Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

PRTC ਦੀ ਬੱਸ ਵਿੱਚੋਂ ਡਿੱਗੀਆਂ ਮਾਵਾਂ-ਧੀਆਂ…ਮਾਂ ਦੀ ਮੌਤ…ਧੀ ਜ਼ਖ਼ਮੀ…ਪੁਲਿਸ ਦੀ ਕਾਰਵਾਈ ‘ਤੇ ਕਿਸ ਨੇ ਕੀਤਾ ਰੋਸ

Nirmal Pandori by Nirmal Pandori
01/15/2025
in ਬਰਨਾਲਾ ਆਸ-ਪਾਸ
Reading Time: 1 min read
A A
0
PRTC ਦੀ ਬੱਸ ਵਿੱਚੋਂ ਡਿੱਗੀਆਂ ਮਾਵਾਂ-ਧੀਆਂ…ਮਾਂ ਦੀ ਮੌਤ…ਧੀ ਜ਼ਖ਼ਮੀ…ਪੁਲਿਸ ਦੀ ਕਾਰਵਾਈ ‘ਤੇ ਕਿਸ ਨੇ ਕੀਤਾ ਰੋਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,15 ਜਨਵਰੀ,( ਨਿਰਮਲ ਸਿੰਘ ਪੰਡੋਰੀ )-

-PRTC ਦੀ ਚਲਦੀ ਬੱਸ ਵਿੱਚ ਉਹ ਡਿੱਗ ਕੇ ਇੱਕ ਔਰਤ ਦੀ ਮੌਤ ਹੋ ਜਾਣ ਅਤੇ ਉਸ ਦੀ ਧੀ ਦੇ ਸਖ਼ਤ ਜ਼ਖਮੀ ਹੋ ਜਾਣ ਦੀ ਖ਼ਬਰ ਹੈ, ਪੀਆਰਟੀਸੀ ਦੀ ਇਹ ਬੱਸ ਬਰਨਾਲਾ ਤੋਂ ਅੱਜ ਸਵੇਰੇ ਵਾਇਆ ਸ਼ੇਰਪੁਰ ਧੂਰੀ ਅੱਗੇ ਜਾ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਤਰੋਂ ਨੇੜੇ ਵਾਪਰੀ ਜਿੱਥੇ ਪੀਆਰਟੀਸੀ ਦੀ ਬੱਸ ਵਿੱਚੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦ ਕਿ ਉਸ ਦੇ ਨਾਲ ਸਫਰ ਕਰ ਰਹੀ ਉਸ ਦੀ ਧੀ ਸਖਤ ਜ਼ਖਮੀ ਹੋ ਗਈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਮ੍ਰਿਤਕ ਔਰਤ ਦੇ ਪਤੀ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਅਤੇ ਪਤਨੀ ਸਮੇਤ ਬੱਸ ‘ਤੇ ਪਿੰਡ ਸੰਘੇੜਾ ਤੋਂ ਨਾਭਾ ਜਾ ਰਿਹਾ ਸੀ। ਜਦੋਂ ਉਹ ਧੂਰੀ ਨਜ਼ਦੀਕ ਪਿੰਡ ਕਾਤਰੋਂ ਕੋਲ ਪਹੁੰਚੇ ਤਾਂ ਬੱਸ ਦੇ ਡਰਾਈਵਰ ਨੇ ਅਣਗਹਿਲੀ ਨਾਲ ਬੱਸ ਚਲਾਉਂਦੇ ਹੋਏ ਮੋੜ ‘ਤੇ ਇਕਦਮ ਤੇਜ਼ੀ ਨਾਲ ਕੱਟ ਮਾਰਿਆ, ਜਿਸ ਕਾਰਨ ਉਸ ਦੀ ਪਤਨੀ ਤੇ ਬੱਚੀ ਬੱਸ ਦੀ ਤਾਕੀ ਵਿਚੋਂ ਬਾਹਰ ਜਾ ਡਿੱਗੀਆਂ, ਨਤੀਜੇ ਵੱਜੋਂ ਉਸ ਦੀ ਪਤਨੀ ਹਿਨਾ ਦੀ ਸਿਰ ਵਿੱਚ ਸੱਟਾਂ ਲੱਗਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ਹੈ ਅਤੇ ਬੱਚੀ ਦੇ ਕਾਫੀ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।‌‌ਉਧਰ, ਦੂਜੇ ਪਾਸੇ ਬੱਸ ਦੇ ਕੰਡਕਟਰ ਨੇ ਕਿਹਾ ਕਿ ਬੱਸ ਵਿੱਚ ਬੱਚੇ ਨੂੰ ਉਲਟੀ ਕਰਵਾਉਂਦੇ ਹੋਏ ਇਹ ਹਾਦਸਾ ਵਾਪਰਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪੁੱਜੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਡਰਾਈਵਰ ਤੇ ਕੇਸ ਦਰਜ ਕਰ ਦਿੱਤਾ ਹੈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਪੰਜਾਬ ਰੋਡਵੇਜ਼ ਏ ਪਨਵਸ ਪੀਆਰਟੀਸੀ ਕੋਂਟਰੈਕਟ ਵਰਕਰ ਯੂਨੀਅਨ ਦੇ ਸੂਬਾ ਆਗੂ ਰਣਧੀਰ ਸਿੰਘ ਅਤੇ ਬਰਨਾਲਾ ਡੀਪੂ ਦੇ ਹੋਰ ਆਗੂਆਂ ਨੇ ਪੁਲਿਸ ਕਾਰਵਾਈ ਸਬੰਧੀ ਕਿਹਾ ਕਿ ਪੁਲਿਸ ਨੂੰ ਜਾਂਚ ਤੋਂ ਬਾਅਦ ਕਾਰਵਾਈ ਕਰਨੀ ਚਾਹੀਦੀ ਸੀ। ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਡਰਾਈਵਰ ਦਾ ਰਤੀ ਭਰ ਵੀ ਕਸੂਰ ਨਹੀਂ ਹੈ ਕਿਉਂਕਿ ਇਹ ਘਟਨਾ ਬੱਸ ਦੀ ਪਿਛਲੀ ਤਾਕੀ ਵਿੱਚ ਵਾਪਰੀ ਹੈ ਅਤੇ ਘਟਨਾ ਵਾਪਰਨ ਸਮੇਂ ਕੰਡਕਟਰ ਵੀ ਬੱਸ ਦੇ ਵਿਚਕਾਰ ਟਿਕਟਾਂ ਕੱਟ ਰਿਹਾ ਸੀ। ਆਗੂਆਂ ਨੇ ਕਿਹਾ ਕਿ ਬੱਸ ਵਿੱਚ ਸਵਾਰ ਹੋਰ ਸਵਾਰੀਆਂ ਇਹ ਗਵਾਹੀ ਦੇ ਰਹੀਆਂ ਹਨ ਕਿ ਮ੍ਰਿਤਕ ਔਰਤ ਤਾਕੀ ਵਿੱਚ ਆਪਣੀ ਬੱਚੀ ਨੂੰ ਉਲਟੀ ਕਰਵਾ ਰਹੀ ਸੀ ਜਿਸ ਦੌਰਾਨ ਬੱਚੀ ਤਾਕੀ ‘ਚੋਂ ਡਿੱਗ ਪਈ ਅਤੇ ਔਰਤ ਨੇ ਉਸ ਦੇ ਪਿੱਛੇ ਹੀ ਛਾਲ ਮਾਰ ਦਿੱਤੀ, ਫਿਰ ਵੀ ਪੁਲਿਸ ਨੇ ਜਲਦਬਾਜ਼ੀ ਵਿੱਚ ਡਰਾਈਵਰ ਨੂੰ ਹੀ ਮੁਕੱਦਮੇ ‘ਚ ਮੜ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸਹੀ ਪੜ੍ਹਤਾਲ ਕਰਕੇ ਕਾਰਵਾਈ ਕੀਤੀ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

Next Post

CBSE NEWS UPDATE…ਹੁਣ ਬੋਰਡ ਦੀ ਪ੍ਰੀਖਿਆ ‘ਚੋਂ ਫੇਲ੍ਹ ਨਹੀਂ ਹੋਣਗੇ ਵਿਦਿਆਰਥੀ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
CBSE NEWS UPDATE…ਹੁਣ ਬੋਰਡ ਦੀ ਪ੍ਰੀਖਿਆ ‘ਚੋਂ ਫੇਲ੍ਹ ਨਹੀਂ ਹੋਣਗੇ ਵਿਦਿਆਰਥੀ…ਪੜ੍ਹੋ ਖ਼ਬਰ

CBSE NEWS UPDATE…ਹੁਣ ਬੋਰਡ ਦੀ ਪ੍ਰੀਖਿਆ 'ਚੋਂ ਫੇਲ੍ਹ ਨਹੀਂ ਹੋਣਗੇ ਵਿਦਿਆਰਥੀ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend