ਚੰਡੀਗੜ੍ਹ, 22, ਜਨਵਰੀ, Gee98 News service
-ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਡੋਨਾਲਡ ਟਰੰਪ ਨੇ ਕੁਝ ਅਜਿਹੇ ਫੈਸਲੇ ਕੀਤੇ ਹਨ ਜਿਨਾਂ ਨੇ ਸਾਰੀ ਦੁਨੀਆਂ ਦਾ ਧਿਆਨ ਖਿੱਚਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਇਹਨਾਂ ਫੈਸਲਿਆਂ ਨਾਲ ਦੁਨੀਆਂ ਦੇ ਬਹੁਤੇ ਮੁਲਕਾਂ ਦੀ ਅਰਥ ਵਿਵਸਥਾ ਪ੍ਰਭਾਵਿਤ ਹੋਵੇਗੀ। ਡੋਨਾਲਡ ਟਰੰਪ ਦਾ ਸਭ ਤੋਂ ਵੱਡਾ ਫੈਸਲਾ ਅਮਰੀਕਾ ਵਿੱਚ ਗੈਰ ਕਾਨੂਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਭਾਰਤੀ ਵੀ ਪ੍ਰਭਾਵਿਤ ਹੋਣਗੇ। ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਉਹ ਕੈਨੇਡਾ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣਗੇ। ਇਸ ਫੈਸਲੇ ਨੂੰ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਤੁਰੰਤ ਹੀ ਮਨਜ਼ੂਰੀ ਦਿੱਤੀ ਗਈ। ਇਸ ਨਾਲ ਅਮਰੀਕਾ ਤੇ ਕੈਨੇਡਾ ਦੇ ਸੰਬੰਧਾਂ ਚ ਕੜਵਾਹਟ ਪੈਦਾ ਹੋਣ ਦੇ ਆਸਾਰ ਹਨ। ਡੋਨਾਲਡ ਟਰੰਪ ਪੈਰਿਸ ਜਲਵਾਯੂ ਸਮਝੌਤੇ ਤੋਂ ਵੀ ਪਿੱਛੇ ਹਟ ਗਏ। ਟਰੰਪ ਨੇ ਵੀ ਆਪਣੇ ਆਪ ਨੂੰ WHO ਤੋਂ ਦੂਰ ਕਰ ਲਿਆ। ਉਸਨੇ ਇਸ ਫੈਸਲੇ ਲਈ WHO ਨੂੰ COVID-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਗ਼ਲਤੀ ਤੇ ਤੁਰੰਤ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਅਸਫਲਤਾ ਨੂੰ ਜ਼ਿੰਮੇਵਾਰ ਠਹਿਰਾਇਆ। ਟਰੰਪ ਨੇ ਨਾਗਰਿਕਤਾ ਕਾਨੂੰਨ ਨਾਲ ਸਬੰਧਤ ਇੱਕ ਫੈਸਲਾ ਲਿਆ ਹੈ, ਜਿਸ ਦੇ ਅਨੁਸਾਰ ਅਮਰੀਕਾ ਵਿੱਚ ਜਨਮ ਤੋਂ ਹੀ ਨਾਗਰਿਕਤਾ ਨੂੰ ਖ਼ਤਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸਦਾ ਮਤਲਬ ਹੈ ਕਿ ਹੁਣ ਜਿਨ੍ਹਾਂ ਲੋਕਾਂ ਕੋਲ ਅਮਰੀਕੀ ਨਾਗਰਿਕਤਾ ਦੇ ਕਾਨੂੰਨੀ ਦਸਤਾਵੇਜ਼ ਨਹੀਂ ਹਨ ਤੇ ਇਸ ਸਮੇਂ ਦੌਰਾਨ ਉਹ ਅਮਰੀਕਾ ਵਿੱਚ ਆਪਣੇ ਬੱਚੇ ਨੂੰ ਜਨਮ ਦਿੰਦੇ ਹਨ ਤਾਂ ਉਨ੍ਹਾਂ ਬੱਚਿਆਂ ਨੂੰ ਆਪਣੇ ਆਪ ਅਮਰੀਕੀ ਨਾਗਰਿਕਤਾ ਨਹੀਂ ਮਿਲੇਗੀ। ਟਰੰਪ ਨੇ ਫੈਸਲਾ ਕੀਤਾ ਹੈ ਕਿ ਹੁਣ ਤੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲੇ ਵਿੱਚ ਫੜੇ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਅੱਤਵਾਦੀ ਘੋਸ਼ਿਤ ਕੀਤਾ ਜਾਵੇਗਾ। ਡੋਨਾਲਡ ਟਰੰਪ ਦਾ ਇਹ ਫੈਸਲਾ ਵੀ ਵਿਸ਼ਵ ਭਰ ਚ ਬਹਿਸ ਦਾ ਮੁੱਦਾ ਬਣੇਗਾ ਕਿ ਅਮਰੀਕਾ ਵਿੱਚ ਹੁਣ ਦੋ ਜੈਂਡਰ (ਮਰਦ) ਹੀ ਰਹਿਣਗੇ







