Gee 98News

ਜਥੇਦਾਰ ਕੋਲ ਨਹੀਂ…ਮੋਦੀ ਸਾਬ੍ਹ ਕੋਲ ਜਾਓ…ਡੱਲੇਵਾਲ ਨੇ ਬੀਜੇਪੀ ਆਗੂਆਂ ਨੂੰ ਦਿੱਤੀ ਨਸੀਹਤ

ਕਿਸਾਨੀ ਮੰਗਾਂ ਦੇ ਹੱਕ ‘ਚ ਪਿਛਲੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨੋ ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ। ਇਸ ਦੌਰਾਨ ਇਹ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਬੀਜੇਪੀ ਦੇ ਕੁਝ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਸਬੰਧੀ ਦਖਲ ਦੇਣ ਦੀ ਬੇਨਤੀ ਕੀਤੀ ਸੀ ਜਿਸ ‘ਤੇ ਟਿੱਪਣੀ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ “ਜੇਕਰ ਪ੍ਰਧਾਨ ਮੰਤਰੀ ਮੋਦੀ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਭੁੱਖ ਹੜਤਾਲ ਛੱਡ ਦੇਵਾਂਗਾ। ਮਰਨ ਵਰਤ ਸਾਡਾ ਕੋਈ ਵਪਾਰ ਨਹੀਂ, ਨਾ ਹੀ ਇਹ ਸਾਡਾ ਸ਼ੋਂਕ ਹੈ। ਦੋ ਮਿੰਟ 58 ਸੈਕਿੰਡ ਦੀ ਵੀਡੀਉ ਵਿਚ ਕਿਸਾਨ ਆਗੂ ਨੇ ਦਸਿਆ ਕਿ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਭਾਜਪਾ ਦੀ ਪੰਜਾਬ ਇਕਾਈ ਨੇ ਅਕਾਲ ਤਖ਼ਤ ਨਾਲ ਸੰਪਰਕ ਕਰ ਕੇ ਜਥੇਦਾਰ ਨੂੰ ਮਰਨ ਵਰਤ ਖ਼ਤਮ ਕਰਨ ਲਈ ਕਹਿਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਭਾਜਪਾ ਆਗੂ ਗ਼ਲਤ ਦਿਸ਼ਾ ਵਲ ਜਾ ਰਹੇ ਹਨ। ਉਨ੍ਹਾਂ ਨੂੰ ਅਕਾਲ ਤਖ਼ਤ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫ਼ਤਰ ਤੱਕ ਪਹੁੰਚ ਕਰ ਕੇ ਮਾਮਲੇ ਦੇ ਹੱਲ ਲਈ ਉਨ੍ਹਾਂ ਦਾ ਦਖ਼ਲ ਲੈਣਾ ਚਾਹੀਦਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, ‘ਤੁਹਾਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਦਫ਼ਤਰ ਜਾਣਾ ਚਾਹੀਦਾ ਹੈ, ਜੋ ਪਹਿਲਾਂ ਹੀ ਸਾਡੇ ਮੁੱਦੇ ‘ਤੇ ਅਪਣੀ ਚਿੰਤਾ ਪ੍ਰਗਟ ਕਰ ਚੁੱਕੇ ਹਨ। ਤੁਹਾਨੂੰ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਵੀ ਜਾਣਾ ਚਾਹੀਦਾ ਹੈ।

error: Content is protected !!