। 7 ਵਾਰਡਾਂ ਵਿੱਚ ਚੋਣਾਂ ਨਹੀਂ ਹੋਈਆਂ, ਪਰ ਇਹ ਤੈਅ ਹੈ ਕਿ ਇੱਥੇ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ, ਕਿਉਂਕਿ ਉਨ੍ਹਾਂ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਅੰਮ੍ਰਿਤਸਰ ਦੇ 85 ਵਾਰਡਾਂ ਵਿੱਚੋਂ ਕਾਂਗਰਸ ਨੇ 43 ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਆਪਣਾ ਦਬਦਬਾ ਕਾਇਮ ਰੱਖਿਆ। ਆਮ ਆਦਮੀ ਪਾਰਟੀ ਨੂੰ 24, ਭਾਜਪਾ ਨੂੰ 9 ਅਤੇ ਅਕਾਲੀ ਦਲ ਨੂੰ 4 ਸੀਟਾਂ ਮਿਲੀਆਂ ਹਨ। 5 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ। ਇੱਥੇ ਕਾਂਗਰਸ ਨੂੰ ਸਪੱਸ਼ਟ ਲੀਡ ਮਿਲੀ ਹੈ ਅਤੇ ਉਨ੍ਹਾਂ ਦਾ ਮੇਅਰ ਬਣਨਾ ਲਗਭਗ ਤੈਅ ਹੈ। ਜਲੰਧਰ ਦੇ 85 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ 38, ਕਾਂਗਰਸ ਨੇ 25, ਭਾਜਪਾ 19, ਬਸਪਾ 1, ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ। ਇੱਥੇ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਹੈ। ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦਾ ਸਮਰਥਨ ਹੀ ਮੇਅਰ ਦੇ ਅਹੁਦੇ ਦਾ ਫੈਸਲਾ ਕਰੇਗਾ। ਜਿੱਥੇ ਪਟਿਆਲਾ ਅਤੇ ਲੁਧਿਆਣਾ ਵਿੱਚ ਆਪ ਦਾ ਮੇਅਰ ਬਣਨਾ ਤੈਅ ਹੈ, ਉਥੇ ਹੀ ਅੰਮ੍ਰਿਤਸਰ ਵਿੱਚ ਕਾਂਗਰਸ ਦਾ ਮੇਅਰ ਬਣਨਾ ਤੈਅ ਹੈ। ਫਗਵਾੜਾ ਅਤੇ ਜਲੰਧਰ ਵਿੱਚ ਆਜ਼ਾਦ ਅਤੇ ਹੋਰ ਛੋਟੀਆਂ ਪਾਰਟੀਆਂ ਦੇ ਸਮਰਥਨ ਨਾਲ ਹੀ ਮੇਅਰ ਦੀ ਚੋਣ ਹੋ ਸਕਦੀ ਹੈ। ਇਨ੍ਹਾਂ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਪੰਜਾਬ ਦੀ ਸਥਾਨਕ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਅਜੇ ਵੀ ਪ੍ਰਮੁੱਖ ਖਿਡਾਰੀ ਬਣੀਆਂ ਹੋਈਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੜ੍ਹੋ…ਨਗਰ ਪੰਚਾਇਤ ਹੰਡਿਆਇਆ ਦੇ ਚੋਣ ਨਤੀਜੇ…ਕਿਹੜੇ ਵਾਰਡ ‘ਚੋਂ ਕੌਣ ਜਿੱਤਿਆ

Next Post

…ਸੰਗਰੂਰ ਵਾਲਿਆਂ ਨੇ ਜਲੇਬੀਆਂ ‘ਚ ਲੂਣ ਭੁੱਕਤਾ..ਰਾਜਧਾਨੀ ‘ਚ ਹਕੂਮਤ ਦੀ ਕਰਾਰੀ ਹਾਰ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
…ਸੰਗਰੂਰ ਵਾਲਿਆਂ ਨੇ ਜਲੇਬੀਆਂ ‘ਚ ਲੂਣ ਭੁੱਕਤਾ..ਰਾਜਧਾਨੀ ‘ਚ ਹਕੂਮਤ ਦੀ ਕਰਾਰੀ ਹਾਰ….!

…ਸੰਗਰੂਰ ਵਾਲਿਆਂ ਨੇ ਜਲੇਬੀਆਂ 'ਚ ਲੂਣ ਭੁੱਕਤਾ..ਰਾਜਧਾਨੀ 'ਚ ਹਕੂਮਤ ਦੀ ਕਰਾਰੀ ਹਾਰ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend