Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ ‘ਚ ਭਾਵੁਕਤਾ ਦਾ ਮਾਹੌਲ

Nirmal Pandori by Nirmal Pandori
01/13/2025
in ਪੰਜਾਬ
Reading Time: 1 min read
A A
0
…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ ‘ਚ ਭਾਵੁਕਤਾ ਦਾ ਮਾਹੌਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਜਨਵਰੀ, Gee98 news service

-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪਹਿਲਾਂ ਨਾਲੋਂ ਵਧੇਰੇ ਚਿੰਤਾਜਨਕ ਸਥਿਤੀ ਵਿੱਚ ਪੁੱਜ ਗਈ ਹੈ। ਜਗਜੀਤ ਸਿੰਘ ਡੱਲੇਵਾਲ ਫਸਲਾਂ ‘ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ 13 ਹੋਰ ਮੁੱਖ ਮੰਗਾਂ ਦੇ ਹੱਕ ‘ਚ ਪਿਛਲੇ 49 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਸਿਵਾਏ ਪਾਣੀ ਦੇ ਚਮਚੇ ਤੋਂ ਕੁਝ ਵੀ ਨਹੀਂ ਖਾਧਾ ਪੀਤਾ। ਡੱਲੇਵਾਲ ਦੀ ਦੇਖਭਾਲ ਕਰ ਰਹੀ ਡਾਕਟਰਾਂ ਦੀ ਟੀਮ ਦੇ ਇੱਕ ਮੈਂਬਰ ਨੇ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ “ਕਿਸੇ ਵੇਲੇ ਵੀ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ”। ਡੱਲੇਵਾਲ ਦੇ ਨੇੜਲੇ ਸੂਤਰਾਂ ਅਨੁਸਾਰ “ਉਹ ਹੱਡੀਆਂ ਦੀ ਮੁੱਠ ਬਣ ਚੁੱਕੇ ਹਨ, ਹੁਣ ਤਾਂ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਚੁੱਕੀਆਂ ਹਨ”। ਡੱਲੇਵਾਲ ਦੇ ਮਰਨ ਵਰਤ ਦੇ ਪਹਿਲੇ ਦਿਨ ਤੋਂ ਲੈ ਕੇ ਮੌਕੇ ‘ਤੇ ਹਾਜ਼ਰ ਬੀ ਕੇ ਯੂ ਸਿੱਧੂਪੁਰ ਦੇ ਇੱਕ ਆਗੂ ਨੇ ਕਿਹਾ ਕਿ “ਇਹ ਮਸਲਾ ਕਿਸੇ ਇਨਸਾਨ ਦੇ ਮਰਨ ਵਰਤ ਨਾਲ ਸੰਬੰਧਿਤ ਨਹੀਂ ਸਗੋਂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਦੀ ਖਾਤਰ ਆਪਣੇ ਜੀਵਨ ਦਾ ਬਲੀਦਾਨ ਦੇਣ ਦਾ ਪ੍ਰਣ ਕੀਤਾ ਲੱਗਦਾ ਹੈ”। ਸੂਤਰਾਂ ਅਨੁਸਾਰ ਜਥੇਬੰਦੀ ਦੇ ਕੁਝ ਸੀਨੀਅਰ ਆਗੂਆਂ ਨੇ ਵੀ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲੈਣ ਦੀ ਬੇਨਤੀ ਕੀਤੀ ਪ੍ਰੰਤੂ ਡੱਲੇਵਾਲ ਨੇ ਕਿਸੇ ਵੀ ਤਰ੍ਹਾਂ ਦੀ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ। ਡਾਕਟਰੀ ਟੀਮ ਦੇ ਇੱਕ ਹੋਰ ਮੈਂਬਰ ਨੇ ਸੀਨੀਅਰ ਪੱਤਰਕਾਰਾਂ ਨੂੰ ‘ਆਫ਼ ਦੀ ਰਿਕਾਰਡ’ ਦੱਸਿਆ ਕਿ “ਹੁਣ ਡੱਲੇਵਾਲ ਦੇ ਸਰੀਰ ਨੇ ਹੀ ਡੱਲੇਵਾਲ ਦੀ ਚਮੜੀ ਨੂੰ ਖਾਣਾ ਸ਼ੁਰੂ ਕਰ ਦਿੱਤਾ ਹੈ”। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ 15 ਜਨਵਰੀ ਦੀ ਮੀਟਿੰਗ ਪਹਿਲਾਂ ਕਰਨ ਦੀ ਅਪੀਲ ਤੋਂ ਵੀ ਇਹ ਜ਼ਾਹਿਰ ਹੁੰਦਾ ਹੈ ਕਿ ਡੱਲੇਵਾਲ ਦੀ ਸਰੀਰਕ ਸਥਿਤੀ ਠੀਕ ਨਹੀਂ ਹੈ। ਆਗੂ ਵੀ ਇਹ ਮੰਨ ਚੁੱਕੇ ਹਨ ਕਿ ਕਿਸੇ ਵੇਲੇ ਵੀ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ। ਸੂਤਰਾਂ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਆਪਣੇ ਨੇੜਲੇ ਕਿਸਾਨ ਆਗੂਆਂ ਨੂੰ ਆਪਣੀ ਅੰਤਿਮ ਇੱਛਾ ਦੀਆਂ ਕੁਝ ਗੱਲਾਂ ਵੀ ਦੱਸਣ ਲੱਗ ਪਏ ਹਨ। ਜੇਕਰ ਸਰਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਸੂਬਾ ਅਤੇ ਕੇਂਦਰ ਸਰਕਾਰ ਨੇ ਇੱਕ ਦੂਜੇ ਤੇ ਮੋਢੇ ‘ਤੇ ਬੰਦੂਕਾਂ ਰੱਖੀਆਂ ਹਨ। ਪੰਜਾਬ ਸਰਕਾਰ ਪੈਦਾ ਹੋਈ ਸਥਿਤੀ ਲਈ ਸਿਰਫ਼ ਤੇ ਸਿਰਫ਼ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਮੰਨ ਰਹੀ ਹੈ, ਪ੍ਰੰਤੂ ਕਿਸਾਨੀ ਨਾਲ ਸਬੰਧਿਤ ਕੁਝ ਮੰਗਾਂ ਅਜਿਹੀਆਂ ਵੀ ਹਨ ਜਿਹੜੀਆਂ ਪੰਜਾਬ ਸਰਕਾਰ ਨਾਲ ਸੰਬੰਧਿਤ ਹਨ ਅਤੇ ਜੇਕਰ ਕੋਈ ਅਣਹੋਣੀ ਘਟਨਾ ਵਾਪਰਦੀ ਵੀ ਹੈ ਤਾਂ ਪੰਜਾਬ ਸਰਕਾਰ ਵੀ ਆਪਣੇ ਆਪ ਨੂੰ ਪੈਦਾ ਹੋਣ ਵਾਲੇ ਹਾਲਾਤਾਂ ਤੋਂ ਸੁਰਖਰੂ ਨਹੀਂ ਮੰਨ ਸਕਦੀ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਦਿੱਤੇ ਸਮਰਥਨ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੀ ਅਗਲੀ ਰੂਪਰੇਖਾ‌ ਉਲੀਕੀ ਜਾ ਰਹੀ ਹੈ ਪ੍ਰੰਤੂ ਕੁਝ ਆਗੂਆਂ ਦਾ ਕਹਿਣਾ ਹੈ ਕਿ ਅਗਲੀ ਰੂਪਰੇਖਾ ਡੱਲੇਵਾਲ ਦੇ ਮਰਨ ਵਰਤ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਹੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

SGPC ਕਟਿਹਰੇ ‘ਚ…ਬਰਨਾਲੇ ਵਾਲੀ ਅਰਬਾਂ ਰੁਪਏ ਦੀ ਜ਼ਮੀਨ ਦਾ ਮਾਮਲਾ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿੱਚ ਪੁੱਜਿਆ…!

Next Post

ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌

Nirmal Pandori

Nirmal Pandori

Related Posts

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
Load More
Next Post
ਅਕਾਲੀ ਦਲ ਛੱਡ ਕੇ ਆਪ ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌

ਅਕਾਲੀ ਦਲ ਛੱਡ ਕੇ ਆਪ 'ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀ ਰੱਦ ਹੋ ਸਕਦੀ ਹੈ ਮੈਂਬਰਸ਼ਿਪ…ਹਾਈ ਕੋਰਟ ਨੇ ਸਪੀਕਰ ਨੂੰ ਦਿੱਤੇ ਹੁਕਮ ‌

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend