Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

Nirmal Pandori by Nirmal Pandori
01/15/2025
in ਪੰਜਾਬ
Reading Time: 1 min read
A A
0
ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਜਨਵਰੀ, Gee98 news service

-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਿਹ ਮੰਤਰਾਲੇ ਨੇ ਸ੍ਰੀ ਕੇਜਰੀਵਾਲ ਦੇ ਖਿਲਾਫ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਚ ਮੁਕੱਦਮਾ ਚਲਾਉਣ ਦੀ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਵੀ ਈਡੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਵੀ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰ ਯੋਗ ਹੈ ਕਿ ਇਸੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਈ ਅਤੇ ਉਹ ਜੇਲ੍ਹ ‘ਚ ਵੀ ਬੰਦ ਵੀ ਰਹੇ, ਅਤੇ ਹੁਣ ਅਰਵਿੰਦ ਕੇਜਰੀਵਾਲ ਸੁਪਰੀਮ ਕੋਰਟ ਵੱਲੋਂ ਦਿੱਤੀ ਜ਼ਮਾਨਤ ਦੇ ਘਰ ਕਾਰਨ ਬਾਹਰ ਹਨ। ਪਿਛਲੇ ਸਾਲ ਨਵੰਬਰ ਵਿੱਚ ਇੱਕ ਆਦੇਸ਼ ਵਿੱਚ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਈਡੀ ਨੂੰ ਜਨਤਕ ਸੇਵਕਾਂ ਉੱਤੇ ਮੁਕੱਦਮਾ ਚਲਾਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ। ਉਥੇ ਹੀ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਅਤੇ ਕਿਹਾ ਕਿ ਮਾਮਲੇ ‘ਚ ਉਨ੍ਹਾਂ ਅਤੇ ਹੋਰਾਂ ਖਿਲਾਫ਼ ਜਾਂਚ ਏਜੰਸੀ ਦੀ ਚਾਰਜਸ਼ੀਟ ਗੈਰ-ਕਾਨੂੰਨੀ ਸੀ ਕਿਉਂਕਿ ਇਸਤਗਾਸਾ ਸ਼ਿਕਾਇਤ ਦਾਇਰ ਕਰਨ ਤੋਂ ਪਹਿਲਾਂ ਅਧਿਕਾਰੀਆਂ ਦੀ ਕੋਈ ਅਗਾਊਂ ਪ੍ਰਵਾਨਗੀ ਨਹੀਂ ਲਈ ਗਈ ਸੀ। ਹੁਣ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੋਂ ਬਾਅਦ ਕੇਂਦਰੀ ਗ੍ਰਿਹ ਮੰਤਰਾਲੇ ਨੇ ਵੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਕੁਮਾਰ ਸਿਸੋਦੀਆ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਦੋਵੇਂ ਚੋਟੀ ਦੇ ਆਗੂ ਕਾਨੂੰਨ ਦੀਆਂ ਘੁੰਮਣੀਆਂ ਘੇਰੀਆਂ ਵਿੱਚ ਉਲਝ ਸਕਦੇ ਹਨ। ਦੂਜੇ ਪਾਸੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਭਾਜਪਾ ਤੇ ਕਾਂਗਰਸ ਵੱਲੋਂ ਇਸ ਮਾਮਲੇ ਨੂੰ ਮੁੱਖ ਮੁੱਦਾ ਬਣਾਇਆ ਹੋਇਆ ਹੈ। ‌ ਕੇਜਰੀਵਾਲ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਤੋਂ ਬਾਅਦ ਭਾਜਪਾ ਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਹੋਰ ਵਧੇਰੇ ਹਮਲਾਵਰ ਹੋਣਗੀਆਂ। ਕੇਜਰੀਵਾਲ ਦੇ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਯਕੀਨਨ ਆਮ ਆਦਮੀ ਪਾਰਟੀ ਦੀ ਚੋਣ ਰਣਨੀਤੀ ਨੂੰ ਵੀ ਪ੍ਰਭਾਵਿਤ ਕਰੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਤੀ ਤੋਂ ਵੱਖ ਰਹਿ ਰਹੀ ਔਰਤ ਪਤੀ ਦੀ ਮਨਜ਼ੂਰੀ ਤੋਂ ਬਿਨਾਂ ਗਰਭਪਾਤ ਕਰਵਾ ਸਕਦੀ ਹੈ- ਹਾਈਕੋਰਟ

Next Post

PRTC ਦੀ ਬੱਸ ਵਿੱਚੋਂ ਡਿੱਗੀਆਂ ਮਾਵਾਂ-ਧੀਆਂ…ਮਾਂ ਦੀ ਮੌਤ…ਧੀ ਜ਼ਖ਼ਮੀ…ਪੁਲਿਸ ਦੀ ਕਾਰਵਾਈ ‘ਤੇ ਕਿਸ ਨੇ ਕੀਤਾ ਰੋਸ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
PRTC ਦੀ ਬੱਸ ਵਿੱਚੋਂ ਡਿੱਗੀਆਂ ਮਾਵਾਂ-ਧੀਆਂ…ਮਾਂ ਦੀ ਮੌਤ…ਧੀ ਜ਼ਖ਼ਮੀ…ਪੁਲਿਸ ਦੀ ਕਾਰਵਾਈ ‘ਤੇ ਕਿਸ ਨੇ ਕੀਤਾ ਰੋਸ

PRTC ਦੀ ਬੱਸ ਵਿੱਚੋਂ ਡਿੱਗੀਆਂ ਮਾਵਾਂ-ਧੀਆਂ…ਮਾਂ ਦੀ ਮੌਤ…ਧੀ ਜ਼ਖ਼ਮੀ…ਪੁਲਿਸ ਦੀ ਕਾਰਵਾਈ 'ਤੇ ਕਿਸ ਨੇ ਕੀਤਾ ਰੋਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend