Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅਰਵਿੰਦ ਕੇਜਰੀਵਾਲ ਦੇ ਖਾਸਮ ਖਾਸ ਬਿਭਵ ਕੁਮਾਰ ਨੂੰ ਪੰਜਾਬ ‘ਚ ਦਿੱਤੀ ਗਈ ਜੈੱਡ ਪਲੱਸ ਸੁਰੱਖਿਆ…ਮਜੀਠੀਆ ਦਾ ਖੁਲਾਸਾ

Nirmal Pandori by Nirmal Pandori
01/20/2025
in ਪੰਜਾਬ
Reading Time: 1 min read
A A
0
MP ਸਵਾਤੀ ਮਾਲੀਵਾਲ ਦੀ ਪੋਸਟ ਸੰਬੰਧੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਚੁੱਕੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਜਨਵਰੀ, Gee98 News service

-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਾਸ ਆਦਮੀ ਅਤੇ ਓਐਸਡੀ ਰਹੇ ਬਿਭਵ ਕੁਮਾਰ ਨੂੰ ਪੰਜਾਬ ‘ਚ ਜੈਡ ਪਲੱਸ ਸੁਰੱਖਿਆ ਦੇਣ ਦੀ ਚਰਚਾ ਹੋ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਇੱਕ ਪੋਸਟ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਿਕਰਮ ਮਜੀਠੀਆ ਨੇ ਲਿਖਿਆ ਹੈ ਕਿ “ਅਰਵਿੰਦ ਕੇਜਰੀਵਾਲ ਦੇ ਖਾਸ ਅਤੇ ਓਐਸਡੀ ਰਹੇ ਬਿਭਵ ਕੁਮਾਰ ਨੂੰ ਪੰਜਾਬ ਸਰਕਾਰ ਵੱਲੋਂ ਜੈਡ ਪਲੱਸ ਸੁਰੱਖਿਆ ਦੇਣ ਦੀ ਮੈਂ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਾ ਹਾਂ। ਮਜੀਠੀਆ ਨੇ ਕਿਹਾ ਕਿ ਵੀਆਈਪੀ ਕਲਚਰ ਖਤਮ ਕਰਨ ਦੇ ਨਾਮ ‘ਤੇ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਤਾਂ ਵਾਪਸ ਲੈ ਲਈ ਗਈ ਸੀ ਜਿਸ ਤੋਂ ਬਾਅਦ ਉਹ ਹੀ ਉਹਨਾਂ ਦੇ ਕਤਲ ਦੀ ਵਜ੍ਹਾ ਬਣੀ। ਮਜੀਠੀਆ ਨੇ ਪੁੱਛਿਆ, ਭਗਵੰਤ ਮਾਨ ਜੀ..ਅਜਿਹੀ ਕਿਹੜੀ ਮਜਬੂਰੀ ਹੈ ਕਿ ਦਿੱਲੀ ਦਾ ਰਹਿਣ ਵਾਲਾ ਬਿਭਵ ਕੁਮਾਰ ਜੋ ਧੀਆਂ ਭੈਣਾਂ ਨਾਲ ਬਦਸਲੂਕੀ ਕਰਨ ਕਰਕੇ ਜੇਲ੍ਹ ਯਾਤਰਾ ਵੀ ਕਰਕੇ ਆਇਆ ਹੋਵੇ ਉਸ ਨੂੰ ਜੈਡ ਪਲੱਸ ਸੁਰੱਖਿਆ ਦੇ ਦਿੱਤੀ ਗਈ। ਮਜੀਠੀਆ ਨੇ ਕਿਹਾ ਕਿ ਜੈਡ ਪਲੱਸ ਸੁਰੱਖਿਆ ਦਾ ਮਤਲਬ ਇਹ ਹੈ ਕਿ 60 ਤੋਂ 70 ਪੁਲਿਸ ਮੁਲਾਜ਼ਮ 24/7 ਉਹਨਾਂ ਦੇ ਨਾਲ ਰਹਿਣਗੇ ਤੇ ਲੱਖਾਂ ਰੁਪਏ ਦਾ ਖਰਚਾ ਹੋਵੇਗਾ, ਕਰਜ਼ੇ ਹੇਠ ਡੁੱਬਿਆ ਪੰਜਾਬ ਕਿਉਂ ਕਿਸੇ ਗੈਰ ਪੰਜਾਬੀ ਦੀ ਸੁਰੱਖਿਆ ‘ਤੇ ਪੈਸਾ ਖਰਚ ਕਰੇ। ਮਜੀਠੀਆ ਨੇ ਸਵਾਲ ਪੁੱਛਿਆ ਕਿ ਜੇ ਬਿਭਵ ਕੁਮਾਰ ਨੂੰ ਸੁਰੱਖਿਆ ਦੀ ਲੋੜ ਹੈ ਤਾਂ ਦਿੱਲੀ ਪੁਲਿਸ ਉਹਨਾਂ ਦੀ ਸੁਰੱਖਿਆ ਕਰੇ ਪੰਜਾਬ ਪੁਲਿਸ ਨੂੰ ਇਹ ਜ਼ਿੰਮੇਵਾਰੀ ਕਿਉਂ ਦਿੱਤੀ ਗਈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਸਲਾਹਕਾਰ ਲਗਾਉਣ ਦੀ ਚਰਚਾ ਵੀ ਹੋਈ ਸੀ ਅਤੇ ਹੁਣ ਉਹਨਾਂ ਨੂੰ ਜੈਡ ਪਲੱਸ ਸੁਰੱਖਿਆ ਦੇਣ ਦੀ ਪੋਸਟ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਾਇਰਲ ਕੀਤੀ ਹੈ। ਮਜੀਠੀਆ ਦੀ ਇਸ ਪੋਸਟ ਤੋਂ ਬਾਅਦ ਇਹ ਚਰਚਾ ਇੱਕ ਵਾਰ ਫੇਰ ਛਿੜ ਗਈ ਹੈ ਕਿ ਪੰਜਾਬ ਦੇ ਖਜ਼ਾਨੇ ਨੂੰ ਹਲਕਾ ਕਰਨ ਵਾਲੇ ਅਜਿਹੇ ਫੈਸਲੇ ਕੀ ਸੱਚਮੁੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਜੀ ਹੀ ਲੈ ਰਹੇ ਹਨ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਖਬੀਰ ਬਾਦਲ ਦਾ ਅਧੂਰਾ ਡਰੀਮ ਪ੍ਰੋਜੈਕਟ ਭਗਵੰਤ ਮਾਨ ਕਰੇਗਾ ਪੂਰਾ…ਪੰਜਾਬ ‘ਚ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ

Next Post

ਸਰਕਾਰੀ ਡਾਕਟਰਾਂ ਦੀਆਂ ਤਨਖਾਹਾਂ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਰਕਾਰੀ ਡਾਕਟਰਾਂ ਦੀਆਂ ਤਨਖਾਹਾਂ ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend