Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕ ਯੂਨੀਅਨ ਦੇ ਪ੍ਰਧਾਨ ‘ਤੇ ਕਤਲ ਦਾ ਮੁਕੱਦਮਾ ਦਰਜ…12 ਬੋਰ ਦੀ ਰਾਈਫਲ ਨਾਲ ਚਲਾਈ ਗੋਲੀ

Nirmal Pandori by Nirmal Pandori
12/25/2024
in ਪੰਜਾਬ
Reading Time: 1 min read
A A
0
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਦਸੰਬਰ, Gee98 news service

-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ‘ਤੇ ਇੱਕ ਨੌਜਵਾਨ ਦੇ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ। ਇਹ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੋਪਾਰਾਏ ਕਲਾਂ ਨਾਲ ਸੰਬੰਧਿਤ ਹੈ, ਜਿੱਥੇ ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਵਲੋਂ ਬੀਤੀ ਰਾਤ ਗੋਲੀ ਮਾਰ ਕੇ ਇਕ ਨੌਜਵਾਨ ਗੁਰਮੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਸਾਬਕਾ ਸਰਪੰਚ, ਪਿੰਡ ਬੋਪਾਰਾਏ ਕਲਾਂ ਦਾ ਕਤਲ ਕਰ ਦਿੱਤਾ ਗਿਆ ਹੈ।‌ ਪੁਲਿਸ ਨੂੰ ਲਿਖਵਾਏ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਅਮਨਦੀਪ ਸਿੰਘ ਪੁੱਤਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9:30 ਵਜੇ ਮੇਰਾ ਵੱਡਾ ਭਰਾ ਗੁਰਮੀਤ ਸਿੰਘ ਬਾਹਰ ਗਲੀ ਵਿਚ ਗਿਆ ਸੀ, ਥੋੜ੍ਹੀ ਦੇਰ ਬਾਅਦ ਉਨ੍ਹਾਂ ਗਲੀ ਵਿਚ ਰੌਲੇ ਦੀ ਆਵਾਜ਼ ਸੁਣੀ। ਅਮਨਦੀਪ ਸਿੰਘ ਨੇ ਆਪਣੇ ਘਰੋਂ ਬਾਹਰ ਜਾ ਕੇ ਵੇਖਿਆ ਤਾਂ ਸਾਬਕਾ ਸਰਪੰਚ ਬਖਸ਼ੀਸ਼ ਸਿੰਘ ਦੇ ਘਰ ਦੇ ਸਾਹਮਣੇ ਰੌਲਾ ਪੈ ਰਿਹਾ ਸੀ। ਉਹ ਜਦੋਂ ਕੋਲ ਗਿਆ ਤਾਂ ਉਸਨੇ ਦੇਖਿਆ ਕਿ ਸਤਬੀਰ ਸਿੰਘ ਬੋਪਾਰਾਏ ਪੁੱਤਰ ਦਵਿੰਦਰ ਸਿੰਘ ਦੇ ਹੱਥ ਵਿਚ 12 ਬੋਰ ਦੀ ਰਾਇਫਲ ਸੀ, ਜਦੋਂ ਕਿ ਕੁਲਵੰਤ ਸਿੰਘ ਪੁੱਤਰ ਦਰਸ਼ਨ ਸਿੰਘ, ਤਨਮਨਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਸਿਮਰਨਜੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੇ ਹੱਥਾਂ ਵਿਚ ਡਾਂਗਾਂ ਸਨ ਅਤੇ ਉਹ ਉਸ ਦੇ ਭਰਾ ਗੁਰਮੀਤ ਸਿੰਘ ਨਾਲ ਗਾਲੀ ਗਲੋਚ ਕਰ ਰਹੇ ਸਨ। ਉਸ ਨੇ ਕਿਹਾ ਕਿ ਉਸ ਦੇ ਸਾਹਮਣੇ ਹੀ ਸਤਬੀਰ ਸਿੰਘ ਨੇ 12 ਬੋਰ ਦੀ ਰਾਇਫਲ ਨਾਲ ਉਸ ਦੇ ਭਰਾ ਗੁਰਮੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਕਤ ਵਿਅਕਤੀਆਂ ਨੇ ਮੇਰੇ ‘ਤੇ ਵੀ ਡਾਂਗਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸਨੇ ਰੌਲਾ ਪਾਇਆ ਤਾਂ ਦੋਸ਼ੀ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਕਿਹਾ ਕਿ ਦੋਸ਼ੀਆਂ ਵਲੋਂ ਵੋਟਾਂ ਦੀ ਰੰਜਸ਼ ਰੱਖੀ ਜਾ ਰਹੀ ਸੀ, ਕਿਉਂਕਿ ਉਨ੍ਹਾਂ ਨੇ ਸਰਪੰਚੀ ਵਿਚ ਦੂਸਰੀ ਧਿਰ ਦੀ ਮਦਦ ਕੀਤੀ ਸੀ। ਪੁਲਿਸ ਥਾਣਾ ਲੋਪੋਕੇ ਨੇ ਅਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਚਾਰਾਂ ਦੋਸ਼ੀਆਂ ਦੇ ਖਿਲਾਫ਼ ਧਾਰਾ 103,115 (2),118 (1), 191(3 ),190,25, 27 ਅਧੀਨ ਮੁਕਦਮਾ ਦਰਜ ਕਰ ਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਸਰਕਾਰ ਤੇ ਪੁਲਿਸ ਨੂੰ ਧਮਕੀ… ਖਮਿਆਜ਼ਾ ਭੁਗਤਣਾ ਪਵੇਗਾ, ਤਿੰਨ ਨੌਜਵਾਨਾਂ ਦੇ ਯੂਪੀ ‘ਚ ਹੋਏ ਐਨਕਾਉਂਟਰ ਦਾ ਮਾਮਲਾ

Next Post

ਜ਼ਰੂਰੀ ਖ਼ਬਰ…ਬਦਲ ਗਏ ਹਨ ਹਵਾਈ ਯਾਤਰਾ ਦੌਰਾਨ “ਹੈਂਡ ਬੈਗ” ਦੇ ਨਿਯਮ…ਹੁਣ ਕਿੰਨਾ ਭਾਰ ਲਿਜਾ ਸਕੋਗੇ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਜ਼ਰੂਰੀ ਖ਼ਬਰ…ਬਦਲ ਗਏ ਹਨ ਹਵਾਈ ਯਾਤਰਾ ਦੌਰਾਨ “ਹੈਂਡ ਬੈਗ” ਦੇ ਨਿਯਮ…ਹੁਣ ਕਿੰਨਾ ਭਾਰ ਲਿਜਾ ਸਕੋਗੇ…ਪੜ੍ਹੋ ਖ਼ਬਰ

ਜ਼ਰੂਰੀ ਖ਼ਬਰ…ਬਦਲ ਗਏ ਹਨ ਹਵਾਈ ਯਾਤਰਾ ਦੌਰਾਨ "ਹੈਂਡ ਬੈਗ" ਦੇ ਨਿਯਮ…ਹੁਣ ਕਿੰਨਾ ਭਾਰ ਲਿਜਾ ਸਕੋਗੇ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend