Gee 98News

…ਅਕਾਲੀ ਕੌਂਸਲਰ ‘ਤੇ ਪਹਿਲਾਂ ਅਗਵਾ ਦਾ ਪਰਚਾ ਦਰਜ ਹੋਇਆ, ਫੇਰ aap ਆਗੂ ਉਹਦੇ ਘਰੇ ‘ਝਾੜੂ’ ਲੈ ਕੇ ਚਲੇ ਗਏ…ਵਿਚਾਰੇ ਨੇ…!

-ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤੇ ਕੌਂਸਲਰ ਚਤਰਵੀਰ ਸਿੰਘ ਉਰਫ਼ ਕਮਲ ਅਰੋੜਾ ‌ ਦੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਕਹਾਣੀ ਸਬੰਧੀ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ‌ ਦਰਅਸਲ ਚਤੁਰਵੀਰ ਸਿੰਘ ਨੂੰ ਪੁਲਿਸ ਦੇ ਡੰਡੇ ਦੇ ਜ਼ੋਰ ‘ਤੇ ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਣ ਲਈ ਮਜ਼ਬੂਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੌਂਸਲਰ ਬਣਨ ਤੋਂ ਬਾਅਦ ਚਤੁਰਵੀਰ ਸਿੰਘ ਨੂੰ ਪੁਲਿਸ ਵੱਲੋਂ ਅਗਵਾ ਦੇ ਇਕ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੌਂਸਲਰ ਚਤਰਵੀਰ ਸਿੰਘ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ। ‌ਸੂਤਰਾਂ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਜੇ ਗਾਂਧੀ ਕਲੋਨੀ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਰਾਕੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਸੀ। ਰਕੇਸ਼ ਕੁਮਾਰ ਵਲੋਂ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਦੋਸ਼ ਲਗਾਇਆ ਸੀ ਕਿ ਉਸ ਨੂੰ ਚੋਣਾਂ ਦੇ ਨਤੀਜੇ ‘ਤੇ ਤੁਰੰਤ ਬਾਅਦ ਪਰਮਿੰਦਰ ਸਿੰਘ , ਹਰਵਿੰਦਰ ਸਿੰਘ ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਕਮਲ ਅਰੋੜਾ ਦੀ ਸ਼ਹਿ ‘ਤੇ ਅਗਵਾ ਕਰ ਲਿਆ ਸੀ ਤੇ ਇਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਸ ਨੂੰ ਛੱਡ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿੱਚ ਜਦੋਂ ਕਮਲ ਅਰੋੜਾ ਨੂੰ ਨਾਮਜ਼ਦ ਕੀਤਾ ਗਿਆ ਤਾਂ ਇਸ ਦੌਰਾਨ ਕੁੱਝ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਉਸ ਨਾਲ ਸੰਪਰਕ ਕੀਤਾ ਗਿਆ ਤੇ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ, ਜਿਸ ਤੋਂ ਬਾਅਦ ਕਥਿਤ ਤੌਰ ‘ਤੇ ਦਬਾਅ ‘ਚ ਆਏ ਕਮਲ ਅਰੋੜਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਗਿਆ ਸੀ। ਪਹਿਲਾਂ ਪੁਲਿਸ ਵੱਲੋਂ ਚਤੁਰਵੀਰ ਸਿੰਘ ‘ਤੇ ਗ੍ਰਿਫਤਾਰੀ ਲਈ ਦਬਾਅ ਬਣਾਇਆ ਗਿਆ ਪ੍ਰੰਤੂ ਹੁਣ ਜਦੋਂ ਉਹ ਆਪ ‘ਚ ਸ਼ਾਮਿਲ ਹੋ ਗਿਆ ਤਾਂ ਪੁਲਿਸ ਅਧਿਕਾਰੀ ਉਸ ਖ਼ਿਲਾਫ਼ ਦਰਜ ਹੋਏ ਮਾਮਲੇ ਦੀ ਜਾਂਚ ਦੀ ਗੱਲ ਕਹਿ ਰਹੇ ਹਨ।

error: Content is protected !!