Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੇ ਘਰਾਣੇ ਦੀ ਛਵੀ ਹੇਠ ਦੱਬਿਆ ਜਾ ਰਿਹੈ ਵਿਧਾਇਕ ਗੋਗੀ ਦੀ ਮੌਤ ਨਾਲ ਜੁੜਿਆ ਸੱਚ…!

Nirmal Pandori by Nirmal Pandori
01/12/2025
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…AAP MLA ਗੋਗੀ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,12 ਜਨਵਰੀ, Gee98 news service

-ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਇੱਕ ਗੰਭੀਰ ਅਤੇ ਦਿਲ ਦੇ ਦਹਿਲਾ ਦੇਣ ਵਾਲੀ ਘਟਨਾ ਹੈ। ਵਿਧਾਇਕ ਗੋਗੀ ਦੀ ਮੌਤ ਸਿਰਫ਼ ਇੱਕ ਸਿਆਸੀ ਘਟਨਾ ਨਹੀਂ ਹੈ, ਸਗੋਂ ਲੋਕਾਂ ਵਿੱਚ ਪੁਲਿਸ ਕਾਰਵਾਈ, ਵਿਧਾਇਕ ਦੀ ਸੁਰੱਖਿਆ, ਅਤੇ ਪਰਿਵਾਰ ਦੇ ਹਾਲਾਤਾਂ ਨੂੰ ਲੈ ਕੇ ਚਿੰਤਾ ਸਬੰਧੀ ਚਰਚਾ ਹੋ ਰਹੀ ਹੈ। ਇਹ ਮਾਮਲਾ ਅਜੇ ਵੀ ਪੁਲਿਸ ਜਾਂਚ ਹੇਠ ਹੈ ਅਤੇ ਮੌਤ ਦੇ ਸਹੀ ਕਾਰਨ ਬਾਰੇ ਹਾਲੇ ਕੁਝ ਕਹਿਣਾ ਮੁਸ਼ਕਲ ਹੈ ਪਰੰਤੂ ਕੁਝ ਗੱਲਾਂ ਵਿਧਾਇਕ ਦੀ ਮੌਤ ਦੇ ਕਾਰਨਾਂ ਨੂੰ ਸਪੱਸ਼ਟ ਕਰ ਰਹੀਆਂ ਨੇ ਇਸਦੇ ਬਾਵਜੂਦ ਵੀ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਚੁੱਪ ਵੱਟ ਰਹੀ ਹੈ। ਲੋਕ ਇਸ ਮਾਮਲੇ ‘ਚ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਚੁੱਕ ਰਹੇ ਹਨ। ਪੁਲਿਸ ਵੱਲੋਂ ਪਰਿਵਾਰਕ ਸੂਤਰਾਂ ਦੀ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਵਿਧਾਇਕ ਗੋਗੀ ਰਾਤ 12 ਵਜੇ ਆਪਣਾ ਅਸਲਾ ਸਾਫ ਕਰ ਰਹੇ ਸਨ ਜਦੋਂਕਿ ਇਹ ਆਪਣੇ ਆਪ ਵਿੱਚ ਹੀ ਇੱਕ ਹਾਸੋਹੀਣੀ ਦਲੀਲ ਹੈ ਕਿ ਰਾਤ ਨੂੰ 12 ਵਜੇ ਅਸਲਾ ਸਾਫ ਕਰਨ ਦਾ ਕਿਹੜਾ ਸਮਾਂ ਹੁੰਦਾ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਵਿਧਾਇਕ ਗੋਗੀ ਨੇ ਰਾਤ ਕਰੀਬ 11 ਵਜੇ ਆਪਣੇ ਪੀਏ ਨਾਲ ਅਗਲੇ ਦਿਨ ਦੇ ਸ਼ਡਿਊਲ ਸਬੰਧੀ ਚਰਚਾ ਕੀਤੀ ਅਤੇ ਜਦੋਂ ਪੀਏ ਆਪਣੇ ਘਰ ਚਲੇ ਗਏ ਤਾਂ ਉਸ ਤੋਂ ਬਾਅਦ ਵਿਧਾਇਕ ਗੋਗੀ ਦਾ ਆਪਣੀ ਪਤਨੀ ਅਤੇ ਪੁੱਤਰ ਨਾਲ ਕੁਝ ਝਗੜਾ ਹੋਇਆ ਜਿਸ ਤੋਂ ਬਾਅਦ ਗੋਗੀ ਆਪਣੇ ਕਮਰੇ ਵਿੱਚ ਚਲੇ ਗਏ ਤੇ ਇੱਕ ਗੋਲੀ ਚੱਲਣ ਦੀ ਆਵਾਜ਼ ਆਈ। ਰਿਪੋਰਟ ਅਨੁਸਾਰ ਵਿਧਾਇਕ ਗੋਗੀ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗੀ ਜੋ ਖੱਬੇ ਪਾਸੇ ਨਿਕਲ ਗਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਗੋਲੀ ਲੱਗਣ ਨਾਲ ਆਤਮ ਹੱਤਿਆ ਦੇ ਮਾਮਲਿਆਂ ਵਿੱਚ ਬਹੁਤੇ ਮਾਮਲੇ ਅਜਿਹੇ ਸਾਹਮਣੇ ਆਉਂਦੇ ਹਨ ਜਦੋਂ ਆਤਮਹੱਤਿਆ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਸਿਰ ਦੇ ਸੱਜੇ ਪਾਸੇ ਗੋਲੀ ਮਾਰਦਾ ਹੈ ਕਿਉਂਕਿ ਅਸਲਾ ਸੱਜੇ ਹੱਥ ਨਾਲ ਹੀ ਚਲਾਇਆ ਜਾਂਦਾ ਹੈ। ਵਿਧਾਇਕ ਗੋਗੀ ਦੀ ਮੌਤ ਨਾਲ ਜੁੜੇ ਇੱਕ ਹੋਰ ਪੱਖ ‘ਤੇ ਵੀ ਸ਼ਨਿੱਚਰਵਾਰ ਸਾਰਾ ਦਿਨ ਚਰਚਾ ਹੁੰਦੀ ਰਹੀ ਕਿ ਵਿਧਾਇਕ ਗੋਗੀ ਦੀ ਪਤਨੀ ਦੇ ਕੌਂਸਲਰ ਦੀ ਚੋਣ ਹਾਰ ਜਾਣ ਤੋਂ ਬਾਅਦ ਪਰਿਵਾਰ ਵਿੱਚ ਤਨਾਅ ਦਾ ਮਾਹੌਲ ਸੀ। ‌ ਨਗਰ ਨਿਗਮ ਲੁਧਿਆਣਾ ਦੇ ਮੇਅਰ ਦਾ ਅਹੁਦਾ ਔਰਤਾਂ ਲਈ ਰੱਖੇ ਜਾਣ ਤੋਂ ਬਾਅਦ ਇਹ ਤਨਾਅ ਹੋਰ ਵਧਿਆ ਹੋਇਆ ਸੀ। ਵਿਧਾਇਕ ਗੋਗੀ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਗੋਗੀ ਜਜ਼ਬਾਤੀ ਇਨਸਾਨ ਸਨ, ਪਿਛੋਕੜ ਵਿੱਚ ਗੋਗੀ ਵੱਲੋਂ ਲਏ ਗਏ ਕੁਝ ਫੈਸਲੇ ਵੀ ਸਪੱਸ਼ਟ ਕਰਦੇ ਹਨ ਕਿ ਉਹ ਜਜ਼ਬਾਤ ਵਿੱਚ ਵੱਡੇ ਫੈਸਲੇ ਵੀ ਲੈਂਦੇ ਰਹੇ ਹਨ। ਬੁੱਢੇ ਨਾਲੇ ਦੀ ਸਫਾਈ ਨਾਲ ਸੰਬੰਧਿਤ ਨੀਂਹ ਪੱਥਰ ਨੂੰ ਤੋੜਨ ਦੀ ਘਟਨਾ ਕੋਈ ਆਮ ਨਹੀਂ ਹੈ ਜਿਸ ਨਾਲ ਗੋਗੀ ਨੇ ਆਪਣੀ ਹੀ ਸਰਕਾਰ ਨੂੰ ਸਿਆਸੀ ਮੁਸ਼ਕਿਲਾਂ ਵਿੱਚ ਫਸਾ ਦਿੱਤਾ ਸੀ। ਆਪਣੀ ਪਤਨੀ ਦੀ ਕੌਂਸਲਰ ਦੀ ਚੋਣ ਹਾਰ ਜਾਣ ਤੋਂ ਬਾਅਦ ਗੋਗੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੱਕ ਨੂੰ ਵੀ ਕਟਹਿਰੇ ਵਿੱਚ ਖੜਾ ਕਰ ਦਿੱਤਾ ਸੀ ਕਿ ਉਹਨਾਂ ਦੀ ਪਤਨੀ ਦੀ ਹਾਰ ਜ਼ਿਲ੍ਹਾ ਪ੍ਰਸ਼ਾਸਨ ਕਰਕੇ ਹੋਈ ਹੈ। ਦੱਸ ਦੇਈਏ ਕਿ ਗੋਗੀ ਖੁਦ ਤਿੰਨ ਵਾਰ ਕਾਂਗਰਸ ਵੱਲੋਂ ਕੌਂਸਲਰ ਰਹੇ ਹਨ ਤੇ ਇੱਕ ਵਾਰ ਉਹਨਾਂ ਦੀ ਪਤਨੀ ਵੀ ਕੌਂਸਲਰ ਜਿੱਤੀ ਸੀ ਅਤੇ ਗੋਗੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਹਨ ਇਸ ਦੇ ਬਾਵਜੂਦ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੋਗੀ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਜਦਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਵੱਲੋਂ ਉਹਨਾਂ ਦੀ ਟਿਕਟ ਨੂੰ ਕੋਈ ਖਤਰਾ ਨਹੀਂ ਸੀ। ਗੋਗੀ ਦਾ ਇਹ ਵੱਡਾ ਸਿਆਸੀ ਕਦਮ ਵੀ ਉਹਨਾਂ ਦੇ ਜਜ਼ਬਾਤੀ ਗੁਣ ਨੂੰ ਹੀ ਦਰਸਾਉਂਦਾ ਹੈ। ਕੁੱਲ ਮਿਲਾ ਕੇ ਇਹ ਲੱਗਭੱਗ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ਵਿਧਾਇਕ ਗੋਗੀ ਨੇ ਕਿਸੇ ਮਸਲੇ ‘ਤੇ ਜਜ਼ਬਾਤੀ ਹੋ ਕੇ ਆਪਣੇ ਹੀ ਅਸਲੇ ਨਾਲ ਆਪਣੇ ਜੀਵਨ ਲੀਲਾ ਖਤਮ ਕੀਤੀ ਪ੍ਰੰਤੂ ਪੁਲਿਸ ਵਿਧਾਇਕ ਦੀ ਮੌਤ ਨਾਲ ਜੁੜੀ ਸੱਚਾਈ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਸ਼ਾਇਦ ਇਸ ਕਰਕੇ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਘਟਨਾ ਸਾਫ ਦਰਸਾਉਂਦੀ ਹੈ ਕਿ ਵੱਡੇ ਸਿਆਸੀ ਘਰਾਣਿਆਂ ਵਿੱਚ ਵੀ “ਸਭ ਅੱਛਾ ਨਹੀਂ” ਹੁੰਦਾ ਜਾਂ ਫਿਰ ਇੰਝ ਵੀ ਕਿਹਾ ਜਾ ਸਕਦਾ ਹੈ ਕਿ ਵੱਡੇ ਘਰਾਣਿਆਂ ਦੀ ਇੱਜ਼ਤ ਆਮ ਲੋਕਾਂ ਦੀ ਇੱਜ਼ਤ ਨਾਲੋਂ ਕੁਝ ਵੱਖਰੀ ਹੁੰਦੀ ਹੈ ਜਦਕਿ ਪੁਲਿਸ ਕਿਸੇ ਆਮ ਪਰਿਵਾਰ ਦੇ ਮੈਂਬਰ ਵੱਲੋਂ ਕੀਤੀ ਆਤਮ ਹੱਤਿਆ ਸਬੰਧੀ ਲਾਸ਼ ਚੁੱਕਣ ਤੋਂ ਪਹਿਲਾਂ ਹੀ ਆਪਣੀ ਸਟੇਟਮੈਂਟ ਦੇ ਦਿੰਦੀ ਹੈ, ਪ੍ਰੰਤੂ ਵਿਧਾਇਕ ਗੋਗੀ ਦੀ ਮੌਤ ਦੇ ਮਾਮਲੇ ‘ਚ ਪੁਲਿਸ ਵੱਲੋਂ ਗੋਲਮੋਲ ਸਟੇਟਮੈਂਟ ਦਿੱਤੀ ਜਾ ਰਹੀ ਹੈ ਜਦਕਿ ਇਹ ਸਪੱਸ਼ਟ ਹੈ ਕਿ ਜਿਸ ਵੇਲੇ ਵਿਧਾਇਕ ਗੋਗੀ ਦੇ ਘਰ ਵਿੱਚ ਗੋਲੀ ਲੱਗਣ ਨਾਲ ਵਿਧਾਇਕ ਦੀ ਮੌਤ ਹੋਈ ਉਸ ਵੇਲੇ ਕੁਝ ਸੁਰੱਖਿਆ ਕਰਮੀਆ ਤੋਂ ਇਲਾਵਾ ਗੋਗੀ ਦੇ ਪਰਿਵਾਰਿਕ ਮੈਂਬਰ ਹੀ ਘਰ ਵਿੱਚ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਪਣੇ ਬੱਚੇ ਆਪ ਹੀ ਬਚਾਓ ਭਾਈ..11 ਕੁ ਸਾਲਾਂ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ

Next Post

…ਤੇ ਜਦੋਂ ਨਕਲੀ ਇੰਸਪੈਕਟਰ ਚੜ ਗਿਆ ਅਸਲੀ ਪੁਲਿਸ ਦੇ ਧੱਕੇ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
CM ਦੀ ਟੇਢੀ ਅੱਖ : SSP ਹੁਣ ਬਦਲੀ ਹੋਣ ਉਪਰੰਤ ਆਪਣੀ ‘ਚਹੇਤੀ ਟੀਮ’ ਨੂੰ ਨਾਲ ਨਹੀਂ ਲਿਜਾ ਸਕਣਗੇ

…ਤੇ ਜਦੋਂ ਨਕਲੀ ਇੰਸਪੈਕਟਰ ਚੜ ਗਿਆ ਅਸਲੀ ਪੁਲਿਸ ਦੇ ਧੱਕੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend