Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਵਿਖੇ ਕਿਸਾਨਾਂ ਨਾਲ ਭਰੀ ਬੱਸ ਪਲਟੀ…ਤਿੰਨ ਕਿਸਾਨਾਂ ਦੀ ਮੌਤ ਤੇ 35 ਤੋਂ ਵਧੇਰੇ ਸਖ਼ਤ ਜ਼ਖਮੀ

Nirmal Pandori by Nirmal Pandori
01/04/2025
in ਪੰਜਾਬ
Reading Time: 1 min read
A A
0
ਬਰਨਾਲਾ ਵਿਖੇ ਕਿਸਾਨਾਂ ਨਾਲ ਭਰੀ ਬੱਸ ਪਲਟੀ…ਤਿੰਨ ਕਿਸਾਨਾਂ ਦੀ ਮੌਤ ਤੇ 35 ਤੋਂ ਵਧੇਰੇ ਸਖ਼ਤ ਜ਼ਖਮੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 4 ਜਨਵਰੀ ( ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ‌ਕਿਸਾਨਾਂ ਨਾਲ ਭਰੀ ਇੱਕ ਬੱਸ ਪਲਟਣ ਕਰਕੇ ਤਿੰਨ ਕਿਸਾਨਾਂ ਦੀ ਮੌਤ ਅਤੇ 35 ਤੋਂ ਵਧੇਰੇ ਕਿਸਾਨਾਂ ਦੇ ਜ਼ਖਮੀ ਹੋਣ ਦੇ ਦੁਖਦਾਈ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‌ ਬਠਿੰਡਾ ਜਿਲੇ ਦੇ ਕਸਬਾ ਭਗਤਾ ਭਾਈਕਾ ਦੇ ਨੇੜੇ ਪਿੰਡ ਕੋਠਾ ਗੁਰੂ ਤੋਂ ਬੀਕੇਯੂ ਉਗਰਾਹਾਂ ਦੀ ਜਥੇਬੰਦੀ ਦੇ ਵਰਕਰ ‌ ਇੱਕ ਬੱਸ ਵਿੱਚ ਸਵਾਰ ਹੋ ਕੇ ਹਰਿਆਣਾ ਦੇ ਕਸਬਾ ਟੋਹਾਣਾ ਵਿਖੇ ਹੋ ਰਹੀ ਸੰਯੁਕਤ ਕਿਸਾਨ ਮੋਰਚਾ ਦੀ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਕਿਸਾਨਾਂ ਦੀ ਇਹ ਬੱਸ ਬਠਿੰਡਾ ਚੰਡੀਗੜ੍ਹ ਰੋਡ ਬਰਨਾਲਾ ਬਾਈਪਾਸ ਪੁੱਜੀ ਤਾਂ ਗਹਿਰੀ ਧੁੰਦ ਹੋਣ ਕਾਰਨ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਪਿੰਡ ਕੋਠਾ ਗੁਰੂ ਨਾਲ ਸਬੰਧਿਤ ਤਿੰਨ ਕਿਸਾਨ ਮਹਿਲਾਵਾਂ‌ ਬਲਵੀਰ ਕੌਰ ਪਤਨੀ ਬੰਤ ਸਿੰਘ,ਸਰਬਜੀਤ ਕੌਰ ਪਤਨੀ ਸੁੱਖਾ ਸਿੰਘ ਅਤੇ ਜਸਵੀਰ ਕੌਰ ਪਤਨੀ ਜੀਤ ਸਿੰਘ ਦੀ ਮੌਤ ਹੋ ਗਈ ਅਤੇ 35 ਤੋਂ ਵਧੇਰੇ ਕਿਸਾਨ ਸਖ਼ਤ ਜ਼ਖਮੀ ਹੋ ਗਏ। ਮੌਕੇ ‘ਤੇ ਪੁੱਜੇ ਲੋਕਾਂ ਨੇ ਜ਼ਖਮੀਆਂ ਨੂੰ ਸਿਵਿਲ ਹਸਪਤਾਲ ਬਰਨਾਲਾ ਪੁੱਜਦਾ ਕੀਤਾ, ਜਿੱਥੋਂ 15 ਦੇ ਕਰੀਬ ਗੰਭੀਰ ਜ਼ਖਮੀਆਂ ਨੂੰ ਏਮਜ ਬਠਿੰਡਾ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕੀਤਾ ਗਿਆ। ਕਿਸਾਨਾਂ ਨਾਲ ਭਰੀ ਬੱਸ ਨਾਲ ਹੋਏ ਹਾਦਸੇ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਸੋਸ਼ਲ ਮੀਡੀਆ ‘ਤੇ ਫੈਲੀ ਜਿਸ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸਿਵਿਲ ਹਸਪਤਾਲ ਬਰਨਾਲਾ ਵਿਖੇ ਪੁੱਜਣੇ ਸ਼ੁਰੂ ਹੋ ਗਏ। ਸਿਵਲ ਹਸਪਤਾਲ ਬਰਨਾਲਾ ਵਿਖੇ ਐਸਐਮਓ ਡਾਕਟਰ ਜੋਤੀ ਕੌਸਲ ਦੀ ਅਗਵਾਈ ਹੇਠ ਡਾਕਟਰਾਂ ਅਤੇ ਮੈਡੀਕਲ ਸਟਾਫ ਨੇ ਜ਼ਖਮੀਆਂ ਦਾ ਤਨਦੇਹੀ ਨਾਲ ਇਲਾਜ ਕੀਤਾ ਅਤੇ ਗੰਭੀਰ ਜ਼ਖਮੀਆਂ ਨੂੰ ਜਲਦੀ ਨਾਲ ਰੈਫਰ ਕੀਤਾ। ‌ ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਐਂਬੂਲੈਂਸ ਗੱਡੀਆਂ ਸਿਵਲ ਹਸਪਤਾਲ ਬਰਨਾਲਾ ਪੁੱਜੀਆਂ ਤੇ ਜ਼ਖਮੀਆਂ ਨੂੰ ਲੈ ਕੇ ਬਠਿੰਡਾ ਅਤੇ ਫਰੀਦਕੋਟ ਲਈ ਰਵਾਨਾ ਹੋਈਆਂ। ਇਸ ਮੌਕੇ ਪ੍ਰਸ਼ਾਸਨ ਵੱਲੋਂ ਐਸਡੀਐਮ ਸ੍ਰੀ ਰਿਸ਼ਵ ਬਾਂਸਲ ਤੇ ਤਹਿਸੀਲਦਾਰ ਰਕੇਸ਼ ਕੁਮਾਰ ਗਰਗ ਵੀ ਮੌਕੇ ‘ਤੇ ਪੁੱਜੇ ਹੋਏ ਸਨ। ‌ ਇਸ ਹਾਦਸੇ ਬਾਰੇ ਪਤਾ ਲੱਗਦੇ ਹੀ ਸ਼ਹਿਰ ਦੀਆਂ ਸਮਾਜਸੇਵੀ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਖਮੀਆਂ ਅਤੇ ਉਨਾਂ ਦੇ ਵਾਰਸਾਂ ਲਈ ਲੰਗਰ ਅਤੇ ਚਾਹ ਬਰੈੱਡਾਂ ਦਾ ਪ੍ਰਬੰਧ ਵੀ ਤੁਰੰਤ ਕੀਤਾ ਗਿਆ। ਇਸ ਮੌਕੇ ਭਾਈਚਾਰੇ ਦੀ ਇੱਕ ਵੱਡੀ ਮਿਸਾਲ ਵੇਖਣ ਨੂੰ ਮਿਲੀ ‌ਕਿ ਵੱਡੀ ਗਿਣਤੀ ਵਿੱਚ ਨੌਜਵਾਨ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਲਈ ਲੋੜ ਪੈਣ ‘ਤੇ ਖੂਨਦਾਨ ਦੇਣ ਲਈ ਪੁੱਜੇ ਹੋਏ ਸਨ। ਹਾਦਸੇ ਵਿੱਚ ਮਰਨ ਵਾਲੀਆਂ ਕਿਸਾਨ ਮਹਿਲਾਵਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ, ਜੋ ਤਿੰਨੇ ਹੀ ਕਿਸਾਨੀ ਪਰਿਵਾਰ ਨਾਲ ਸੰਬੰਧਿਤ ਸਨ। ਕਿਸਾਨਾਂ ਨਾਲ ਭਰੀ ਇਸ ਬੱਸ ਨਾਲ ਵਾਪਰੇ ਹਾਦਸੇ ਕਾਰਨ ਕਿਸਾਨ ਮਜ਼ਦੂਰ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਤਨੀ ਤੇ ਬੱਚਿਆਂ ਨੂੰ ਛੱਡ ਕੇ ਥਾਣੇਦਾਰਨੀ ਨਾਲ ਰਹਿੰਦਾ ਸੀ ਸਾਬਕਾ ਥਾਣੇਦਾਰ…ਪੁੱਤਰ ਨੇ ਚੁੱਕਿਆ ਖਤਰਨਾਕ ਕਦਮ

Next Post

ਮਰੀਜ਼ਾਂ ਲਈ ਬੁਰੀ ਖ਼ਬਰ…ਸਰਕਾਰੀ ਡਾਕਟਰ ਜਾਣਗੇ ਹੜਤਾਲ ‘ਤੇ… ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਮਰੀਜ਼ਾਂ ਲਈ ਬੁਰੀ ਖ਼ਬਰ…ਸਰਕਾਰੀ ਡਾਕਟਰ ਜਾਣਗੇ ਹੜਤਾਲ ‘ਤੇ… ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼

ਮਰੀਜ਼ਾਂ ਲਈ ਬੁਰੀ ਖ਼ਬਰ…ਸਰਕਾਰੀ ਡਾਕਟਰ ਜਾਣਗੇ ਹੜਤਾਲ 'ਤੇ… ਸਰਕਾਰ 'ਤੇ ਵਾਅਦਾ ਖਿਲਾਫੀ ਦਾ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend