Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲੈਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਨੇ ਦਬੋਚਿਆ

Nirmal Pandori by Nirmal Pandori
01/08/2025
in ਪੰਜਾਬ
Reading Time: 1 min read
A A
0
ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲੈਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਜਨਵਰੀ, Gee98 news service

-ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਲਈ ਰਿਸ਼ਵਤ ਦੇ ਗੋਰਖਧੰਦੇ ਦੀ ਚਰਚਾ ਸ਼ਰੇਬਾਜ਼ਾਰ ਹੁੰਦੀ ਰਹਿੰਦੀ ਹੈ ਪਰ ਇਸ ਗੋਰਖਧੰਦੇ ਨੂੰ ਕਿਸੇ ਵੀ ਸਰਕਾਰ ਨੇ ਰੋਕਣ ਲਈ ਕਦਮ ਨਹੀਂ ਚੁੱਕੇ ਅਤੇ ਇਹ ਧੰਦਾ ਹਕੂਮਤਾਂ ਬਦਲਣ ਤੋਂ ਬਾਅਦ ਵੀ ਬਾਦਸਤੂਰ ਜਾਰੀ ਰਹਿੰਦਾ ਹੈ। ਚਰਚਾ ਤਾਂ ਇਹ ਵੀ ਹੁੰਦੀ ਰਹਿੰਦੀ ਹੈ ਕਿ ਇਸ ਧੰਦੇ ਦੀ ਕਮਾਈ ਹੇਠਾਂ ਤੋਂ ਲੈ ਕੇ ਉੱਪਰ ਤੱਕ ਵੰਡੀ ਜਾਂਦੀ ਹੈ। ਕੁਝ ਤਹਿਸੀਲਾਂ ਵਿੱਚ ਤਾਂ ਸਿੱਧੇ ਤਹਿਸੀਲਦਾਰ ਹੀ ਫੜੇ ਜਾ ਰਹੇ ਹਨ ਅਤੇ ਕਿਤੇ ਕਿਤੇ ਤਹਿਸੀਲਾਂ ਵਿੱਚ ਕੰਮ ਕਰਦੇ ਹੇਠਲੇ ਮੁਲਾਜ਼ਮ ਵਿਜੀਲੈਂਸ ਦੇ ਸਿਕੰਜੇ ਵਿੱਚ ਆ ਜਾਂਦੇ ਹਨ। ਕਈ ਥਾਵਾਂ ‘ਤੇ ਵਸੀਕਾ ਨਵੀਸ ਵੀ ਰਿਸ਼ਵਤ ਦੇ ਧੰਦੇ ਨੂੰ ਅੱਗੇ ਵਧਾਉਣ ਲਈ ਏਜੰਟਾਂ ਵਜੋਂ ਕੰਮ ਕਰ ਰਹੇ ਹਨ। ‌ ਗਿੱਦੜਬਾਹਾ ਵਿਖੇ ਅਜਿਹੇ ਇੱਕ ਵਸੀਕਾ ਨਵੀਸ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਪਿੰਡ ਹੁਸਨਰ ਵਿਖੇ ਜਮੀਨ ਖਰੀਦੀ ਸੀ ਜਿਸ ਦੇ ਸਬੰਧ ਵਿਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ ਰਜਿਸਟਰਾਰ ਗਿੱਦੜਬਾਹਾ ਵਿਖੇ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ਼ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ। ਤਹਿਸੀਲਦਾਰ ਦਫਤਰ ਵਿਖੇ ਰਜਿਸਟਰੀ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ਼ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ਼ ਦੇ ਦਫਤਰ ਦੇ ਦਰਾਜ ਵਿੱਚੋਂ ਬਰਾਮਦ ਕਰ ਲਈ। ਇਸ ਸਬੰਧੀ ਉਕਤ ਵਸੀਕਾ ਨਵੀਸ਼ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚਾਰ ਦਿਨ ਹੋ ਗਏ ਬਕਸਿਆਂ ‘ਚ ਬੰਦ ਪਈਆਂ ਨੇ ਲਾਸ਼ਾਂ…ਪਰ ਹੁਕਮਰਾਨ ਹੈ ਕਿ ਦੇਖਦਾ ਈਂ ਨਹੀਂ…!

Next Post

ਵੱਡੀ ਖ਼ਬਰ…ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਸਲਾਹਕਾਰ ਦਾ ਅਹੁਦਾ ਖ਼ਤਮ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਵੱਡੀ ਖ਼ਬਰ…ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਸਲਾਹਕਾਰ ਦਾ ਅਹੁਦਾ ਖ਼ਤਮ

ਵੱਡੀ ਖ਼ਬਰ…ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਸਲਾਹਕਾਰ ਦਾ ਅਹੁਦਾ ਖ਼ਤਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend