Gee 98News

ਵੱਡੀ ਖ਼ਬਰ…ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਕੀਤਾ ਅਸਤੀਫ਼ੇ ਦਾ ਐਲਾਨ

-ਕੈਨੇਡਾ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ । ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਪ੍ਰਧਾਨ ਮੰਤਰੀ ਵੱਜੋਂ ਉਨ੍ਹਾਂ ਦਾ 9 ਸਾਲਾਂ ਦਾ ਸਮਾਂ ਵੀ ਖ਼ਤਮ ਹੋ ਜਾਵੇਗਾ। ਜਸਟਿਨ ਟਰੂਡੋ ਨੇ ਕਿਹਾ ਕਿ ਉਹਨਾਂ ਨੇ ਆਪਣੇ ਪਰਿਵਾਰ ਦੀ ਸਲਾਹ ਨਾਲ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਟਰੂਡੋ ਨੇ ਇਹ ਵੀ ਕਿਹਾ ਕਿ ਅਗਲੀਆਂ ਚੋਣਾਂ ਵਿੱਚ “ਦੇਸ਼ ਇੱਕ ਅਸਲ ਬਦਲ ਦਾ ਹੱਕਦਾਰ ਹੋਵੇਗਾ।”‌ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਨੂੰ ਆਉਣ ਵਾਲੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਤੋਂ ਮਿਲੀ ਟੈਰਿਫ ਦੀ ਧਮਕੀ ਦਾ ਹੱਲ ਕੱਢਣਾ ਹੋਵੇਗਾ।

error: Content is protected !!