Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਰਾਂ ਨੇ ਤੋੜਿਆ ਦੁਕਾਨ ਦਾ ਸ਼ਟਰ…ਮੌਕੇ ‘ਤੇ ਪੁੱਜ ਗਿਆ ਮਾਲਕ…ਚੋਰ ਤੇ ਮਾਲਕ ਦੀ ਹੋਈ ਮੌਤ…DSP ਨੇ ਕਿਹਾ…ਜਾਂਚ ਕਰਾਂਗੇ…!

Nirmal Pandori by Nirmal Pandori
01/06/2025
in ਪੰਜਾਬ
Reading Time: 1 min read
A A
0
ਚੋਰਾਂ ਨੇ ਤੋੜਿਆ ਦੁਕਾਨ ਦਾ ਸ਼ਟਰ…ਮੌਕੇ ‘ਤੇ ਪੁੱਜ ਗਿਆ ਮਾਲਕ…ਚੋਰ ਤੇ ਮਾਲਕ ਦੀ ਹੋਈ ਮੌਤ…DSP ਨੇ ਕਿਹਾ…ਜਾਂਚ ਕਰਾਂਗੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਜਨਵਰੀ, Gee98 News service
-ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜੇ ਜਾਣ ਦੀ ਘਟਨਾ ਸਬੰਧੀ ਸੀਸੀਟੀਵੀ ਰਾਹੀਂ ਜਦੋਂ ਦੁਕਾਨ ਮਾਲਕ ਨੂੰ ਪਤਾ ਲੱਗਿਆ ਤਾਂ ਉਹ ਆਪਣੇ ਬੇਟੇ ਨੂੰ ਲੈ ਕੇ ਮੌਕੇ ‘ਤੇ ਪੁੱਜਿਆ ਜਿੱਥੇ ਚੋਰਾਂ ਤੇ ਦੁਕਾਨ ਮਾਲਕ ਵਿਚਕਾਰ ਹੋਈ ਹੱਥੋਂਪਾਈ ‘ਚ ਦੁਕਾਨ ਮਾਲਕ ਤੇ ਇੱਕ ਚੋਰ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਭਾਣੋ ਲੰਗਾ ਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਡਾਕਟਰ ਗੁਰਚਰਨ ਸਿੰਘ ਆਪਣੇ ਕਲੀਨਿਕ ‘ਤੇ ਵਾਰ-ਵਾਰ ਹੁੰਦੀ ਚੋਰੀ ਤੋਂ ਪਰੇਸ਼ਾਨ ਸੀ ਜਿਸ ਕਰਕੇ ਉਹਨਾਂ ਨੇ ਕਲੀਨਿਕ ‘ਤੇ ਸੀਸੀਟੀਵੀ ਕੈਮਰੇ ਲਗਵਾ ਲਏ। ਬੀਤੀ ਰਾਤ ਕਰੀਬ 1 ਵਜੇ ਜਦ ਦੋ ਚੋਰ ਉਹਨਾਂ ਦੇ ਕਲੀਨਿਕ ਦਾ ਸ਼ਟਰ ਤੋੜ ਰਹੇ ਸਨ ਤਾਂ ਡਾਕਟਰ ਗੁਰਚਰਨ ਸਿੰਘ ਨੂੰ ਸੀਸੀਟੀਵੀ ਕੈਮਰੇ ਰਾਹੀਂ ਪਤਾ ਲੱਗਿਆ ਜਿਸ ਤੋਂ ਬਾਅਦ ਡਾਕਟਰ ਗੁਰਚਰਨ ਸਿੰਘ ਆਪਣੇ ਬੇਟੇ ਨਾਲ ਮੌਕੇ ‘ਤੇ ਪੁੱਜੇ, ਜਿੱਥੇ ਉਹਨਾਂ ਚੋਰਾਂ ਨੂੰ ਲਲਕਾਰਿਆ। ਇਸ ਦੌਰਾਨ ਚੋਰਾਂ ਅਤੇ ਡਾਕਟਰ ਗੁਰਚਰਨ ਸਿੰਘ ਵਿਚਕਾਰ ਹੱਥੋਪਾਈ ਹੋ ਗਈ। ਡੀਐਸਪੀ ਨੇ ਦੱਸਿਆ ਕਿ ਡਾਕਟਰ ਗੁਰਸ਼ਰਨ ਸਿੰਘ ਦੇ ਕੋਲ ਆਪਣੀ ਲਾਇਸੈਂਸੀ ਬੰਦੂਕ ਸੀ, ਹੱਥੋਪਾਈ ਦੌਰਾਨ ਬੰਦੂਕ ਵਿੱਚੋਂ ਚੱਲੀ ਗੋਲੀ ਨਾਲ ਡਾਕਟਰ ਗੁਰਚਰਨ ਸਿੰਘ ਦੀ ਹੀ ਮੌਤ ਹੋ ਗਈ। ਇਸ ਤਰ੍ਹਾਂ ਦੋਵੇਂ ਚੋਰ ਉਥੋਂ ਭੱਜ ਨਿਕਲੇ ਪਰੰਤੂ ਕਲੀਨਿਕ ਦੇ ਥੋੜਾ ਨੇੜੇ ਹੀ ਇੱਕ ਚੋਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ‌ ਡਾਕਟਰ ਗੁਰਚਰਨ ਸਿੰਘ ਦੇ ਨਾਲ ਆਏ ਉਸ ਦੇ ਬੇਟੇ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਮੌਕੇ ‘ਤੇ ਪੁੱਜੀ ਅਤੇ ਡਾਕਟਰ ਗੁਰਚਰਨ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਪ੍ਰੰਤੂ ਉਥੇ ਖੜੇ ਹੀ ਪੁਲਿਸ ਨੂੰ ਸੂਚਨਾ ਮਿਲੀ ਕਿ ਥੋੜੀ ਦੂਰ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਜਦ ਪੁਲਿਸ ਉਥੇ ਪੁੱਜੀ ਤਾਂ ਪਤਾ ਲੱਗਿਆ ਕਿ ਉਹ ਚੋਰੀ ਕਰਨ ਆਏ ਦੋਵੇਂ ਚੋਰਾਂ ਵਿੱਚੋਂ ਇੱਕ ਚੋਰ ਦੀ ਹੀ ਲਾਸ਼ ਹੈ, ਜਿਸ ਨੂੰ ਭੱਜੇ ਜਾਂਦੇ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਸੀ, ਜਦ ਕਿ ਦੂਜਾ ਚੋਰ ਆਪਣੇ ਸਾਥੀ ਨੂੰ ਛੱਡ ਕੇ ਫਰਾਰ ਹੋ ਗਿਆ। ਡੀਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਵੱਖ ਵੱਖ ਕੋਣਾਂ ਤੋਂ ਜਾਂਚ ਕਰ ਰਹੀ ਹੈ। ਉਹਨਾਂ ਦੱਸਿਆ ਕਿ ਫਰਾਰ ਹੋਏ ਚੋਰ ਦੀ ਵੀ ਸੀਸੀਟੀਵੀ ਕੈਮਰੇ ਦੀ ਫੁਟੇਜ ਆਧਾਰ ‘ਤੇ ਪਛਾਣ ਕੀਤੀ ਜਾ ਰਹੀ ਹੈ। ‌
ਫੋਟੋ ਕੈਪਸ਼ਨ-ਮ੍ਰਿਤਕ ਡਾਕਟਰ ਗੁਰਚਰਨ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਜੀਲੈਂਸ ਵੱਲੋਂ ਕਾਬੂ ਕੀਤੇ RTA ਬਠਿੰਡਾ ਦੇ ਗੰਨਮੈਨ ਨੇ RTA ਦਫਤਰ ‘ਚ ਰਿਸ਼ਵਤਖੋਰੀ ਦੇ ਗੋਰਖਧੰਦੇ ਦਾ ਕੀਤਾ ਪਰਦਾਫਾਸ਼…25-30 ਲੱਖ ਪ੍ਰਤੀ ਮਹੀਨਾ ਲਈ ਜਾ ਰਹੀ ਹੈ ਰਿਸ਼ਵਤ

Next Post

News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

News update…ਆਧਾਰ ਕਾਰਡ 'ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend