Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੇਗ਼ਮ ਨੂੰ ਲੋਕਾਂ ਨੇ ਨਹੀਂ ਹਰਾਇਆ ਸਗੋਂ ਇਹ ਤਾਂ “ਆਪਣਿਆਂ” ਨੇ ਹੀ ਮੀਆਂ ਜੀ ਨੂੰ ਸ਼ੀਸ਼ਾ ਦਿਖਾਇਆ…!

Nirmal Pandori by Nirmal Pandori
12/22/2024
in ਪੰਜਾਬ
Reading Time: 1 min read
A A
0
ਬੇਗ਼ਮ ਨੂੰ ਲੋਕਾਂ ਨੇ ਨਹੀਂ ਹਰਾਇਆ ਸਗੋਂ ਇਹ ਤਾਂ “ਆਪਣਿਆਂ” ਨੇ ਹੀ ਮੀਆਂ ਜੀ ਨੂੰ ਸ਼ੀਸ਼ਾ ਦਿਖਾਇਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਦਸੰਬਰ, Gee98 news service

-ਪੰਜਾਬ ‘ਚ ਬੀਤੇ ਕੱਲ੍ਹ ਸੰਪੰਨ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਦੇ ਕਈ ਦਿਲਚਸਪ ਪੱਖ ਅਜਿਹੇ ਸਾਹਮਣੇ ਆਏ ਹਨ ਜਿਹੜੇ ਪੰਜਾਬ ਦੀ ਰਾਜਨੀਤੀ ਨਾਲ ਹਮੇਸ਼ਾ ਜੁੜੇ ਰਹਿਣਗੇ। ਇਹ ਪਹਿਲੀ ਵਾਰ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਦੇ ਵੋਟਰਾਂ ਨੇ ਸੱਤਾਧਾਰੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਦਿੱਤਾ ਜਦਕਿ ਪਟਿਆਲਾ ‘ਚ ਸੱਤਾਧਾਰੀ ਪਾਰਟੀ ਨੂੰ ਬਹੁਮਤ ਮਿਲਿਆ ਹੈ। ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ‘ਚ ਆਮ ਆਦਮੀ ਪਾਰਟੀ ਜਾਂ ਕਾਂਗਰਸ ਆਪਣੇ ਪੱਧਰ ‘ਤੇ ਮੇਅਰ ਬਣਾਉਣ ਲਈ ਲੋੜੀਦੀਆਂ ਸੀਟਾਂ ਪ੍ਰਾਪਤ ਨਹੀਂ ਕਰ ਸਕੇ। ‌ ਨਗਰ ਨਿਗਮ ਦੀਆਂ ਚੋਣਾਂ ‘ਚ ਇੱਕ ਦੂਜੇ ਨੂੰ ਰੱਜ ਕੇ ਭੰਡਣ ਵਾਲੇ ਕਾਂਗਰਸੀ ਅਤੇ ਆਪ ਆਗੂ ਹੁਣ ਮੇਅਰ ਦੀ ਚੋਣ ਵਿੱਚ ਇੱਕ ਦੂਜੇ ਨਾਲ ਜੱਫੀਆਂ ਪਾਉਂਦੇ ਦੇਖੇ ਜਾਣਗੇ ਕਿਉਂਕਿ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਵਿੱਚ ਬਿਨਾਂ ਗੱਠਜੋੜ ਤੋਂ ਕਿਸੇ ਪਾਰਟੀ ਦਾ ਮੇਅਰ ਨਹੀਂ ਚੁਣਿਆ ਜਾ ਸਕੇਗਾ। ‌ਇਨਾਂ ਵੱਡੇ ਸ਼ਹਿਰਾਂ ਵਿੱਚ ਆਪ ਅਤੇ ਕਾਂਗਰਸ ਚੰਡੀਗੜ੍ਹ ਵਾਲੀ ਰਣਨੀਤੀ ਅਨੁਸਾਰ ਅੱਗੇ ਵਧਣਗੀਆਂ। ਉੰਝ ਭਾਵੇਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ‘ਚ ਦੋਵੇਂ ਪਾਰਟੀਆਂ ਆਹਮੋ ਸਾਹਮਣੇ ਹਨ ਅਤੇ ਇੱਕ ਦੂਜੇ ਨੂੰ ਰੱਜ ਕੇ ਭੰਡਣਾ ਵੀ ਸ਼ੁਰੂ ਕਰ ਦਿੱਤਾ ਹੈ ਪ੍ਰੰਤੂ ਪੰਜਾਬ ‘ਚ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੀਆਂ ਸਥਾਨਕ ਸੰਸਥਾਵਾਂ ‘ਤੇ ਕਬਜ਼ਾ ਕਰਨ ਦੀ ਖ਼ਾਤਰ ਆਪ ਅਤੇ ਕਾਂਗਰਸ ਬਗਲਗੀਰ ਹੋਣਗੀਆਂ। ਇਹਨਾਂ ਚੋਣਾਂ ਦਾ ਇੱਕ ਦੂਜਾ ਦਿਲਚਸਪ ਪੱਖ ਇਹ ਵੀ ਸਾਹਮਣੇ ਆਇਆ ਹੈ ਕਿ ਲੁਧਿਆਣਾ ਦੇ ਵੋਟਰਾਂ ਨੇ ਲੁਧਿਆਣਾ ਦੇ ਕੁਝ ਆਪਣੇ ਆਪ ਨੂੰ ਧਾਕੜ ਸ਼ੋਅ ਕਰਨ ਵਾਲੇ ਨੇਤਾਵਾਂ ਨੂੰ ਉਹਨਾਂ ਦੀ ਔਕਾਤ ਦਿਖਾਉਂਦੇ ਹੋਏ ਉਹਨਾਂ ਦੀਆਂ ਘਰਵਾਲੀਆਂ ਨੂੰ ਚੋਣ ਹਰਾ ਦਿੱਤੀ ਹੈ। ਲੁਧਿਆਣਾ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ 168 ਵੋਟਾਂ ਨਾਲ ਹਾਰ ਗਈ। ਲੁਧਿਆਣਾ ਨਿਗਮ ਚੋਣਾਂ ਵਿੱਚ ਆਪ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਦੀ ਪਤਨੀ ਮੀਨੂੰ ਪਰਾਸ਼ਰ 574 ਵੋਟਾਂ ਨਾਲ ਚੋਣ ਹਾਰ ਗਏ ਸਨ ਅਤੇ ਗੁਰਪ੍ਰੀਤ ਗੋਗੀ ਦੀ ਪਤਨੀ ਸੁਖਚੈਨ ਬੱਸੀ 86 ਵੋਟਾਂ ਨਾਲ ਚੋਣ ਹਾਰ ਗਏ ਸਨ। ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਦੀ ਹਾਰ ਬਾਰੇ ਤਾਂ ਕਿਹਾ ਜਾ ਸਕਦਾ ਹੈ ਕਿ ਆਸ਼ੂ ‘ਤੇ ਘਪਲੇ ਦੇ ਵੱਡੇ ਦੋਸ਼ ਲੱਗੇ ਹਨ ਜਿਹਨਾਂ ‘ਚੋਂ ਬਾਹਰ ਨਿਕਲਣ ਦੇ ਲਈ ਅਜੇ ਸਮਾਂ ਲੱਗੇਗਾ ਪ੍ਰੰਤੂ ਆਪ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਨੂੰ ਇਹ ਹਾਰ ਜਲਦੀ ਹਜ਼ਮ ਨਹੀਂ ਹੋਵੇਗੀ ਕਿਉਂਕਿ ਮੀਆਂ ਜੀ ਦੀ ਹਕੂਮਤ ‘ਚ ਬੇਗਮ ਚੋਣ ਹਾਰ ਜਾਵੇ ਤਾਂ ਇਹ ਚਰਚਾ ਲੰਮਾ ਸਮਾਂ ਹੁੰਦੀ ਰਹੇਗੀ। ਵੈਸੇ ਵੀ ਉਕਤ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਦੇ ਟਕਸਾਲੀ ਵਰਕਰਾਂ, ਆਗੂਆਂ ਦੀਆਂ ਟਿਕਟਾਂ ਕੱਟ ਕੇ ਆਪਣੀਆਂ ਬੇਗਮਾਂ ਨੂੰ ਟਿਕਟਾਂ ਨਾਲ ਨਿਵਾਜਿਆ ਸੀ ਪਰੰਤੂ ਇਸ ਦੇ ਬਾਵਜੂਦ ਵੀ ਉਕਤ ਵਿਧਾਇਕ ਆਪਣੀ ਇੱਜ਼ਤ ਬਚਾਉਣ ਵਿੱਚ ਕਾਮਯਾਬ ਨਾ ਹੋ ਸਕੇ। ਚਰਚਾ ਇਹ ਵੀ ਹੈ ਕਿ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਦੀ ਹਾਰ ਵਿੱਚ ਬਰਨਾਲੇ ਵਾਲੇ ਗੁਰਦੀਪ ਸਿੰਘ ਬਾਠ ਫੈਕਟਰ ਦਾ ਵੀ ਕਾਫੀ ਵੱਡਾ ਹੱਥ ਰਿਹਾ ਹੈ ਭਾਵ ਕਿ ਪੰਜਾਬ ‘ਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਲੁਧਿਆਣਾ ‘ਚ ਆਪੋ ਆਪਣੇ ਵਾਰਡਾਂ ਵਿੱਚ ਐਮਸੀ ਦੀ ਤਿਆਰੀ ਕਰ ਰਹੇ ਆਗੂਆਂ ਦੀ ਟਿਕਟ ਜਦ ਬੇਗਮਾਂ ਦੀ ਝੋਲੀ ਵਿੱਚ ਪਾ ਦਿੱਤੀ ਗਈ ਤਾਂ ਇਹਨਾਂ ਆਗੂਆਂ ਨੇ ਹੀ ਮੀਆਂ ਜੀ (ਵਿਧਾਇਕਾਂ) ਨੂੰ ਸ਼ੀਸ਼ਾ ਦਿਖਾਇਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਸੰਗਰੂਰ ਵਾਲਿਆਂ ਨੇ ਜਲੇਬੀਆਂ ‘ਚ ਲੂਣ ਭੁੱਕਤਾ..ਰਾਜਧਾਨੀ ‘ਚ ਹਕੂਮਤ ਦੀ ਕਰਾਰੀ ਹਾਰ….!

Next Post

AAP MLA ਦੀ ਸ਼ਿਕਾਇਤ ‘ਤੇ SSP ਨੇ SHO ਕੀਤਾ ਮੁਅੱਤਲ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਇਹ ਪੰਜਾਬ ਪੁਲਿਸ ਆਂ…ਪੂਰੀ ਪਾਵਰਫੁੱਲ…ਸੀਐਮ ਭਗਵੰਤ ਮਾਨ ਦੇ ਹੁਕਮਾਂ ਦੀ ਵੀ ਨਹੀਂ ਕੋਈ ਪਰਵਾਹ…!

AAP MLA ਦੀ ਸ਼ਿਕਾਇਤ 'ਤੇ SSP ਨੇ SHO ਕੀਤਾ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend