Gee 98News

ਵੱਡੀ ਖ਼ਬਰ…ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਸਲਾਹਕਾਰ ਦਾ ਅਹੁਦਾ ਖ਼ਤਮ

-ਕੇਂਦਰ ਸਰਕਾਰ ਨੇ 40 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦਾ ਅਹੁਦਾ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਦੋ ਆਈਏਐਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਵਾਧਾ ਕੀਤਾ ਗਿਆ ਹੈ, ਹੁਣ ਆਈਏਐਸ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ। ਚੰਡੀਗੜ੍ਹ ਪਿੱਛੇ ਹੁਣ ਮੁੱਖ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਦਾ ਅਹੁਦਾ ਕਾਇਮ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਚੰਡੀਗੜ੍ਹ ਬਣਨ ਤੋਂ ਬਾਅਦ ਇੱਥੇ ਚੀਫ਼ ਕਮਿਸ਼ਨਰ ਦਾ ਅਹੁਦਾ ਹੁੰਦਾ ਸੀ। ਪਰ 3 ਜੂਨ 1984 ਨੂੰ ਇਹ ਅਹੁਦਾ ਬਦਲ ਦਿਤਾ ਗਿਆ ਅਤੇ ਇਸ ਦੇ ਨਾਲ ਹੀ ਚੀਫ਼ ਕਮਿਸ਼ਨਰ ਦਾ ਅਹੁਦਾ ਖ਼ਤਮ ਕਰ ਕੇ ਪ੍ਰਸ਼ਾਸਨ ਦੇ ਸਲਾਹਕਾਰ ਦਾ ਅਹੁਦਾ ਬਣਾਇਆ ਗਿਆ ਸੀ ਪਰ ਹੁਣ ਇਸ ਅਹੁਦੇ ਨੂੰ ਵੀ ਖਤਮ ਕਰਕੇ ਮੁੱਖ ਸਕੱਤਰ ਬਣਾ ਦਿੱਤਾ ਗਿਆ ਹੈ। ਮਾਹਿਰਾਂ ਅਨੁਸਾਰ ਇਹ ਤਬਦੀਲੀ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ​​ਕਰੇਗੀ। ਚੰਡੀਗੜ੍ਹ ਵਿੱਚ ਮੁੱਖ ਸਕੱਤਰ ਦੀ ਨਿਯੁਕਤੀ ਤੋਂ ਬਾਅਦ ਕੋਈ ਵੱਡਾ ਫੇਰਬਦਲ ਨਹੀਂ ਹੋਵੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਮੁੱਖ ਸਕੱਤਰ ਦਾ ਅਹੁਦਾ ਦੂਜੇ ਰਾਜਾਂ ਦੇ ਮੁੱਖ ਸਕੱਤਰ ਦੇ ਅਹੁਦੇ ਵਰਗਾ ਹੀ ਹੋਵੇਗਾ।

Gee98 Ads
error: Content is protected !!